Facebook-f Youtube X-twitter

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ  ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ  —— ਕੈਬਨਿਟ ਮੰਤਰੀ

ਲੰਬੀ/ ਮਲੋਟ/ ਸ੍ਰੀ ਮੁਕਤਸਰ ਸਾਹਿਬ:- ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ, ਅਤੇ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਰਹੀ ਹੈ, ਇਹ ਪ੍ਰਗਟਾਵਾਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਬੀਤੇ ਦਿਨੀ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਾਨਾਂ, ਬੀਦੋਵਾਲੀ, ਚੰਨੂ,ਰੋੜਾਂਵਾਲੀ, ਫਤੂਹੀ ਖੇੜਾ ਅਤੇ ਦਿਉਣ ਖੇੜਾ ਵਿਖੇ ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਜਾਇਜਾ ਲੈਂਦਿਆਂ ਕੀਤਾ।

ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਉਹਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੰਜਾਬ ਸਰਕਾਰ ਮੁਸੀਬਤ ਦੀ ਘੜੀ ਵਿੱਚ ਉਹਨਾਂ ਨਾਲ ਖੜ੍ਹੀ ਹੈ ਅਤੇ ਜਲਦੀ ਬਰਸਾਤ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜੇ ਉਹਨਾਂ ਨੂੰ ਦਿਵਾਇਆ ਜਾਵੇਗਾ।

ਕੈਬਨਿਟ ਮੰਤਰੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੁਕਸਾਨ ਦੀ ਗਿਰਦਾਵਰੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ ਅਤੇ ਕੋਈ ਵੀ ਪੀੜਤ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਾ ਰਹੇ। ਉਹਨਾਂ ਭਰੋਸਾ ਦਿੱਤਾ ਕਿ ਜਿੱਥੇ ਫ਼ਸਲ ਦਾ 100 ਫ਼ੀਸਦੀ ਨੁਕਸਾਨ ਹੋਇਆ ਹੈ, ਉੱਥੇ ਗਿਰਦਾਵਰੀ ਵਿੱਚ ਵੀ ਨੁਕਸਾਨ 100 ਫ਼ੀਸਦੀ ਹੀ ਦਰਜ ਕੀਤਾ ਜਾਵੇਗਾ ਅਤੇ  ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦਿਵਾਉਣ ਲਈ ਲੋੜੀਦੀ ਕਾਰਵਾਈ ਕੀਤੀ

ਇਸ ਮੌਕੇ ਗੁਰਬਾਜ ਸਿੰਘ ਬਣਨਵਾਲਾ ਚੇਅਰਮੈਨ ਮਾਰਕੀਟ ਕਮੇਟੀ,  ਚੇਅਰਮੈਨ ਰਸ਼ਪਾਲ ਖੁੱਡਿਆਂ, ਨਾਇਬ ਤਹਿਸੀਲਦਾਰ ਰੁਪਿੰਦਰ ਕੌਰ, ਬੀਡੀਪੀਓ ਰਾਕੇਸ਼ ਬਿਸ਼ਨੋਈ, ਚੀਫ ਐਗਰੀਕਲਚਰ ਜਗਸੀਰ ਸਿੰਘ, ਖੇਤੀਬਾੜੀ ਅਫਸਰ, ਪਟਵਾਰੀ, ਸਰਪੰਚ ਜਾਗਵਿੰਦਰ ਸਿੰਘ ਕਾਲਾ, ਸੁਖਜੀਤ ਸਿੰਘ ਬਰਾੜ, ਪ੍ਰਧਾਨ ਤੇਜਾ ਸਿੰਘ, ਪ੍ਰਧਾਨ ਰਾਜਾ ਭਿਟੀਵਾਲਾ, ਸਾਬਕਾ ਸਰਪੰਚ ਜਸਵਿੰਦਰ ਸਿੰਘ ਭਾਗੂ,ਜਸਵਿੰਦਰ ਸਿੰਘ ਮੈਂਬਰ, ਭਿੰਦਾ ਸਿੰਘ ਸਾਬਕਾ ਮੈਂਬਰ, ਮੁਨਸ਼ੀ ਸਿੰਘ ਮੈਂਬਰ, ਰਾਜਵਿੰਦਰ ਸਿੰਘ ਲੱਡੂ,ਸ਼ਿੰਦੁ ਸਿੰਘ ਨੰਬਰਦਾਰ, ਪਰਮਜੀਤ ਸਿੰਘ ਜਸਕਰਨ ਸਿੰਘ, ਪ੍ਰਧਾਨ ਜੁਗਨੂ ਭੀਟੀਵਾਲਾ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ  ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ  —— ਕੈਬਨਿਟ ਮੰਤਰੀ

ਲੰਬੀ/ ਮਲੋਟ/ ਸ੍ਰੀ ਮੁਕਤਸਰ ਸਾਹਿਬ:- ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ, ਅਤੇ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਰਹੀ ਹੈ, ਇਹ ਪ੍ਰਗਟਾਵਾਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਬੀਤੇ...

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕੀਤਾ

ਕਿਹਾ- ਬਟਾਲਾ ਸ਼ਹਿਰ ਵਿੱਚ ਵਿੱਚ ਚਹੁਪੱਖੀ ਵਿਕਾਸ ਕਾਰਜ ਜਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ...

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ: ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਂਦਾ ਹੈ ਮਾੜਾ ਪ੍ਰਭਾਵ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਹੁਣ ਤੱਕ 2.17 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਵੱਲੋਂ...

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.