Facebook-f Youtube X-twitter

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ: ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਂਦਾ ਹੈ ਮਾੜਾ ਪ੍ਰਭਾਵ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਲਈ ਨੁਕਸਾਨਦੇਹ ਹੈ। ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਮਿੱਟੀ ਵਿੱਚ ਮੌਜੂਦ ਲਾਭਕਾਰੀ ਸੂਖਮ ਜੀਵ ਵੀ ਨਸ਼ਟ ਹੋ ਜਾਂਦੇ ਹਨ ਅਤੇ ਵਾਤਾਵਰਣ ਦਾ ਸੰਤੁਲਨ ਵਿਗੜਦਾ ਹੈ। ਇਸ ਲਈ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲਿਆ ਜਾ ਸਕਦਾ ਹੈ। ਇਸ ਨਾਲ ਜਿੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਨਿਪਟਾਰਾ ਹੁੰਦਾ ਹੈ, ਉੱਥੇ ਹੀ ਮਿੱਟੀ ਵਿੱਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਵੀ ਮਦਦ ਮਿਲਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਉਚਿਤ ਤਕਨੀਕਾਂ ਅਤੇ ਮਸ਼ੀਨਰੀ ਬਾਰੇ ਜਾਣਕਾਰੀ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨੂੰ ਰੋਕਿਆ ਜਾ ਸਕਦਾ ਹੈ ਅਤੇ ਜ਼ਿਲ੍ਹੇ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਯਤਨਾਂ ਨੂੰ ਸਫ਼ਲ ਕੀਤਾ ਜਾ ਸਕਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ  ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ  —— ਕੈਬਨਿਟ ਮੰਤਰੀ

ਲੰਬੀ/ ਮਲੋਟ/ ਸ੍ਰੀ ਮੁਕਤਸਰ ਸਾਹਿਬ:- ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ, ਅਤੇ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਰਹੀ ਹੈ, ਇਹ ਪ੍ਰਗਟਾਵਾਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਬੀਤੇ...

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕੀਤਾ

ਕਿਹਾ- ਬਟਾਲਾ ਸ਼ਹਿਰ ਵਿੱਚ ਵਿੱਚ ਚਹੁਪੱਖੀ ਵਿਕਾਸ ਕਾਰਜ ਜਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ...

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ: ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਂਦਾ ਹੈ ਮਾੜਾ ਪ੍ਰਭਾਵ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਹੁਣ ਤੱਕ 2.17 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਵੱਲੋਂ...

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.