ਮਲੋਟ/ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ 2026 ਤੋਂ 01 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਜੇ. ਆਰ. ਐੱਮ. ਵਰਲਡ ਪਬਲਿਕ ਸਕੂਲ ਮਲੋਟ ਵਿਖੇ ਕੀਤਾ ਗਿਆ, ਜਿਸ ਵਿੱਚ ਸਕੂਲ ਸਟਾਫ, ਵਿਦਿਆਰਥੀਆ, ਨੈਨੀ ਅਤੇ ਵੈਨ ਡਰਾਇਵਰਾਂ ਨੂੰ ਭ੍ਰਿਸ਼ਟਾਚਾਰ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਭ੍ਰਿਸ਼ਟ ਅਧਿਕਾਰੀ ਕਰਮਚਾਰੀਆਂ ਨੂੰ ਫੜਾਉਣ ਸਬੰਧੀ ਸ੍ਰੀ ਅਮਨਦੀਪ ਸਿੰਘ ਮਾਨ, ਡੀ.ਐਸ.ਪੀ. ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਵੱਲੋਂ ਪ੍ਰੇਰਤ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800 1800 1000 ਅਤੇ ਐਂਟੀ ਕੁਰੱਪਸ਼ਨ ਹੈਲਪ ਲਾਈਨ ਨੰਬਰ 95012-00200 ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਇੰਸਪੈਕਟਰ ਰੁਪਿੰਦਰਪਾਲ ਕੌਰ, ਇੰਸਪੈਕਟਰ ਰਮਨਦੀਪ ਕੌਰ, ਸਬ ਇੰਸਪੈਕਟਰ ਜਗਜੀਤ ਸਿੰਘ, ਏ.ਐਸ.ਆਈ. ਹਰਜਿੰਦਰ ਸਿੰਘ, ਏ.ਐਸ.ਆਈ. ਗੁਰਤੇਜ ਸਿੰਘ ਅਤੇ ਹੌਲਦਾਰ ਹਰਅਮਿਰਤ ਪ੍ਰਕਾਸ਼ ਵੀ ਹਾਜ਼ਰ ਸਨ।