Facebook-f Youtube X-twitter

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡਾਂ ਨੂੰ ਮਿਲ ਰਿਹਾ ਨਵਾਂ ਹੁਲਾਰਾ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਦੇਸ਼ ਭਰ ਦੀਆਂ 83 ਟੀਮਾਂ ਲੈ ਰਹੀਆਂ ਹਨ ਭਾਗ –  *ਵੀ.ਸੀ

ਪਟਿਆਲਾ:- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਹ ਅ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਸਹਿਯੋਗ, ਸਿਹਤਮੰਦ ਮੁਕਾਬਲੇ ਦੀ ਭਾਵਨਾ ਅਤੇ ਟੀਮ ਵਰਕ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੀਆਂ ਹਨ।

ਡਾ. ਬਲਬੀਰ ਸਿੰਘ ਅੱਜ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਕਰਵਾਏ ਗਏ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਅਤੇ ਖੇਡ-ਕਲਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਇਹ ਮੁਕਾਬਲੇ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਆਪਸੀ ਮੇਲ-ਮਿਲਾਪ ਅਤੇ ਖੇਡ ਭਾਵਨਾ ਨਾਲ ਜੋੜਨ ਦੇ ਨਾਲ-ਨਾਲ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਨੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਅਤੇ ਯੂਨੀਵਰਸਿਟੀ ਦੀ ਸਮੁੱਚੀ ਟੀਮ ਨੂੰ ਇਸ ਵੱਡੇ ਖੇਡ ਸਮਾਗਮ ਦੇ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਪਣੇ ਦੂਰਅੰਦੇਸ਼ੀ ਦ੍ਰਿਸ਼ਟੀਕੋਣ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਸਦਕਾ ਖੇਡਾਂ ਦੇ ਖੇਤਰ ਵਿੱਚ ਇੱਕ ਨਾਮਵਰ ਸੰਸਥਾ ਵਜੋਂ ਉੱਭਰ ਰਹੀ ਹੈ।

ਇਸ ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸੂਬਿਆਂ ਦੀਆਂ 83 ਟੀਮਾਂ ਨੇ ਭਾਗ ਲੈਣ ਲਈ ਰਿਪੋਰਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਟੀਮਾਂ ਦੀ ਸ਼ਮੂਲੀਅਤ ਬਾਸਕਟਬਾਲ ਪ੍ਰਤੀ ਨੌਜਵਾਨਾਂ ਦੇ ਵਧ ਰਹੇ ਉਤਸ਼ਾਹ ਅਤੇ ਯੂਨੀਵਰਸਿਟੀ ਪੱਧਰ ‘ਤੇ ਖੇਡਾਂ ਲਈ ਸਾਰਥਕ ਮਾਹੌਲ ਸਿਰਜਣ ਦੇ ਯਤਨਾਂ ਦਾ ਪ੍ਰਮਾਣ ਹੈ।

ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਨਿਯਮਾਂ ਅਨੁਸਾਰ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਚਾਰ ਪੂਲਾਂ ਵਿੱਚ ਵੰਡਿਆ ਗਿਆ ਹੈ। ਮੁਕਾਬਲਿਆਂ ਦੇ ਸ਼ੁਰੂਆਤੀ ਦੌਰ ਨਾਕਆਊਟ ਪ੍ਰਣਾਲੀ ਅਧੀਨ ਕਰਵਾਏ ਜਾਣਗੇ, ਜਦਕਿ ਆਖ਼ਰੀ ਚਾਰ ਟੀਮਾਂ ਲੀਗ ਮੈਚਾਂ ਰਾਹੀਂ ਆਪਣੀ ਅੰਤਿਮ ਸਥਿਤੀ ਨਿਰਧਾਰਤ ਕਰਨਗੀਆਂ।

ਡਾ. ਗਿੱਲ ਨੇ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਚੈਂਪੀਅਨਸ਼ਿਪ ਸਿਰਫ਼ ਜਿੱਤ-ਹਾਰ ਜਾਂ ਅੰਕਾਂ ਤੱਕ ਸੀਮਤ ਨਹੀਂ ਹੈ, ਸਗੋਂ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਆਪਸੀ ਮੇਲ-ਮਿਲਾਪ, ਵਿਚਾਰਾਂ ਦੇ ਆਦਾਨ-ਪ੍ਰਦਾਨ ਅਤੇ ਖੇਡ ਸੱਭਿਆਚਾਰ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਮੌਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਖਿਡਾਰੀ ਬਿਹਤਰੀਨ ਪ੍ਰਦਰਸ਼ਨ ਕਰ ਸਕਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.