Facebook-f Youtube X-twitter

ਐੱਸ.ਐੱਸ.ਪੀ ਬਟਾਲਾ ਨਾਲ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ’ਤੇ ਹੋਈ ਵਿਸਥਾਰਪੂਰਵਕ ਚਰਚਾ

ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਬਲਾਕ ਪ੍ਰਧਾਨਾਂ ਦੇ ਵਫ਼ਦ ਨੇ ਵਪਾਰਕ ਖੇਤਰਾਂ ਵਿੱਚ ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਐੱਸਐੱਸਪੀ ਕੋਲ ਉਠਾਏ ਮੁੱਦੇ

ਬਟਾਲਾ:- ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ, ਹਲਕਾ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੇ ਬਲਾਕ ਪ੍ਰਧਾਨਾਂ ਦੇ ਇੱਕ ਵਫ਼ਦ ਵੱਲੋਂ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਬਟਾਲਾ ਸ਼ਹਿਰ ਦੇ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ, ਆਮ ਲੋਕਾਂ ਦੀ ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਿਤ ਮਸਲਿਆਂ ’ਤੇ ਵਿਸਥਾਰਪੂਰਵਕ ਵਿਚਾਰ- ਵਟਾਂਦਰਾ ਕੀਤਾ ਗਿਆ।

ਮੀਟਿੰਗ ਦਾ ਮੁੱਖ ਉਦੇਸ਼ ਵਪਾਰੀ ਵਰਗ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣਾ ਅਤੇ ਉਨ੍ਹਾਂ ਦੇ ਹੱਲ ਲਈ ਆਪਸੀ ਤਾਲਮੇਲ ਰਾਹੀਂ ਢੁੱਕਵੇਂ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦੇਣਾ ਸੀ। ਵਫ਼ਦ ਨੇ ਕਿਹਾ ਕਿ ਬਟਾਲਾ ਇੱਕ ਮਹੱਤਵਪੂਰਨ ਵਪਾਰਕ ਸ਼ਹਿਰ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਖਰੀਦਦਾਰੀ, ਕਾਰੋਬਾਰ ਅਤੇ ਹੋਰ ਕੰਮਾਂ ਲਈ ਪਹੁੰਚਦੇ ਹਨ। ਇਸ ਲਈ ਸ਼ਹਿਰ ਵਿੱਚ ਸੁਚਾਰੂ ਆਵਾਜਾਈ, ਮਜ਼ਬੂਤ ਸੁਰੱਖਿਆ ਪ੍ਰਬੰਧ ਅਤੇ ਲੋਕਾਂ ਲਈ ਸੁਵਿਧਾਜਨਕ ਮਾਹੌਲ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਵਫ਼ਦ ਵਿੱਚ ਬਲਾਕ ਪ੍ਰਧਾਨ ਪ੍ਰਕਾਸ਼ ਸਿੰਘ ਲਾਡੀ, ਰਾਹੁਲ ਅਰੋੜਾ, ਜਤਿੰਦਰ ਸਿੰਘ ਬਟਾਲਵੀ, ਜਤਿੰਦਰ ਸਿੰਘ ਰਾਜਪੂਤ, ਦਲਜਿੰਦਰ ਸੋਨੀ ਅਤੇ ਗੁਰਸਿਮਰਨ ਸਿੰਘ ਸ਼ਾਮਲ ਸਨ।

ਟ੍ਰੈਫਿਕ ਪ੍ਰਬੰਧਨ ਅਤੇ ਵਪਾਰਕ ਖੇਤਰਾਂ ਦੀ ਸੁਰੱਖਿਆ ’ਤੇ ਜ਼ੋਰ:

ਮੀਟਿੰਗ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਵਪਾਰਕ ਖੇਤਰਾਂ ਵਿੱਚ ਟ੍ਰੈਫਿਕ ਨੂੰ ਸੁਚਾਰੂ ਬਣਾਉਣ, ਆਵਾਜਾਈ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਘਟਾਉਣ ਅਤੇ ਦੁਕਾਨਦਾਰਾਂ ਤੇ ਗਾਹਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਬਾਰੇ ਚਰਚਾ ਕੀਤੀ ਗਈ। ਵਫ਼ਦ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਾਜ਼ਾਰਾਂ ਵਿੱਚ ਆਵਾਜਾਈ ਦਾ ਬਿਹਤਰ ਪ੍ਰਬੰਧ ਹੋਣ ਨਾਲ ਨਾ ਸਿਰਫ਼ ਵਪਾਰੀਆਂ ਨੂੰ ਰਾਹਤ ਮਿਲੇਗੀ, ਸਗੋਂ ਆਮ ਲੋਕਾਂ ਦਾ ਆਉਣਾ-ਜਾਣਾ ਵੀ ਆਸਾਨ ਹੋਵੇਗਾ।

ਇਸ ਤੋਂ ਇਲਾਵਾ ਵਪਾਰਕ ਅਦਾਰਿਆਂ ਦੀ ਸੁਰੱਖਿਆ, ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ, ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਵਧਾਉਣ ਵਰਗੇ ਅਹਿਮ ਮੁੱਦੇ ਵੀ ਵਿਚਾਰੇ ਗਏ। ਵਫ਼ਦ ਨੇ ਕਿਹਾ ਕਿ ਵਪਾਰੀ ਵਰਗ ਸ਼ਹਿਰ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਵਪਾਰੀਆਂ ਨੂੰ ਸੁਰੱਖਿਅਤ ਤੇ ਸੁਖਾਵੇਂ ਮਾਹੌਲ ਵਿੱਚ ਆਪਣਾ ਕਾਰੋਬਾਰ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ।

ਐੱਸ.ਐੱਸ.ਪੀ ਡਾ. ਮਹਿਤਾਬ ਸਿੰਘ ਨੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ :

ਮੀਟਿੰਗ ਦੌਰਾਨ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਵਫ਼ਦ ਵੱਲੋਂ ਉਠਾਏ ਗਏ ਮਸਲਿਆਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਉਠਾਏ ਗਏ ਮਸਲਿਆਂ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ।

ਵਫ਼ਦ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਮਸਲਿਆਂ ਨੂੰ ਸੁਣਨ ਅਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜਨਤਕ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਅਤੇ ਸਮਾਜ ਦੇ ਜ਼ਿੰਮੇਵਾਰ ਨੁਮਾਇੰਦਿਆਂ ਵਿਚਕਾਰ ਲਗਾਤਾਰ ਸੰਪਰਕ ਬਣਿਆ ਰਹਿਣਾ ਚਾਹੀਦਾ ਹੈ।

ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਮੁੱਖ ਤਰਜੀਹ- ਕਿਰਪਾਲ ਸਿੰਘ ਉਦੋਵਾਲੀ

ਇਸ ਮੌਕੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਕਿਹਾ ਕਿ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ, ਹਲਕਾ ਬਟਾਲਾ, ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਅਤੇ ਉਨ੍ਹਾਂ ਦੇ ਹੱਲ ਲਈ ਤਾਲਮੇਲ ਬਣਾਉਣ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਪਣੇ ਕਾਰੋਬਾਰ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਦਿਵਾਉਣਾ ਅਤੇ ਸ਼ਹਿਰ ਦੇ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਕਰਨਾ ਕਮਿਸ਼ਨ ਦੀਆਂ ਅਹਿਮ ਤਰਜੀਹਾਂ ਵਿੱਚ ਸ਼ਾਮਲ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 711921 ਮੀਟਰਕ ਟਨ ਦੀ ਹੋਈ ਖਰੀਦ

ਕਿਸਾਨਾਂ ਨੂੰ 1609.27 ਕਰੋੜ ਰੁਪਏ ਦੀ ਅਦਾਇਗੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਬਟਾਲਾ:- ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ 719518 ਮੀਟਰਕ ਟਨ ਆਮਦ ਵਿੱਚੋਂ 711921 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ...

ਐੱਸ.ਐੱਸ.ਪੀ ਬਟਾਲਾ ਨਾਲ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ’ਤੇ ਹੋਈ ਵਿਸਥਾਰਪੂਰਵਕ ਚਰਚਾ

ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਬਲਾਕ ਪ੍ਰਧਾਨਾਂ ਦੇ ਵਫ਼ਦ ਨੇ ਵਪਾਰਕ ਖੇਤਰਾਂ ਵਿੱਚ ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਐੱਸਐੱਸਪੀ ਕੋਲ ਉਠਾਏ ਮੁੱਦੇ ਬਟਾਲਾ:- ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ, ਹਲਕਾ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੇ ਬਲਾਕ ਪ੍ਰਧਾਨਾਂ ਦੇ ਇੱਕ ਵਫ਼ਦ ਵੱਲੋਂ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ...

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਲੋਕਾਂ ਦੀ ਪ੍ਰਾਪਰਟੀ ਨੂੰ ਮਿਲਿਆ ਕਾਨੂੰਨੀ ਹੱਕ

ਵਿਧਾਇਕ ਸ਼ੈਰੀ ਕਲਸੀ ਨੇ ਵੰਡੇ ਪ੍ਰਾਪਰਟੀ ਕਾਰਡ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਜਿਹੜੇ ਲੋਕਾਂ ਦੀ ਪ੍ਰਾਪਰਟੀ ਲਾਲ ਲਕੀਰ ਦੇ ਘੇਰੇ ਵਿਚ ਆਉਂਦੀ ਹੈ ਉਨ੍ਹਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ...

ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਜਾਗਰੂਕਤਾ ਅਤੇ ਪਟਿਆਲਾ, ਪੰਜਾਬ ਵਿੱਚ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਪਟਿਆਲਾ:- ਜਨਗਣਨਾ-2027 ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ, ਸ਼੍ਰੀ ਸੋਨਮ ਛੇਰਿੰਗ, ਡਿਪਟੀ ਡਾਇਰੈਕਟਰ ਅਤੇ ਸ਼੍ਰੀਮਤੀ ਰੇਣੂ, ਸਹਾਇਕ ਡਾਇਰੈਕਟਰ, ਜਨਗਣਨਾ ਕਾਰਜ ਡਾਇਰੈਕਟੋਰੇਟ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਜਨਗਣਨਾ-2027 ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜਨਗਣਨਾ ਦੇ ਦੂਜੇ ਪੜਾਅ ਦੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲੈਣਾ ਸੀ। ਦੌਰੇ ਦੌਰਾਨ ਅਧਿਕਾਰੀਆਂ ਨੇ...

ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ  ਤੀਜਾ ਤਿੰਨ ਰੋਜ਼ਾ ਟਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਪੜਾਅ—2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ—ਕਮ—ਪ੍ਰਿੰਸੀਪਲ ਸੈਂਸਜ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਜਿਲ੍ਹਾ ਸੈਂਸਜ ਅਫਸਰ, ਸ੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਤੀਜਾ ਤਿੰਨ ਰੋਜਾ ਟਰੇਨਿੰਗ ਸੈਸ਼ਨ ਬਾਵਾ ਨਿਹਾਲ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.