Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕੀਤਾ

ਕਿਹਾ- ਬਟਾਲਾ ਸ਼ਹਿਰ ਵਿੱਚ ਵਿੱਚ ਚਹੁਪੱਖੀ ਵਿਕਾਸ ਕਾਰਜ ਜਾਰੀ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਮਹਿਜ਼ ਚਾਰ ਸਾਲਾਂ ਵਿੱਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਜਗਜੀਤ ਸਿੰਘ ਸਮੇਤ ਵਾਰਡ ਵੀਸੀ ਮੌਜੂਦ ਸਨ। 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਤੱੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਾਰੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ’ ਯੋਜਨਾ ਤਹਿਤ ਔਰਤਾਂ ਨੂੰ 1000 ਰੁਪਏ, ਐੱਸ ਸੀ ਭਾਈਚਾਰੇ ਨਾਲ ਸਬੰਧਤ ਔਰਤਾਂ ਨੂੰ 1500 ਮਹੀਨੇ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਬਟਾਲੇ ਦੀ ਗੱਲ ਕਰਦਿਆਂ ਦੱਸਿਆ ਕਿ ਬਟਾਲਾ ਹਲਕਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ‘ਤੇ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਅੰਦਰ ਵੀ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ  ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ  —— ਕੈਬਨਿਟ ਮੰਤਰੀ

ਲੰਬੀ/ ਮਲੋਟ/ ਸ੍ਰੀ ਮੁਕਤਸਰ ਸਾਹਿਬ:- ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ, ਅਤੇ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਰਹੀ ਹੈ, ਇਹ ਪ੍ਰਗਟਾਵਾਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਬੀਤੇ...

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕੀਤਾ

ਕਿਹਾ- ਬਟਾਲਾ ਸ਼ਹਿਰ ਵਿੱਚ ਵਿੱਚ ਚਹੁਪੱਖੀ ਵਿਕਾਸ ਕਾਰਜ ਜਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ...

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ: ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਂਦਾ ਹੈ ਮਾੜਾ ਪ੍ਰਭਾਵ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਹੁਣ ਤੱਕ 2.17 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਵੱਲੋਂ...

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.