ਪੰਜਾਬ ਸਰਕਾਰ ਦਾ ਇੱਕੋ ਇੱਕ ਮਕਸਦ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਹੈ- ਵਿਧਾਇਕ ਸ਼ੈਰੀ ਕਲਸੀ
ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਵਡਾਲਾ ਗਰੰਥੀਆਂ ਵਿਖੇ ਖੇਡ ਗ੍ਰਾਉੰਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ ਗਈਆਂ।
ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਖੇਡ ਗਰਾਊਂਡ ਦੇ ਬਣਨ ਨਾਲ ਨੌਜਵਾਨ ਵਰਗ ਨੂੰ ਬਹੁਤ ਲਾਭ ਹੋਵੇਗਾ। ਹੁਣ ਉਹਨਾਂ ਨੂੰ ਖੇਡਾਂ ਦੇ ਮੁਕਾਬਲੇ ਦੀ ਤਿਆਰੀ ਲਈ ਬਾਹਰ ਸ਼ਹਿਰ ਵਾਲੇ ਗਰਾਊਂਡਾਂ ਵਿੱਚ ਨਹੀਂ ਜਾਣਾ ਪਵੇਗਾ ਬਲਕਿ ਉਹ ਆਪਣੇ ਪਿੰਡ ਦੇ ਖੇਡ ਗਰਾਊਂਡ ਵਿੱਚ ਖੇਡ ਕੇ ਹੀ ਆਪਣੀ ਖੇਡ ਦੀ ਤਿਆਰੀ ਕਰ ਸਕਣਗੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਮਕਸਦ ਹੈ ਕਿ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ। ਇਸੇ ਤਹਿਤ ਹੀ ਲਗਾਤਾਰ ਸੂਬੇ ਦੇ ਪਿੰਡਾਂ ਵਿੱਚ ਕਰੋੜਾਂ ਦੀ ਲਾਗਤ ਨਾਲ ਨਵੇ ਖੇਡ ਗਰਾਊਂਡ ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।
ਉਹਨਾਂ ਕਿਹਾ ਕਿ ਇਹਨਾਂ ਖੇਡ ਗਰਾਊਂਡਾਂ ਵਿੱਚ ਖੇਡ ਕੇ ਖਿਡਾਰੀ ਬਲਾਕ, ਜ਼ਿਲਾ, ਨੈਸ਼ਨਲ ਅਤੇ ਅੰਤਰ ਰਾਸ਼ਟਰੀਪੱਧਰ ਤੇ ਖੇਡ ਕੇ ਆਪਣੇ ਮਾਤਾ-ਪਿਤਾ ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਹੀ ਵਿਕਾਸ ਕਾਰਜ ਪੱਖੋਂ ਉਹ ਕਰ ਦਿਖਾਇਆ ਹੈ ਜੋ ਹੋਰ ਸਰਕਾਰਾਂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹਰ ਵਰਗ ਦੇ ਹਿੱਤ ਵਿੱਚ ਵਿਕਾਸ ਕਾਰਜ ਕੀਤੇ ਗਏ ਹਨ। ਹਰ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ, ਮਹਿਲਾਵਾਂ ਨੂੰ 1000-1500 ਰੁਪਏ ਮਹੀਨਾਵਾਰ ਸਹਾਇਤਾ,ਸਿੱਖਿਆ ਦੇ ਖੇਤਰ ਵਿੱਚ ਸੁਧਾਰ,ਸਕੂਲ ਆਫ਼ ਐਮੀਨੈਂਸ ਅਤੇ 10 ਲੱਖ ਦੇ ਮੈਡੀਕਲ ਕਾਰਡ ਵਰਗੀਆਂ ਸਰਕਾਰੀ ਸਹੂਲਤਾਂ, ਸ਼ਰਧਾਲੂਆਂ ਲਈ ਮੁਫ਼ਤ ਤੀਰਥ ਯਾਤਰਾ ਬੱਸਾਂ ਵੀ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜੀਆਂ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ।
ਇਸ ਉਪਰੰਤ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੇ ਯਤਨਾਂ ਸਦਕਾ ਹੀ ਉਹਨਾਂ ਦੇ ਪਿੰਡ ਨੂੰ ਨਵਾ ਖੇਡ ਗਰਾਊਂਡ ਮਿਲਿਆ ਹੈ ਤੇ ਸਾਡੇ ਪਿੰਡ ਦੇ ਬੱਚੇ ਇਸ ਖੇਡ ਗਰਾਊਂਡ ਵਿੱਚ ਖੇਡ ਕੇ ਸਾਡੇ ਪਿੰਡ ਦਾ ਨਾਮ ਰੋਸ਼ਨ ਕਰਨਗੇ।
ਇਸ ਮੌਕੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਮਿੱਤਰਮਾਨ ਸਿੰਘ ਜ਼ਿਲ੍ਹਾ ਪਰੀਸ਼ਦ ਮੈਂਬਰ, ਸਰਪੰਚ ਕਰਨੈਲ ਸਿੰਘ, ਸਮੂਹ ਗਰਾਮ ਪੰਚਾਇਤ, ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਤੇ ਆਗੂ ਹਾਜ਼ਰ ਸਨ।