Facebook-f Youtube X-twitter

ਸਰਵਪੱਖੀ ਕੀਟ ਪ੍ਰਬੰਧਨ ਤੇ ਦੋ—ਰੋਜ਼ਾ ਮਨੁੱਖੀ ਸਰੋਤ ਵਿਕਾਸ ਪ੍ਰੋਗਰਾਮ ਆਯੋਜਿਤ

ਮਲੋਟ / ਸ੍ਰੀ ਮੁਕਤਸਰ ਸਾਹਿਬ:- ਕੇਂਦਰੀ ਸਰਵਪੱਖੀ ਕੀਟ ਪ੍ਰਬੰਧਨ ਕੇਂਦਰ, ਜਲੰਧਰ ਵੱਲੋਂ ਪਿੰਡ ਗੋਨਿਆਣਾ ਜਿ਼ਲ੍ਹਾ ਵਿਖੇ ਦੋ—ਰੋਜ਼ਾ “ਮਨੁੱਖੀ ਸਰੋਤ ਵਿਕਾਸ ਪ੍ਰੋਗਰਾਮ” ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਵੱਖ—ਵੱਖ ਮਾਹਿਰਾਂ ਦੁਆਰਾ ਅਤੇ ਖੇਤਾਂ ਦੇ ਦੌਰੇ ਰਾਹੀਂ ਕਿਸਾਨਾਂ ਨੂੰ ਫਸਲਾਂ ਦੇ ਕੀੜਿਆਂ ਅਤੇ ਬਿਮਾਰੀਆਂ ਬਾਰੇ ਸਿਖਲਾਈ ਦਿੱਤੀ ਗਈ।

ਕੇਂਦਰੀ ਸਰਵਪੱਖੀ ਕੀਟ ਪ੍ਰਬੰਧਨ ਕੇਂਦਰ  ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਰਵਪੱਖੀ ਕੀਟ ਪ੍ਰਬੰਧਨ (ਆਈ.ਪੀ.ਐਮ) ਦੀ ਧਾਰਨਾ ਅਤੇ ਲੋੜ ਬਾਰੇ ਜਾਣੂ ਕਰਵਾਇਆ। ਡਾ. ਪੀ ਸੀ ਭਾਰਦਵਾਜ, (ਆਫਿਸ ਪ੍ਰਭਾਰੀ) ਨੇ ਵਾਤਾਵਰਣ ਪ੍ਰਦੂਸ਼ਣ ਅਤੇ ਕੀਟਨਾਸ਼ਕਾਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ, ਆਈ.ਪੀ.ਐਮ. ਦੇ ਵੱਖ—ਵੱਖ ਤਰੀਕਿਆਂ (ਜਿਵੇਂ ਕਿ ਖੇਤੀ—ਸੰਬੰਧੀ, ਭੌਤਿਕ, ਮਕੈਨੀਕਲ, ਜੈਵਿਕ ਅਤੇ ਰਸਾਇਣਕ ਆਦਿ) ਨੂੰ ਸੁਮੇਲ ਵਿੱਚ ਅਪਣਾ ਕੇ ਫਸਲਾਂ ਦੇ ਕੀੜਿਆਂ ਦੇ ਪ੍ਰਬੰਧਨ ‘ਤੇ ਜ਼ੋਰ ਦਿੱਤਾ ਅਤੇ ਫੇਰੋਮੋਨ ਟਰੈਪ, ਪੀਲੇ ਅਤੇ ਨੀਲੇ ਚਿਪਚਿਪੇ ਕਾਰਡ, ਫਲਾਂ ਦੀ ਮੱਖੀ ਲਈ ਫਾਹੇ ਅਤੇ ਵੱਖ—ਵੱਖ ਜੈਵਿਕ ਮਿੱਤਰ—ਜੀਵ ਜਿਵੇਂ ਕਿ ਟਰਾਈਕੋਗ੍ਰਾਮਾ, ਮੱਕੜੀਆਂ, ਡਰੈਗਨ ਫਲਾਈ, ਡੈਮਸਲ ਫਲਾਈ, ਵਾਟਰ ਸਟਰਾਈਡਰ ਆਦਿ ਅਤੇ ਕੀਟ ਪ੍ਰਬੰਧਨ ਵਿੱਚ ਇਹਨਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ।

ਫਸਲ ਦੇ ਸ਼ੁਰੂਆਤੀ ਪੜਾਅ ‘ਤੇ ਉੱਲੀ ਅਤੇ ਬੈਕਟੀਰੀਆ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ, ਕਿਸਾਨਾਂ ਨੂੰ ਬੀਜਾਂ ਦਾ ਉਪਚਾਰ ਟਰਾਇਕੋਡੇਰਮਾ ਅਤੇ ਸੁਡੋਮੋਨਾਸ ਨਾਲ ਕਰਨ ਦੀ ਸਲਾਹ ਦਿੱਤੀ ਗਈ। ਸ਼੍ਰੀ ਚੰਦਰ ਭਾਨ, ਸਹਾਇਕ ਪੌਦਾ ਸੁਰੱਖਿਆ ਅਧਿਕਾਰੀ ਨੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ ਜਾਰੀ ਐਨ.ਪੀ.ਐਸ.ਐਸ. ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਐਪ ਦੀ ਉਪਯੋਗਤਾ ਬਾਰੇ ਦੱਸਣ ਦੇ ਨਾਲ—ਨਾਲ, ਉਹਨਾਂ ਨੇ ਕਿਸਾਨਾਂ ਨੂੰ ਇਸ ਲਈ ਲੌਗਇਨ ਆਈ.ਡੀ. ਅਤੇ ਪਾਸਵਰਡ ਵੀ ਪ੍ਰਦਾਨ ਕੀਤੇ।

ਸ਼੍ਰੀ ਸੰਜੇ ਡੀ.ਜੇ. ਸਹਾਇਕ ਪੌਦਾ ਸੁਰੱਖਿਆ ਅਫਸਰ ਨੇ ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਰਹਿੰਦ—ਖੂੰਹਦ ਅਤੇ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਕੀਟਨਾਸ਼ਕਾਂ ਦੀ ਲੋੜ ਅਨੁਸਾਰ ਅਤੇ ਸਮਝਦਾਰੀ ਨਾਲ ਵਰਤੋਂ ਕੀਤੀ ਜਾ ਸਕੇ। ਰਾਜਬੀਰ ਸਿੰਘ ਨੇ ਵੱਖ—ਵੱਖ ਪਹਿਨਣਯੋਗ ਚੀਜ਼ਾਂ ਜਿਵੇਂ ਕਿ ਦਸਤਾਨੇ, ਐਨਕਾਂ, ਮਾਸਕ, ਐਪਰਨ ਆਦਿ ਦੀ ਵਰਤੋਂ ਕਰਨ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਦੇ ਸਮੇਂ ਕੀ ਕਰਨਾ ਹੈ ਅਤੇ ਕੀ ਨਹੀਂ ਕਰਨਾ ਹੈ ਬਾਰੇ ਸਲਾਹ ਦਿੱਤੀ।

ਕੇਂਦਰੀ ਸਰਵਪੱਖੀ ਕੀਟ ਪ੍ਰਬੰਧਨ ਕੇਂਦਰ ਦੇ ਨਾਲ, ਖੇਤੀਬਾੜੀ ਵਿਭਾਗ, ਬਲਾਕ ਅਤੇ ਜ਼ਿਲ੍ਹਾ ਦੇ ਅਧਿਕਾਰੀਆਂ ਅਤੇ ਕੇ ਵੀ ਕੇ ਵਿਗਿਆਨੀ ਨੇ , ਇਸ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਕਿਸਾਨਾਂ ਨੂੰ ਅਜਿਹੇ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਅਤੇ ਕਿਸਾਨਾਂ ਨੂੰ ਰਾਜ ਖੇਤੀਬਾੜੀ ਵਿਭਾਗ ਦੀਆਂ ਚੱਲ ਰਹੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਅਤੇ ਆਪਣਾ ਵਿਹਾਰਕ ਤਜਰਬਾ ਸਾਂਝਾ ਕੀਤਾ ਅਤੇ ਕਿਸਾਨਾਂ ਨੂੰ ਸਮੇਂ—ਸਮੇਂ ਤੇ ਅਜਿਹੀਆਂ ਸਿਖਲਾਈਆਂ ਵਿੱਚ ਹਿੱਸਾ ਲੈਣ ਅਤੇ ਇਹਨਾਂ ਸਿਖਲਾਈਆਂ ਤੋਂ ਕੁਝ ਸਿੱਖਣ ਲਈ ਪ੍ਰੇਰਿਤ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.