Facebook-f Youtube X-twitter

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਾਇਕਵਾਂਡੋ ‘ਚ ਅੰਡਰ-14 ਲੜਕੇ/ ਲੜਕੀਆਂ ਦੇ ਵਿੱਚ ਪਟਿਆਲਾ ਬਣਿਆ ਓਵਰਆਲ ਚੈਂਪੀਅਨ

ਪਟਿਆਲਾ:- ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਪਟਿਆਲੇ ਜਿਲੇ ਦੇ ਖਿਡਾਰੀਆਂ ਨੇ ਤਾਇਕਵਾਂਡੋ ‘ਚ ਖੇਡ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ 14 ਲੜਕੇ ਤੇ ਲੜਕੀਆਂ ਦੇ ਵਿੱਚ ਓਵਰਆਲ ਚੈਂਪੀਅਨਸ਼ਿਪ ਜਿੱਤੀ। ਉਹਨਾਂ ਨੇ ਪਟਿਆਲੇ ਜਿਲੇ ਦੇ ਖਿਡਾਰੀਆਂ ਨੂੰ ਅਤੇ ਕੋਚਾ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਵੀ ਦਿੱਤੀ।ਇਹ ਮੁਕਾਬਲੇ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਰਵਾਏ ਗਏ।ਲੜਕਿਆਂ ਦੇ ਮੁਕਾਬਲਿਆਂ ਵਿੱਚ ਪਟਿਆਲੇ ਜਿਲੇ ਨੇ ਗੋਲਡ-8,ਸਿਲਵਰ-2 ਤੇ ਬਰਾਉਨਜ਼-1 ਮੈਡਲ ਜਿੱਤ ਕੇ ਓਵਰਆਲ ਟਰਾਫੀ ਜਿੱਤੀ। ਜਲੰਧਰ ਨੇ ਗੋਲਡ -3, ਬਰਾਉਨਜ਼-3 ਮੈਡਲ ਜਿੱਤ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ । ਪਠਾਨਕੋਟ ਨੇ ਗੋਲਡ-1, ਸਿਲਵਰ-3,ਬਰਾਉਨਜ਼-1 ਮੈਡਲ ਜਿੱਤ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਮੁਕਾਬਲਿਆਂ ਵਿੱਚ ਪਟਿਆਲੇ ਜਿਲੇ ਨੇ ਗੋਲਡ-8, ਸਿਲਵਰ-1, ਬਰਾਉਨਜ਼-1 ਮੈਡਲ ਜਿੱਤ ਕੇ ਓਵਰਆਲ ਚੈਂਪੀਅਨਸ਼ਿਪ ਜਿੱਤੀ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਗੋਲਡ-1, ਸਿਲਵਰ-3,ਬਰਾਉਨ-2 ਮੈਡਲ ਜਿੱਤ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ।ਮਾਨਸਾ ਨੇ ਗੋਲਡ-1 ਸਿਲਵਰ-2, ਬਰਾਉਨਜ਼-2 ਮੈਡਲ ਜਿੱਤ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਮੁੱਖ ਮਹਿਮਾਨ ਦੇ ਤੌਰ ਤੇ ਡੀਐਸਸੀ ਡਾ.ਦਲਜੀਤ ਸਿੰਘ ਤੇ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਅਤੇ ਡਾ ਰਾਜਦੀਪ ਸਿੰਘ (ਚੇਅਰਮੈਨ) ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਮੈਡਲ ਪਾ ਕੇ ਤੇ ਓਵਰਆਲ ਟਰਾਫੀ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਅਬਜਰਵਰ ਨਿਖਿਲ ਹੰਸ,ਰਵੀ ਸਿੰਘ-ਟੈਕਨੀਕਲ ਕਮੇਟੀ ਮੈਂਬਰ,ਸ਼ਸ਼ੀ ਮਾਨ,ਬਲਵਿੰਦਰ ਸਿੰਘ ਜੱਸਲ,ਗੁਰਪ੍ਰੀਤ ਸਿੰਘ ਟਿਵਾਣਾ,ਡਾ ਆਸਾ ਸਿੰਘ, ਸਤਵਿੰਦਰ ਸਿੰਘ ਤਾਇਕਵਾਂਡੋ ਕੋਚ,ਸੁਰਿੰਦਰਪਾਲ ਸਿੰਘ ਐਸਪੀ,ਹਰਜੀਤ ਸਿੰਘ, ਗੁਰਪਿਆਰ ਸਿੰਘ,ਮੋਹਿਤ ਕੁਮਾਰ,ਅਜਮੇਰ ਸਿੰਘ, ਬੁੱਧਰਾਮ,ਗੁਰਪ੍ਰੀਤ ਸਿੰਘ ਰੈਫਰੀ,ਚਿਰਾਗ਼ ਕੁਮਾਰ, ਜੈਤਸ਼ਾਹੂਦੀਪ ਸਿੰਘ ਗਰੇਵਾਲ, ਮਮਤਾ ਰਾਣੀ,ਪਵਨ ਸਿੰਗਲਾ, ਅਮਨਦੀਪ ਕੌਰ ਕੋਚ,ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਪੰਜਾਬੀ ਯੂਨੀਵਰਸਿਟੀ ਦੇ ਯੁਵਕ ਮੇਲੇ 2026 ਵਿੱਚ ਜਨ-ਗਣਨਾ ਫੇਜ਼-2 ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਸਟਾਲ ਸਥਾਪਿਤ

ਪਟਿਆਲਾ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਚੱਲ ਰਹੇ ਸਲਾਨਾ ਯੁਵਕ ਮੇਲੇ (ਯੂਥ ਫੈਸਟੀਵਲ) ਦੌਰਾਨ ਦੇਸ਼ ਦੀ ਆਗਾਮੀ ਮਰਦਮਸ਼ੁਮਾਰੀ ਦੇ ਦੂਜੇ ਪੜਾਅ (Census Phase-2: Population Enumeration) ਦੇ ਸਬੰਧ ਵਿੱਚ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਪ੍ਰਚਾਰ ਸਟਾਲ ਲਗਾਇਆ ਗਿਆ ਹੈ। ਇਸ ਸਟਾਲ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਜਨਗਣਨਾ ਦੀ ਮਹੱਤਤਾ ਬਾਰੇ ਜਾਣੂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.