Facebook-f Youtube X-twitter

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਪੀਆਰਟੀਸੀ ਅਧਿਕਾਰੀਆਂ ਅਤੇ ਯੂਨੀਅਨਾਂ ਵਿਚਾਲੇ ਸਫ਼ਲ ਮੀਟਿੰਗ, ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਦਾ ਐਲਾਨ

ਪਟਿਆਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਅੱਜ ਟਰਾਂਸਪੋਰਟ-ਕਮ-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਸ਼੍ਰੀ ਹਰਪਾਲ ਜੁਨੇਜਾ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਅਤੇ ਚੱਲ ਰਹੀ ਹੜਤਾਲ ਸਬੰਧੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਕੁਝ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਯੂਨੀਅਨ ਵੱਲੋਂ ਹੜਤਾਲ ਖ਼ਤਮ ਕਰਨ ਸਬੰਧੀ ਸਹਿਮਤੀ ਪ੍ਰਗਟਾਈ ਗਈ।

ਮੀਟਿੰਗ ਦੌਰਾਨ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਟਰਾਂਸਪੋਰਟ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੀ.ਆਰ.ਟੀ.ਸੀ. ਵੱਲੋਂ ਸਵਾਰੀਆਂ ਨੂੰ ਬਿਹਤਰ ਅਤੇ ਸੁਵਿਧਾਜਨਕ ਬੱਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਜਲਦ ਹੀ 100 ਨਵੀਆਂ ਮਿੱਡੀ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸਵਾਰੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।

ਇਸ ਤੋਂ ਇਲਾਵਾ, ਪੀ.ਆਰ.ਟੀ.ਸੀ. ਦੀਆਂ ਜ਼ਮੀਨਾਂ ’ਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐੱਲ.) ਰਾਹੀਂ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਤ ਕਰਨ ਸਬੰਧੀ ਕਾਰਵਾਈ ਵੀ ਅਰੰਭੀ ਜਾ ਚੁੱਕੀ ਹੈ। 

ਇਸ ਤਹਿਤ ਪੀ.ਆਰ.ਟੀ.ਸੀ. ਮੁੱਖ ਦਫ਼ਤਰ, ਪਟਿਆਲਾ, ਪੀ.ਆਰ.ਟੀ.ਸੀ. ਵਰਕਸ਼ਾਪ ਸਰਹਿੰਦੀ ਗੇਟ ਪਟਿਆਲਾ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਸੰਗਰੂਰ ਵਿਖੇ ਆਈ.ਓ.ਸੀ.ਐੱਲ. ਵੱਲੋਂ ਜਲਦ ਹੀ ਪੈਟਰੋਲ ਪੰਪ ਸਥਾਪਤ ਕਰਨ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪੀ.ਆਰ.ਟੀ.ਸੀ. ਵੱਲੋਂ ਹਾਲ ਹੀ ਅਤਿ-ਆਧੁਨਿਕ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ (ਈ.ਟੀ.ਐਮ.) ਦਾ ਪਟਿਆਲਾ ਡਿਪੂ ਵਿਖੇ ਪਾਇਲਟ ਪ੍ਰੋਜੈਕਟ ਸਫ਼ਲਤਾਪੂਰਵਕ ਚਲਾਇਆ ਜਾ ਚੁੱਕਾ ਹੈ। ਆਉਣ ਵਾਲੇ ਹਫ਼ਤਿਆਂ ਦੌਰਾਨ ਪੀ.ਆਰ.ਟੀ.ਸੀ. ਦੇ ਸਮੂਹ ਡਿਪੂਆਂ ਵਿੱਚ ਸਬੰਧਤ ਸਟਾਫ਼ ਨੂੰ ਨਵੀਆਂ ਈ.ਟੀ.ਐਮ. ਮਸ਼ੀਨਾਂ ਦੀ ਵਰਤੋਂ ਸਬੰਧੀ ਸਿਖਲਾਈ ਪ੍ਰਦਾਨ ਕਰਨ ਉਪਰੰਤ ਇਸ ਪ੍ਰੋਜੈਕਟ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਜਾਵੇਗਾ। ਇਸ ਨਾਲ ਟਿਕਟਿੰਗ ਪ੍ਰਣਾਲੀ ਨੂੰ ਹੋਰ ਸੁਚਾਰੂ, ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।

ਇਸ ਮੀਟਿੰਗ ਵਿੱਚ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਏਐਮਡੀ ਨਵਦੀਪ ਕੁਮਾਰ, ਜਨਰਲ ਮੈਨੇਜਰ (ਪ੍ਰਸ਼ਾਸਨ) ਅਮਨਵੀਰ ਸਿੰਘ ਟਿਵਾਣਾ ਸਮੇਤ ਹੋਰ ਅਧਿਕਾਰੀ ਅਤੇ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲੋਕਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ ਸ੍ਰੀ ਮੁਕਤਸਰ ਸਾਹਿਬ:- ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਰੰਧਾਵਾ, ਵੰਗਲ, ਜੰਡੋਕੇ, ਜੰਮੂਆਣਾ ਅਤੇ ਖੋਖਰ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਨ੍ਹਾਂ ਪ੍ਰਾਪਰਟੀ ਕਾਰਡਾਂ ਰਾਹੀਂ ਲਾਭਪਾਤਰੀਆਂ...

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਪੀਆਰਟੀਸੀ ਅਧਿਕਾਰੀਆਂ ਅਤੇ ਯੂਨੀਅਨਾਂ ਵਿਚਾਲੇ ਸਫ਼ਲ ਮੀਟਿੰਗ, ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਦਾ ਐਲਾਨ

ਪਟਿਆਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਅੱਜ ਟਰਾਂਸਪੋਰਟ-ਕਮ-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਸ਼੍ਰੀ ਹਰਪਾਲ ਜੁਨੇਜਾ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਅਤੇ ਚੱਲ ਰਹੀ ਹੜਤਾਲ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਕੁਝ ਮੰਗਾਂ...

ਪੰਜਾਬ ਸਪੋਰਟਸ ਯੂਨੀਵਰਸਿਟੀ ’ਚ ਲੜਕੀਆਂ ਲਈ 15 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਹੋਸਟਲ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਪੰਜਾਬ ਪੁਲਿਸ ’ਚ ਖਿਡਾਰੀਆਂ ਲਈ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ  ਪਟਿਆਲਾ:- ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕਰਵਾਏ ਗਏ ਪਹਿਲੇ ਯੁਵਕ ਮੇਲੇ ਲਈ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਯੂਨੀਵਰਸਿਟੀ...

ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ: ਡਿਪਟੀ ਕਮਿਸ਼ਨਰ

ਹੁਣ ਤੱਕ 175520  ਮੀਟ੍ਰਿਕ ਟਨ ਝੋਨੇ ਦੀ ਆਮਦ, 159260 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.