Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ  ਡਰੋਨ ਸ਼ੋਅ 25 ਅਕਤੂਬਰ ਨੂੰ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੂਬੇ ਅੰਦਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ 25 ਅਕਤੂਬਰ 2026 ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਨੇ ਡਰੋਨ ਸ਼ੋਅ ਦੀ ਤਿਆਰੀਆਂ ਦੀ ਸਮੀਖਿਆ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ।

ਐਸ.ਡੀ.ਐਮ. ਨੇ ਦੱਸਿਆ ਕਿ ਲਗਭਗ 500 ਡਰੋਨ ਇਕੋ ਸਮੇਂ ਅਸਮਾਨ ਵਿਚ ਉੱਡ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ਉਤੇ ਅਧਾਰਤ ਪੇਸ਼ਕਾਰੀ ਕਰਨਗੇ ।  ਐਸ.ਡੀ.ਐਮ. ਨੇ ਮਾਰਕੀਟ ਕਮੇਟੀ ਨੂੰ ਹਦਾਇਤ ਕੀਤੀ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸਾਫ ਸੁਥਰਾ ਪੀਣ ਵਾਲਾ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਸਟੇਡੀਅਮ ਵਿਖੇ ਸਾਫ ਸਫਾਈ, ਬੈਠਣ ਲਈ ਯੋਗ ਪ੍ਰਬੰਧ ਤੋਂ ਇਲਾਵਾ ਮੱਛਰਾਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਜਾਵੇ।

 ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ 25 ਅਕਤੂਬਰ 2026 ਨੂੰ ਸ਼ਾਮ 5.00 ਵਜੇ ਖੇਡ ਸਟੇਡੀਅਮ ਵਿੱਚ ਪਹੁੰਚ ਕੇ ਡਰੋਨ ਸ਼ੋਅ ਦਾ ਜਰੂਰ ਅਨੰਦ ਮਾਨਣ। ਇਸ ਮੌਕੇ ਕਾਰਜ ਸਾਧਕ ਅਫਸਰ ਵਰੁਣ ਸਹੋਤਾ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.