ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਖ਼ਰੀਦ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਕਰਨਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ।
ਇਸ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 20 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 76,182 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।