Facebook-f Youtube X-twitter

ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ-2026

ਪਟਿਆਲਾ:- ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਨੇ ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ ਕਰਵਾਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬਾਰਵੀਂ ਪੱਧਰ ਤੱਕ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਮਮਤਾ ਖੁਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਚਾਰ ਵੰਨਗੀਆਂ ਲੇਖ ਰਚਨਾ, ਕਹਾਣੀ ਰਚਨਾ, ਕਵਿਤਾ ਰਚਨਾ ਅਤੇ ਕਵਿਤਾ ਗਾਇਨ ਸ਼ਾਮਲ ਸਨ। ਜ਼ਿਲ੍ਹਾ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਆਏ ਮਹਿਮਾਨਾਂ, ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਲੇਖ ਰਚਨਾ ਵੰਨਗੀ ਵਿੱਚੋਂ ਪਹਿਲਾ ਸਥਾਨ ਜਾਸਮੀਨ, ਮਾਡਰਨ ਨਾਭਾ ਪਬਲਿਕ ਸਕੂਲ ਨਾਭਾ, ਦੂਜਾ ਸਥਾਨ ਜਸਮੀਨ ਕੌਰ, ਸਰਕਾਰੀ ਸਕੂਲ ਦੌਣ ਕਲਾਂ ਅਤੇ ਤੀਜਾ ਸਥਾਨ ਰੁਹੀਨ ਅਰੋੜਾ, ਆਵਰ ਲੇਡੀ ਆਫ ਫਾਤਿਮਾ ਕੋਨਵੈਂਟ ਸਕੂਲ ਨੇ ਪ੍ਰਾਪਤ ਕੀਤਾ। ਕਹਾਣੀ ਰਚਨਾ ਵਿੱਚੋਂ ਪਹਿਲਾ ਸਥਾਨ ਖੁਸ਼ਪ੍ਰੀਤ ਕੌਰ, ਭਾਈ ਕਾਹਨ ਸਿੰਘ ਨਾਭਾ ਸਕੂਲ, ਦੂਜਾ ਸਥਾਨ ਜਪਲੀਨ ਕੌਰ, ਡੀ.ਏ.ਵੀ ਦੁਲੱਦੀ ਗੇਟ ਨਾਭਾ ਅਤੇ ਤੀਜਾ ਸਥਾਨ ਹਰਪ੍ਰੀਤ ਕੌਰ ਸਰਕਾਰੀ ਸਕੂਲ ਵਜੀਦਪੁਰ ਨੇ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਕਿਰਨਜੋਤ ਕੌਰ, ਸਕੂਲ ਸਿਵਲ ਲਾਇਨਜ਼, ਦੂਜਾ ਸਥਾਨ ਜਸ਼ਨਪ੍ਰੀਤ ਸਿੰਘ, ਮੈਰੀਟੋਰੀਅਸ ਸਕੂਲ ਪਟਿਆਲਾ ਅਤੇ ਤੀਜਾ ਸਥਾਨ ਸ਼ਾਹਬਾਜ਼ ਸਿੰਘ, ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਨੇ ਪ੍ਰਾਪਤ ਕੀਤਾ। ਇਸ ਤਰ੍ਹਾਂ ਕਵਿਤਾ ਗਾਇਨ ਵਿੱਚੋਂ ਪਹਿਲਾ ਸਥਾਨ ਹਰਮੀਨ ਕੌਰ, ਮਾਤਾ ਗੁਜਰੀ ਸਕੂਲ ਦੇਵੀਗੜ੍ਹ, ਦੂਜਾ ਸਥਾਨ ਨਵਨੀਤ ਕੌਰ ਤੇ ਤੀਜਾ ਸਥਾਨ ਏਕਮਜੋਤ ਸਿੰਘ, ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਨੇ ਪ੍ਰਾਪਤ ਕੀਤਾ। 

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਡਾ.ਪੁਸ਼ਪਿੰਦਰ ਕੌਰ, ਬਲਵਿੰਦਰ ਸੰਧੂ, ਤਿਰਲੋਚਨ ਤੋਚੀ ਅਤੇ ਸਤਨਾਮ ਪੰਜਾਬੀ ਨੇ ਨਿਭਾਈ। ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਨਵੰਬਰ ਮਹੀਨੇ ਵਿੱਚ ਰਾਜ ਪੱਧਰ ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ। ਇਸ ਤੋ ਇਲਾਵਾ ਮਿਤੀ 7 ਅਕਤੂਬਰ 2026 ਨੂੰ ਹੋਏ ਕੁਇਜ਼ ਮੁਕਾਬਲਿਆਂ (ਵਰਗ ੳ, ਅ, ੲ) ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੰਡੇ ਗਏ। ਇਹਨਾਂ ਮੁਕਾਬਲਿਆਂ ਦੇ ਅੰਤਰਗਤ ਵਰਗ ‘ੳ’ ਵਿਚ ਅੱਠਵੀਂ ਸ਼੍ਰੇਣੀ ਤੱਕ, ਵਰਗ ‘ਅ’ ਵਿਚ ਨੌਵੀ ਤੋਂ ਬਾਰ੍ਹਵੀਂ ਤੱਕ ਅਤੇ ਵਰਗ ‘ੲ’ ਵਿੱਚ ਕਾਲਜ ਪੱਧਰ ਦੇ 25 ਸਾਲ ਦੀ ਉਮਰ ਤੱਕ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਸ਼ਾਮਲ ਸਨ।ਇਨ੍ਹਾਂ ਮੁਕਾਬਲਿਆਂ ਵਿੱਚੋਂ ‘ੳ’ ਵਰਗ ਵਿੱਚ ਪਹਿਲਾ ਸਥਾਨ ਤਮੰਨਿਆ ਕੌਰ, ਕੁਲਾਰਾਂ, ਦੂਜਾ ਸਥਾਨ ਮੁਹੰਮਦ ਆਦਿਲ, ਹਾਈ ਸਕੂਲ ਚੌਰਾ ਅਤੇ ਤੀਜਾ ਸਥਾਨ ਐਂਬਰੀਨ ਕੌਰ, ਆਵਰ ਲੇਡੀ ਆਫ ਫਾਤਿਮਾ ਕੋਨਵੈਂਟ ਸਕੂਲ, ਪਟਿਆਲਾ ਵਰਗ ‘ਅ’ ਵਿੱਚੋਂ ਪਹਿਲਾ ਸਥਾਨ ਜਸ਼ਨਪ੍ਰੀਤ ਸਿੰਘ, ਪਬਲਿਕ ਕਾਲਜੀਏਟ ਸਕੂਲ, ਸਮਾਣਾ, ਦੂਜਾ ਸਥਾਨ ਖੁਸ਼ਮਨ ਕੌਰ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕੜ, ਤੀਜਾ ਸਥਾਨ ਕਾਰਜਨੀਤ ਕੌਰ, ਪੀ ਐਮ.ਸ਼੍ਰੀ ਹਾਈ ਸਕੂਲ, ਢਕਾਂਨਸੂ ਕਲਾਂ ਅਤੇ ਵਰਗ ‘ੲ’ ਵਿੱਚੋਂ ਪਹਿਲਾ ਸਥਾਨ ਹਰਕੀਰਤ ਕੌਰ, ਪਬਲਿਕ ਕਾਲਜ, ਸਮਾਣਾ, ਦੂਜਾ ਸਥਾਨ ਹਰਮਨਦੀਪ ਕੌਰ, ਪਬਲਿਕ ਕਾਲਜ, ਸਮਾਣਾ ਪਟਿਆਲਾ ਅਤੇ ਤੀਜਾ ਸਥਾਨ ਹਰਮਨਜੋਤ ਕੌਰ, ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ, ਪਟਿਆਲਾ ਨੇ ਹਾਸਲ ਕੀਤਾ। ਮੰਚ ਸੰਚਾਲਨ ਗੁਰਮੇਲ ਸਿੰਘ ਖੋਜ ਸਹਾਇਕ ਨੇ ਕੀਤਾ। ਡਾ. ਸੰਤੋਖ ਸਿੰਘ ਸੁੱਖੀ, ਸਤਪਾਲ ਸਿੰਘ, ਖੋਜ ਅਫ਼ਸਰ ਸ਼ਰਨਜੀਤ ਕੌਰ, ਹਰਦੀਪ ਕੌਰ ਤੇ ਸਟੈਨੋ ਕਲਾਸ ਦੇ ਵਿਦਿਆਰਥੀਆਂ ਨੇ ਸਹਿਯੋਗ ਦਿੱਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲੋਕਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ ਸ੍ਰੀ ਮੁਕਤਸਰ ਸਾਹਿਬ:- ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਰੰਧਾਵਾ, ਵੰਗਲ, ਜੰਡੋਕੇ, ਜੰਮੂਆਣਾ ਅਤੇ ਖੋਖਰ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਨ੍ਹਾਂ ਪ੍ਰਾਪਰਟੀ ਕਾਰਡਾਂ ਰਾਹੀਂ ਲਾਭਪਾਤਰੀਆਂ...

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਪੀਆਰਟੀਸੀ ਅਧਿਕਾਰੀਆਂ ਅਤੇ ਯੂਨੀਅਨਾਂ ਵਿਚਾਲੇ ਸਫ਼ਲ ਮੀਟਿੰਗ, ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਦਾ ਐਲਾਨ

ਪਟਿਆਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਅੱਜ ਟਰਾਂਸਪੋਰਟ-ਕਮ-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਸ਼੍ਰੀ ਹਰਪਾਲ ਜੁਨੇਜਾ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਅਤੇ ਚੱਲ ਰਹੀ ਹੜਤਾਲ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਕੁਝ ਮੰਗਾਂ...

ਪੰਜਾਬ ਸਪੋਰਟਸ ਯੂਨੀਵਰਸਿਟੀ ’ਚ ਲੜਕੀਆਂ ਲਈ 15 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਹੋਸਟਲ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਪੰਜਾਬ ਪੁਲਿਸ ’ਚ ਖਿਡਾਰੀਆਂ ਲਈ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ  ਪਟਿਆਲਾ:- ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕਰਵਾਏ ਗਏ ਪਹਿਲੇ ਯੁਵਕ ਮੇਲੇ ਲਈ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਯੂਨੀਵਰਸਿਟੀ...

ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ: ਡਿਪਟੀ ਕਮਿਸ਼ਨਰ

ਹੁਣ ਤੱਕ 175520  ਮੀਟ੍ਰਿਕ ਟਨ ਝੋਨੇ ਦੀ ਆਮਦ, 159260 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.