Facebook-f Youtube X-twitter

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਪਿੰਡ ਚੜੇਵਾਨ ਅਤੇ ਥਾਂਦੇਵਾਲਾ ਵਿਖੇ ਨਸ਼ਿਆਂ ਵਿਰੁੱਧ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ

ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਕੀਤਾ ਪ੍ਰੇਰਿਤ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਚੜੇਵਾਨ ਅਤੇ ਥਾਂਦੇਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਵੱਲੋਂ ਬੱਚਿਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਸਮਝਾਇਆ ਗਿਆ ਕਿ ਨਸ਼ੇ ਵਿਅਕਤੀ ਦੀ ਸਿਹਤ, ਸਿੱਖਿਆ ਅਤੇ ਭਵਿੱਖ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਪਰਿਵਾਰ ਅਤੇ ਸਮਾਜ ‘ਤੇ ਵੀ ਮਾੜਾ ਅਸਰ ਪਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀਆਂ ਆਦਤਾਂ ਅਪਣਾਉਣ ਅਤੇ ਆਪਣਾ ਧਿਆਨ ਪੜ੍ਹਾਈ ਤੇ ਖੇਡਾਂ ਵਰਗੀਆਂ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

ਪ੍ਰੋਗਰਾਮ ਦੌਰਾਨ ਬੱਚਿਆਂ ਅਤੇ ਅਧਿਆਪਕਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਸ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਬੱਚੇ ਅਤੇ ਅਧਿਆਪਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਬੱਚਿਆਂ ਨੂੰ ਸਹੀ ਸੇਧ ਦੇ ਕੇ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਦੇ ਹਨ।

ਓਪ ਮੰਡਲ ਮੈਜਿਸਟ੍ਰੇਟ, ਸ੍ਰੀ ਗੁਰਕਿਰਨ ਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਸੁਚੇਤ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਲਈ ਸੁਰੱਖਿਅਤ, ਸਿਹਤਮੰਦ ਤੇ ਨਸ਼ਾ ਮੁਕਤ ਵਾਤਾਵਰਣ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

19 ਤੋਂ 21 ਨਵੰਬਰ ਤੱਕ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਕੀਤਾ ਜਾਵੇਗਾ ਆਯੋਜਿਤ: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਖਜ਼ਾਨਾ ਅਫ਼ਸਰ ਸ੍ਰੀ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ 19, 20 ਅਤੇ 21 ਨਵੰਬਰ 2026 ਨੂੰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ “ਪੈਨਸ਼ਨਰ ਸੇਵਾ ਮੇਲਾ” ਆਯੋਜਿਤ ਕੀਤਾ ਜਾ ਰਿਹਾ...

ਪਰਾਲੀ ਪ੍ਰਬੰਧਨ ਅਪਣਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਪਾਈਏ ਯੋਗਦਾਨ : ਡਿਪਟੀ ਕਮਿਸ਼ਨਰ

ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਧਰਤੀ ਦੀ ਉਪਜਾਊ ਸ਼ਕਤੀ ਬਚਾਉਣ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ...

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਕਿਹਾ-ਬਟਾਲੇ ਹਲਕੇ ਦਾ ਚਹੁਪੱਖੀ ਵਿਕਾਸ ਨਿਰੰਤਰ ਜਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਨਿਰੰਤਰ ਜਾਰੀ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ...

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.