Facebook-f Youtube X-twitter

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ‘ਤੇ ਖੇਡ ਵਿਭਾਗ ਵੱਲੋਂ ਕੀਤਾ ਗਿਆ ਸਵਾਗਤ

-ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ :ਜ਼ਿਲ੍ਹਾ ਖੇਡ ਅਫ਼ਸਰ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਚੈਂਪੀਅਨਸ਼ਿਪ ਟਰਾਫੀ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਸਮੂਹ ਖੇਡ ਵਿਭਾਗ ਵੱਲੋਂ ਟਰਾਫੀ ਟੂਰ ਦਾ ਸਵਾਗਤ ਕੀਤਾ ।

ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਕਿਹਾ ਕਿ ਇਸ ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਸਣੇ ਆਮ ਲੋਕਾਂ ਵਿੱਚ ਹਾਕੀ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ ਹਾਰ ਤੱਕ ਸੀਮਤ ਨਹੀਂ ਹਨ, ਸਗੋਂ ਸਿਹਤਮੰਦ ਜੀਵਨ ਅਤੇ ਚੰਗੇ ਆਚਰਨ ਦੀ ਸਿਰਜਣਾ ਦਾ ਅਹਿਮ ਸਾਧਨ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿੱਚ ਹਰ ਉਮਰ ਵਰਗ ਦੇ ਲੋਕਾਂ ਨੇ ਭਾਗ ਲਿਆ।

ਉਨ੍ਹਾਂ ਕਿਹਾ ਕਿ  ਕਰਵਾਏ ਜਾ ਰਹੇ ਹਾਕੀ ਟੂਰਨਾਮੈਂਟ ਵਿੱਚ ਵੱਧ ਤੋਂ ਵੱਧ ਖੇਡ ਪ੍ਰੇਮੀ ਭਾਗ ਲੈਣ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਖੇਡਾਂ ਵਿੱਚ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਅਕਤੀ ਨੂੰ ਮਾਨਸਿਕ ਤੌਰ ‘ਤੇ ਵੀ ਤੰਦਰੁਸਤ ਬਣਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਇਸ ਤੋਂ ਬਾਅਦ ਇਹ ਟਰਾਫੀ ਫਾਜ਼ਿਲਕਾ ਲਈ ਰਵਾਨਾ ਕੀਤੀ ਜਾਵੇਗੀ।

ਇਸ ਮੌਕੇ ਹਾਕੀ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਸਿੱਧੂ, ਉਪਕਾਰ ਸਿੰਘ,ਮਨਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਨਿਰਮਲ ਸਿੰਘ ਅਤੇ ਸਤਪਾਲ ਮਾਨ ਤੋਂ ਇਲਾਵਾ ਖੇਡ ਵਿਭਾਗ ਦੇ ਸਮੂਹ ਕੋਚ, ਨੁਮਾਇੰਦੇ, ਆਹੁਦੇਦਾਰ, ਖਿਡਾਰੀ ਆਦਿ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ‘ਤੇ ਖੇਡ ਵਿਭਾਗ ਵੱਲੋਂ ਕੀਤਾ ਗਿਆ ਸਵਾਗਤ

-ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ :ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ...

ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ

ਬਟਾਲਾ:- ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਸ਼ੈਰੀ ਨੇ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ...

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਡਾ. ਮਹਿਤਾਬ ਸਿੰਘ

ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ’ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ ਬਟਾਲਾ:- ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਮਹਿਤਾਬ ਸਿੰਘ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ...

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.