Facebook-f Youtube X-twitter

ਬੱਚਿਆਂ ਦੀ ਸੁਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ, ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ : ਮਿਸ. ਅਸ਼ਮੀਤਾ ਰੌਮਾਨਾ, ਜੂਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ–ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ. ਜਸਵਿੰਦਰ ਸ਼ੀਮਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਪ੍ਰਾਇਮਰੀ ਸਕੂਲ, ਦਸ਼ਮੇਸ਼ ਨਗਰ ਵਾਰਡ ਨੰਬਰ 9 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਸੁਰੱਖਿਤ ਬਚਪਨ ਮੁਹਿੰਮ ਤਹਿਤ ਜਾਗਰੁਕ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਜੂਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਸ੍ਰੀ ਮੁਕਤਸਰ ਸਾਹਿਬ ਮਿਸ. ਅਸ਼ਮੀਤਾ ਰੌਮਾਨਾ ਵੱਲੋ ਕੀਤੀ ਗਈ।

ਉਹਨਾਂ ਵੱਲੋਂ ਦੱਸਿਆ ਗਿਆ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਕਰਨਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਅਤੇ ਗਲਤ ਵਿਹਾਰ ਵਿਰੁੱਧ ਆਵਾਜ਼ ਉਠਾਉਣ ਦੇ ਯੋਗ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਦੇ ਨਾਲ ਹੀ ਉਹਨਾਂ ਨੇ ਬੱਚਿਆ ਨੂੰ Sexual Harassment of Women at Workplace Act, 2013 ਸਬੰਧੀ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਗੁਡ ਟੱਚ ਅਤੇ ਬੈਡ ਟੱਚ ਬਾਰੇ ਦੱਸਿਆ।

ਇਸ ਦੇ ਨਾਲ ਮਾਣਯੋਗ ਜੱਜ ਸਾਹਿਬ ਵੱਲੋ ਦਸਿਆ ਗਿਆ ਕਿ ਜੇਕਰ ਆਪ ਨਾਲ ਕਿਸੇ ਕਿਸਮ ਦੀ ਕੋਈ ਛੇੜ-ਛਾੜ ਹੁੰਦੀ ਹੈ ਤਾਂ ਉਸ ਸਬੰਧੀ ਬੱਚਿਆਂ ਲਈ ਬਣੇ ਟੋਲ-ਫ੍ਰੀ ਨੰਬਰ 1098 ’ਤੇ ਕਾਲ ਕੀਤੀ ਜਾ ਸਕਦੀ ਹੈ।  ਇਸ ਦੇ ਨਾਲ ਹੀ ਸਾਈਬਰ ਕਰਾਇਮ ਸਬੰਧੀ 1930 ’ਤੇ ਕਾਲ ਕੀਤੀ ਜਾ ਸਕਦੀ ਹੈ। ਜੱਜ ਸਾਹਿਬ ਵੱਲੋ ਦੱਸਿਆ ਗਿਆ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ’ਤੇ ਵੀ ਕਾਲ ਕੀਤੀ ਜਾ ਸਕਦੀ ਹੈ। ਇਸ ਮੌਕੇ ਬੱਚਿਆਂ ਦੇ ਜਾਣਕਾਰੀ ਹਿੱਤ ਲਈ ਸਮਾਚਾਰ ਸਮਗਰੀ ਵੀ ਵੰਡੀ ਗਈ।

ਇਨ੍ਹਾਂ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਪੈਰਾ ਲੀਗਲ ਵਲੰਟੀਅਰ (ਪੀ.ਐਲ.ਵੀ.) ਮਿਸ. ਜਸਵਿੰਦਰ ਕੌਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਵੱਲੋਂ ਕਿਹਾ ਕਿ ਸੁਰੱਖਿਅਤ ਬਚਪਨ ਅਭਿਆਨ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਹੈ, ਤਾਂ ਜੋ ਉਹ ਕਿਸੇ ਵੀ ਅਣਸੁਖਾਵੀਂ ਸਥਿਤੀ ਵਿੱਚ ਆਪਣੀ ਰੱਖਿਆ ਲਈ ਸਹੀ ਕਦਮ ਚੁੱਕ ਸਕਣ।

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਕੋਈ ਵਿਅਕਤੀ ਉਨ੍ਹਾਂ ਨਾਲ ਗਲਤ ਵਿਹਾਰ ਕਰਦਾ ਹੈ, ਤਾਂ ਉਹ ਡਰਨ ਜਾਂ ਝਿਜਕਣ ਦੀ ਬਜਾਏ ਆਪਣੇ ਮਾਪਿਆਂ ਅਤੇ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲ ਕਰਨ। ਸਮੇਂ ਸਿਰ ਸਮੱਸਿਆ ਸਾਂਝੀ ਕਰਨ ਨਾਲ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਵਿੱਚ ਮਦਦ ਮਿਲਦੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.