Facebook-f Youtube X-twitter

ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਵਿੱਚ ਪਟਿਆਲੇ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਪਟਿਆਲਾ:- ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਅਤੇ ਜਿਲਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਜਿਮਨਾਸਟਿਕ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ 18 ਅਕਤੂਬਰ ਤੋਂ 23 ਅਕਤੂਬਰ ਤੱਕ ਕਰਵਾਏ ਗਏ। ਜਮਨਾਸਟਿਕ ਟੂਰਨਾਮੈਂਟ ਦੇ ਕਨਵੀਨਰ ਕੋਚ ਬਲਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਬਹੁਤ ਹੀ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ।ਅੰਡਰ 14 ਆਰਟਿਸਟਿਕ ਲੜਕੀਆਂ ਦੇ ਵਿੱਚ ਕਾਮੀਆਂ ਨੇ ਪਹਿਲਾ, ਪ੍ਰਭਮਿਹਰ ਨੇ ਟੇਬਲ ਵਾਲਟ ਵਿੱਚ ਪਹਿਲਾ,ਅਨੰਨਿਆਂ ਨੇ ਬੈਲਸਿੰਗ ਬੀਮ ਤੇ ਪਹਿਲਾ, ਯਸ਼ਿਕਾ ਨੇ ਫਲੋਰ ਤੇ ਪਹਿਲਾ, ਅੰਡਰ-14 ਲੜਕਿਆਂ ਦੇ ਵਿੱਚ ਰਿਸ਼ਵ ਨੇ ਫਲੋਰ ਵਿੱਚ ਪਹਿਲਾ, ਅਗਮਜੋਤ ਤੇ ਪੰਰਾਜਲ ਦਾ ਪਾਮਲ ਤੇ ਪਹਿਲਾ,ਅੰਡਰ-17 ਆਰਟਿਸਟਿਕ ਲੜਕੀਆਂ ਦੇ ਵਿੱਚ ਮਾਹੀ ਨੇ ਅਨਈਵਨ ਬਾਰ ਤੇ ਪਹਿਲਾਂ,ਅੰਡਰ-21 ਲੜਕਿਆਂ ਦੇ ਵਿੱਚ ਪਾਰਥ ਭੱਲਾ ਨੇ ਹੋਰਸ ਤੇ ਪਹਿਲਾ,ਪਿਉਸ਼ ਸ਼ਰਮਾ ਨੇ ਦੂਜਾ,ਰਿੰਗਸ ਦੇ ਉੱਪਰ ਸਾਹਿਲ ਨੇ ਦੂਜਾ,ਪਾਰਥ ਟੇਬਲ ਨੇ ਵਾਲਟ ਵਿੱਚ ਦੂਜਾ, ਮਾਨ ਸਿੰਘ ਨੇ ਹਾਈ ਬਾਰ ਤੇ ਦੂਜਾ, ਅੰਡਰ-21 ਲੜਕੀਆਂ ਦੇ ਵਿੱਚ ਆਭਾ ਨੇ ਟੇਬਲ ਵਾਲਟ ‘ਚ ਪਹਿਲਾ,ਪੂਜਾ ਨੇ ਬੈਲਸਿੰਗ ਬੀਮ ਤੇ ਪਹਿਲਾ,ਸੁਖਨੂਰ ਨੇ ਫਲੋਰ ਤੇ ਪਹਿਲਾ,ਅੰਡਰ 21 ਤੋਂ 30 ਲੜਕੀਆਂ ਦੇ ਵਿੱਚ ਰਵਿੰਦਰ ਨੇ ਫਲੋਰ ‘ਚ ਪਹਿਲਾ, ਅਰਸ਼ਦੀਪ ਨੇ ਪਾਮਲ ਤੇ ਪਹਿਲਾ,ਆਰਟਿਸਟਿਕ ਲੜਕੀਆਂ ਦੇ ਵਿੱਚ ਅਨਾਮਿਕਾ ਨੇ ਟੇਬਲ ਵਾਲਟ ‘ਚ ਪਹਿਲਾ, ਰਸਿਕਾ ਨੇ ਅਨਈਵਨ ਬਾਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਡੀਐਸਓ ਨਵਜੋਤ ਸਿੰਘ ਧਾਲੀਵਾਲ ਤੇ ਏਆਈਜੀ ਵਿਜੀਲੈਂਸ ਵਿਕਾਸ ਸੱਬਰਵਾਲ ਅਤੇ ਐਸਐਚਓ ਜੈਦੀਪ ਸ਼ਰਮਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਸਪੋਰਟਸ ਡਾਇਰੈਕਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਗੁਰਦੀਪ ਕੌਰ,ਕੋ-ਕਨਵੀਨਰ ਸ਼ੈਲਜਾ,ਗੁਰਮੀਤ ਕੌਰ ਕੋਚ,ਰੇਨੂ ਕੌਸ਼ਲ,ਗੰਗਾ ਰਾਣੀ,ਬਲਜੀਤ ਕੌਰ,ਕਿਰਨਜੀਤ ਕੌਰ,ਮਨੋਜ ਕੁਮਾਰ ਕੋਚ,ਕਪਿਲ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲੋਕਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ ਸ੍ਰੀ ਮੁਕਤਸਰ ਸਾਹਿਬ:- ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਰੰਧਾਵਾ, ਵੰਗਲ, ਜੰਡੋਕੇ, ਜੰਮੂਆਣਾ ਅਤੇ ਖੋਖਰ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਨ੍ਹਾਂ ਪ੍ਰਾਪਰਟੀ ਕਾਰਡਾਂ ਰਾਹੀਂ ਲਾਭਪਾਤਰੀਆਂ...

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਪੀਆਰਟੀਸੀ ਅਧਿਕਾਰੀਆਂ ਅਤੇ ਯੂਨੀਅਨਾਂ ਵਿਚਾਲੇ ਸਫ਼ਲ ਮੀਟਿੰਗ, ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਦਾ ਐਲਾਨ

ਪਟਿਆਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਅੱਜ ਟਰਾਂਸਪੋਰਟ-ਕਮ-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਸ਼੍ਰੀ ਹਰਪਾਲ ਜੁਨੇਜਾ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਅਤੇ ਚੱਲ ਰਹੀ ਹੜਤਾਲ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਕੁਝ ਮੰਗਾਂ...

ਪੰਜਾਬ ਸਪੋਰਟਸ ਯੂਨੀਵਰਸਿਟੀ ’ਚ ਲੜਕੀਆਂ ਲਈ 15 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਹੋਸਟਲ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਪੰਜਾਬ ਪੁਲਿਸ ’ਚ ਖਿਡਾਰੀਆਂ ਲਈ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ  ਪਟਿਆਲਾ:- ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕਰਵਾਏ ਗਏ ਪਹਿਲੇ ਯੁਵਕ ਮੇਲੇ ਲਈ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਯੂਨੀਵਰਸਿਟੀ...

ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ: ਡਿਪਟੀ ਕਮਿਸ਼ਨਰ

ਹੁਣ ਤੱਕ 175520  ਮੀਟ੍ਰਿਕ ਟਨ ਝੋਨੇ ਦੀ ਆਮਦ, 159260 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.