Facebook-f Youtube X-twitter

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਡਾ. ਮਹਿਤਾਬ ਸਿੰਘ

ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ’ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ

ਬਟਾਲਾ:- ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਮਹਿਤਾਬ ਸਿੰਘ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ ਵਿਖੇ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਕੀਤਾ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਤੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਤੇ ਕਰਮਚਾਰੀ ਵੀ ਮੋਜੂਦ ਸਨ।

ਐਸ.ਐਸ.ਪੀ, ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾਂ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਸ਼ਹਦਾਤਾਂ ਜਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਅੰਦਰ ਅਮਨ-ਸਾਂਤੀ ਦੀ ਰੱਖਿਆ ਲਈ  ਸੁਰੱਖਿਆ ਫੋਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਉਨਾਂ ਕਿਹਾ ਕਿ ਪੰਜਾਬ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਲਾਮ ਕਰਦੀ ਹੈ, ਹਮੇਸ਼ਾਂ ਇਨਾਂ ਪਰਿਵਾਰਾਂ ਨਾਲ ਮੋਢਾ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ।

ਉਨਾਂ ਅੱਜ ਦੇ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੋਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ ਤੇ ਇੰਨਟੈਲੀਜੈਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ, ਭਾਰਤ-ਚੀਨ ਦੀ ਸਰਹੱਦ ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਹੀ ਸ਼ਾਮਿਲ ਸਨ ਤੇ ਚੀਨੀ ਫੋਜਾਂ ਨੇ ਹਮਲਾ ਕਰ ਦਿੱਤਾ ਪਰ ਇਨਾਂ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾ ਦਾ ਟਾਕਰਾ  ਕੀਤਾ ਤੇ ਉਨਾਂ ਦੇ ਦੰਦ ਖੱਟ ਕੀਤੇ ਪਰ ਆਪਣੀ ਮਾਤਰ ਭੂਮੀ ਵਿਚ ਦਾਖਲ ਨਹੀਂ ਹੋਣ ਦਿੱਤਾ। ਉਸੇ ਦਿਨ ਦੀ ਯਾਦ ਵਿਚ ਅੱਜ ਪੂਰੇ ਭਾਰਤ ਵਿਚ‘ ਪੁਲਿਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿਚ ਕੀਤੀ ਗਈ।

ਇਸ ਤੋਂ ਪਹਿਲਾਂ ਡੀ ਐੱਸ ਪੀ ਤੇਜਿੰਦਰਪਾਲ ਸਿੰਘ ਗੁਰਾਇਆ ਵਲੋਂ ਸ਼ਹੀਦ ਹੋਏ ਜਵਾਨਾਂ ਤੇ ਅਧਿਕਾਰੀਆਂ ਦੇ ਨਾਂਅ ਪੜ੍ਹ ਕੇ ਸੁਣਾਏ ਗਏ। ਉਪਰੰਤ ਡੀ.ਐਸ. ਸਮੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਤੇ ਸਮਾਗਮ ਵਿਚ ਪੁਹੰਚੀਆਂ ਸਮੂਹ ਹਸਤੀਆਂ ਵਲੋਂ ਸ਼ਹੀਦੀ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਏ। ਉਪਰੰਤ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਪਰਿਵਾਰ ਵਾਲਿਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ । ਸਮਾਗਮ ਦੇ ਆਖਰ ਵਿਚ ਸਾਰਿਆਂ ਨੇ ਨਾਸ਼ਤਾ ਕੀਤਾ।

ਇਸ ਮੌਕੇ ਐੱਸ ਪੀ (ਐੱਚ), ਮੈਡਮ ਖੁਸ਼ਬੀਰ ਕੌਰ, ਐੱਸ ਪੀ ਨਵਜੋਤ ਸਿੰਘ ਸੰਧੂ ਸਮੇਤ ਸਮੂਹ ਡੀ.ਐੱਸ ਪੀਜ਼, ਐੱਸ.ਐੱਚ.ਓਜ਼ ਆਦਿ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ‘ਤੇ ਖੇਡ ਵਿਭਾਗ ਵੱਲੋਂ ਕੀਤਾ ਗਿਆ ਸਵਾਗਤ

-ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ :ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ...

ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ

ਬਟਾਲਾ:- ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਸ਼ੈਰੀ ਨੇ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ...

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਡਾ. ਮਹਿਤਾਬ ਸਿੰਘ

ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ’ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ ਬਟਾਲਾ:- ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਮਹਿਤਾਬ ਸਿੰਘ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ...

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.