Facebook-f Youtube X-twitter

ਪੰਜਾਬ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਚਨਬੱਧ: ਡੀਆਈਜੀ ਕੁਲਦੀਪ ਸਿੰਘ ਚਹਿਲ

-ਪਟਿਆਲਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਦਿਵਸ ਮੌਕੇ ਐਸਐਸਪੀ ਹਰਮਨਦੀਪ ਹਾਂਸ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

-ਕਿਹਾ, ਮਹਾਨ ਸ਼ਹੀਦਾਂ ਦੀ ਕੁਰਬਾਨੀ ਹਮੇਸ਼ਾ ਪੁਲਿਸ ਫੋਰਸ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ

ਪਟਿਆਲਾ:- ਪਟਿਆਲਾ ਜ਼ਿਲ੍ਹਾ ਪੁਲਿਸ ਨੇ ਪੁਲਿਸ ਸ਼ਹੀਦੀ ਦਿਵਸ ਮੌਕੇ ਪੁਲਿਸ ਲਾਈਨ ਸਥਿਤ ਸ਼ਹੀਦੀ ਸਮਾਰਕ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੁਲਿਸ ਸ਼ਹੀਦੀ ਯਾਦਗਾਰੀ ਸਮਾਗਮ ਦੌਰਾਨ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਉਨ੍ਹਾਂ ਬਹਾਦਰ ਪੁਲਿਸ ਜਵਾਨਾਂ ਨੂੰ ਨਮਨ ਕਰਦੇ ਹਾਂ, ਜਿਨ੍ਹਾਂ ਨੇ ਦੇਸ਼ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨਸ਼ਿਆਂ ਦੇ ਸੌਦਾਗਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਧੀਕ ਸੈਸ਼ਨ ਜੱਜ ਅਮਰੀਸ਼ ਕੁਮਾਰ ਵੀ ਮੌਜੂਦ ਸਨ।

ਡੀਆਈਜੀ ਕੁਲਦੀਪ ਸਿੰਘ ਚਹਿਲ ਨੇ ਪੁਲਿਸ ਦੇ ਅਮਰ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਹਮੇਸ਼ਾ ਪੁਲਿਸ ਫੋਰਸ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। ਉਨ੍ਹਾਂ ਕਿਹਾ ਕਿ 21 ਅਕਤੂਬਰ ਦਾ ਦਿਨ ਭਾਰਤ ਦੇ ਪੁਲਿਸ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਦਿਨ ਸਾਲ 1959 ਵਿੱਚ ਲੱਦਾਖ ਦੇ ਹੌਟ ਸਪ੍ਰਿੰਗਜ਼ ਖੇਤਰ ਵਿੱਚ ਚੀਨੀ ਫ਼ੌਜ ਦੇ ਹਮਲੇ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿੱਚ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ।

ਡੀਆਈਜੀ ਚਹਿਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਸ਼ਾਂਤੀ ਦੀ ਬਹਾਲੀ ਲਈ ਅੱਤਵਾਦ ਦੇ ਕਾਲੇ ਦੌਰ ਦੌਰਾਨ ਸਮਾਜ ਵਿਰੋਧੀ ਅਨਸਰਾਂ ਨਾਲ ਲੜਦਿਆਂ 1,784 ਜਵਾਨਾਂ ਦੀਆਂ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਵਿੱਚ ਪਟਿਆਲਾ ਰੇਂਜ ਦੇ 157 ਸ਼ਹੀਦ ਸ਼ਾਮਲ ਹਨ, ਜਦਕਿ ਇਕੱਲੇ ਪਟਿਆਲਾ ਜ਼ਿਲ੍ਹਾ ਪੁਲਿਸ ਦੇ 66 ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਪੁਲਿਸ ਦੇ ਜਵਾਨ ਹਰ ਹਾਲਾਤ ਵਿੱਚ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹਨ।

ਇਸ ਮੌਕੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਦੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਜ਼ਿਲ੍ਹੇ ਵਿੱਚੋਂ ਨਸ਼ਿਆਂ ਅਤੇ ਅਪਰਾਧਾਂ ਦੇ ਖ਼ਾਤਮੇ, ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਮਾਗਮ ਦੌਰਾਨ ਸ਼ਹੀਦੀ ਸਮਾਰਕ ’ਤੇ ਰੀਥਾਂ ਰੱਖ ਕੇ ਅਤੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀਆਂ ਤਸਵੀਰਾਂ ਅੱਗੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਪਰੇਡ ਕਮਾਂਡਰ ਡੀਐਸਪੀ ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਟੁਕੜੀ ਨੇ ਸ਼ੋਕ ਸਲਾਮੀ ਦਿੱਤੀ ਅਤੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਦੌਰਾਨ ਡੀਐਸਪੀ ਬਨੂੜ ਸੁਖਦੇਵ ਸਿੰਘ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਵਿੱਚ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੇ ਨਾਂ ਪੜ੍ਹ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਡੀਆਈਜੀ ਕੁਲਦੀਪ ਸਿੰਘ ਚਹਿਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਅਤੇ ਅੱਖਾਂ ਤੇ ਦੰਦਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਵੀ ਕੀਤਾ।

ਸਮਾਗਮ ਵਿੱਚ ਸਿਵਲ ਜੱਜ ਰਵਿੰਦਰ ਸਿੰਘ ਰਾਣਾ, ਸਾਬਕਾ ਆਈਜੀ ਅਮਰ ਸਿੰਘ ਚਹਿਲ, ਐਸਪੀ ਮੋਹਿਤ ਅਗਰਵਾਲ, ਰਾਜੇਸ਼ ਛਿੱਬੜ ਅਤੇ ਅਸ਼ੋਕ ਕੁਮਾਰ ਸਮੇਤ ਸਾਬਕਾ ਪੁਲਿਸ ਅਧਿਕਾਰੀ ਮਨਜੀਤ ਸਿੰਘ ਬਰਾੜ, ਸੁਖਦੇਵ ਸਿੰਘ ਵਿਰਕ, ਚੰਦ ਸਿੰਘ ਅਤੇ ਨਾਹਰ ਸਿੰਘ ਹਾਜ਼ਰ ਸਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ, ਹੋਰ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.