Facebook-f Youtube X-twitter

ਪੀ.ਐੱਮ. ਸ਼੍ਰੀ ਸਰਕਾਰੀ ਸਕੂਲ ਘਨੌਰ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆ, ਜਿਸ ਨੇ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਕਰਵਾਈ ਹਵਾਈ ਯਾਤਰਾ 

50 ਹੋਣਹਾਰ ਵਿਦਿਆਰਥੀਆਂ ਨੇ ਦਿੱਲੀ ਤੋਂ ਦੇਹਰਾਦੂਨ ਤੱਕ ਜਹਾਜ਼ ਰਾਹੀਂ ਕੀਤਾ ਸਫ਼ਰ, ਜਿਮ ਕਾਰਬੇਟ ਅਤੇ ਨੈਨੀਤਾਲ ਦਾ ਵੀ ਕੀਤਾ ਦੌਰਾ।

ਘਨੌਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਅਤੇ ਵਿਧਾਇਕ ਗੁਰਲਾਲ ਸਿੰਘ ਘਨੌਰ ਦੀ ਨੁਮਾਇੰਦਗੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਖੁਰਾਣਾ ਦੀ ਦੇਖ-ਰੇਖ ਹੇਠ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਨੇ ਇੱਕ ਵਿਲੱਖਣ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣ ਗਿਆ ਹੈ, ਜਿਸ ਨੇ ਆਪਣੇ 50 ਮੈਰੀਟੋਰੀਅਸ ਵਿਦਿਆਰਥੀਆਂ ਨੂੰ ਹਵਾਈ ਯਾਤਰਾ ਕਰਵਾਈ।

ਟੂਰ ਇੰਚਾਰਜ ਦੌਲਤ ਰਾਮ ਨੇ ਦੱਸਿਆ ਕਿ ਪੀ.ਐੱਮ. ਸ਼੍ਰੀ ਗ੍ਰਾਂਟ ਅਧੀਨ ਪ੍ਰਾਪਤ ਐਕਸਪੋਜ਼ਰ ਵਿਜ਼ਿਟ ਲਈ ਵਿਸ਼ੇਸ਼ ਗ੍ਰਾਂਟ ਤਹਿਤ ਛੇ ਦਿਨਾਂ ਦਾ ਵਿਦਿਅਕ ਟੂਰ ਕਰਵਾਇਆ ਗਿਆ। ਸਕੂਲ ਦੇ ਡੀ.ਡੀ.ਓ. ਰਾਜਵਿੰਦਰ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ ਨੇ ਦਿੱਲੀ, ਦੇਹਰਾਦੂਨ, ਜਿਮ ਕਾਰਬੇਟ ਨੈਸ਼ਨਲ ਪਾਰਕ ਅਤੇ ਨੈਨੀਤਾਲ ਦੀ ਯਾਤਰਾ ਨੂੰ ਮਨਜ਼ੂਰੀ ਦਿੱਤੀ।

ਇਸ ਟੂਰ ਦੌਰਾਨ 41 ਲੜਕੀਆਂ ਅਤੇ 9 ਲੜਕਿਆਂ ਸਮੇਤ 50 ਵਿਦਿਆਰਥੀਆਂ ਨੇ ਦਿੱਲੀ ਤੋਂ ਦੇਹਰਾਦੂਨ ਤੱਕ ਹਵਾਈ ਸਫ਼ਰ ਕੀਤਾ। ਵਿਦਿਆਰਥੀਆਂ ਦੀ ਚੋਣ ਪਿਛਲੀ ਜਮਾਤ ਦੇ ਅੰਕਾਂ ਦੇ ਆਧਾਰ ‘ਤੇ ਲੈਕਚਰਾਰ ਕਰਮਜੀਤ ਕੌਰ ਵੱਲੋਂ ਤਿਆਰ ਕੀਤੀ ਮੈਰਿਟ ਸੂਚੀ ਅਨੁਸਾਰ ਕੀਤੀ ਗਈ।

ਯਾਤਰਾ ਦੌਰਾਨ ਵਿਦਿਆਰਥੀਆਂ ਨੇ ਦੇਹਰਾਦੂਨ ਵਿਖੇ ਰੌਬਰਜ਼ ਕੇਵ ਅਤੇ ਫੋਰੈਸਟ ਰਿਸਰਚ ਇੰਸਟੀਚਿਊਟ ਦੇ ਅਜਾਇਬ ਘਰਾਂ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਜਿਮ ਕਾਰਬੇਟ ਨੈਸ਼ਨਲ ਪਾਰਕ ਵਿੱਚ ਜੀਪ ਸਫ਼ਾਰੀ ਦਾ ਆਨੰਦ ਮਾਣਿਆ ਅਤੇ ਰਾਮਨਗਰ ਵਿਖੇ ਹਨੂੰਮਾਨ ਧਾਮ ਦੇ ਦਰਸ਼ਨ ਕੀਤੇ। ਨੈਨੀਤਾਲ ਵਿਖੇ ਭੀਮਤਾਲ, ਨੌਕੁਚੀਆਤਾਲ ਅਤੇ ਨੈਨੀ ਝੀਲ ਵਿੱਚ ਬੋਟਿੰਗ ਸਮੇਤ ਵੱਖ-ਵੱਖ ਸੈਰ-ਸਪਾਟਾ ਸਥਾਨਾਂ ਦਾ ਆਨੰਦ ਲਿਆ।

ਟੂਰ ਦੀ ਅਗਵਾਈ ਸਕੂਲ ਇੰਚਾਰਜ ਗੁਰਸਰਨ ਕੌਰ ਅਤੇ ਲੈਕਚਰਾਰ ਦੌਲਤ ਰਾਮ ਨੇ ਕੀਤੀ। ਲੈਕਚਰਾਰ ਸੰਦੀਪ ਕੌਰ ਸੰਧੂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਖਾਣ-ਪੀਣ ਅਤੇ ਰਿਹਾਇਸ਼ ਲਈ ਸਰਕਾਰੀ ਹਦਾਇਤਾਂ ਅਨੁਸਾਰ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਕੰਪਿਊਟਰ ਫੈਕਲਟੀ ਰਾਕੇਸ਼ ਕੁਮਾਰ ਅਤੇ ਮੈਡਮ ਰਿੰਪਲ ਨੇ ਸਹਾਇਕ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਵਿਦਿਆਰਥੀਆਂ ਦੇ ਅਨੁਸ਼ਾਸਨ ਅਤੇ ਸਹਿਯੋਗੀ ਰਵੱਈਏ ਦੀ ਸ਼ਲਾਘਾ ਕੀਤੀ।

ਸਕੂਲ ਇੰਚਾਰਜ ਗੁਰਸਰਨ ਕੌਰ ਨੇ ਇਸ ਸਫ਼ਲ ਉਪਰਾਲੇ ਲਈ ਜ਼ਿਲ੍ਹਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਪਟਿਆਲਾ, ਸਮੂਹ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ, ਨਗਰ ਪੰਚਾਇਤ ਘਨੌਰ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਵਿਦਿਆਰਥੀਆਂ ਦੇ ਗਿਆਨ, ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਉਪਰਾਲਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਵਾਲਾ ਪ੍ਰੇਰਨਾਦਾਇਕ ਕਦਮ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.