Facebook-f Youtube X-twitter

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਦਿੱਕਤ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ ਕਿਉਂਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ ਜੋ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੇ ਹੋਏ ਝੋਨੇ ਨੂੰ ਕੱਟ ਦਿੰਦੀਆਂ ਹਨ ਜਿਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧ ਜਾਂਦੀ ਹੈ। ਅਜਿਹਾ ਝੋਨਾ ਮੰਡੀਆਂ ਵਿੱਚ ਖਰੀਦਣ ਸਮੇਂ ਖਰੀਦ ਏਜੰਸੀਆਂ ਵੱਲੋਂ ਅਸਮਰੱਥਾ ਜਤਾਈ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਇੱਕ ਹੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਸੜਕੀ ਹਾਦਸਿਆਂ ਵਿੱਚ ਵਾਧਾ ਹੁੰਦਾ ਹੈ, ਉੱਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਸੋ, ਪਰਾਲੀ ਅਤੇ ਇਸਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 3.09 ਲੱਖ ਮੀਟ੍ਰਿਕ ਟਨ ਤੋਂ ਪਾਰ

2,88,110 ਮੀਟ੍ਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਵੱਲੋਂ...

ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼

ਪਟਿਆਲਾ:- ਕਲਸਟਰ ਇੰਚਾਰਜ ਪ੍ਰਾਇਮਰੀ ਖੇਡਾਂ ਬਿੰਦੂ ਬਾਲਾ ਨੇ ਦੱਸਿਆ ਕਿ ਇਨਾ ਖੇਡਾਂ ਦੇ ਵਿੱਚ ਸ਼ਤਰੰਜ,ਤਾਇਕਮਾਂਡੋ,ਯੋਗਾ,ਅਥਲੈਟਿਕਸ,ਰੱਸਾਕਸ਼ੀ, ਕਰਾਟੇ, ਕੁਸ਼ਤੀਆਂ,ਸਰਕਲ ਕਬੱਡੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਬਰਿੰਦਰ ਕੁਮਾਰ ਢੂਡੀਆਂ ਮੈਨੇਜਰ,ਪ੍ਰਿੰਸੀਪਲ ਡੋਲੀ ਲਰੋਈਆ ਤੇ ਐਚਓਡੀ ਸਪੋਰਟਸ ਡਾ ਆਸਾ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਪ੍ਰਿੰਸੀਪਲ ਡੋਲੀ ਲਰੋਈਆ ਨੇ ਸਾਰੇ ਅਧਿਆਪਕਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.