ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਡੈਵੀ ਗੋਇਲ ਦੀ ਪ੍ਰਧਾਨਗੀ ਹੇਠ ਐਨਕਾਰਡ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪਿਛਲੇ ਮਹੀਨੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਵਿਰੋਧੀ ਗਤੀਵਿਧੀਆਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰੇ ਸਬੰਧਤ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਯਤਨ ਕੀਤੇ ਜਾਣ ਅਤੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇ।
ਇਸ ਮੌਕੇ ਐੱਸ.ਪੀ. ਮਹੇਸ਼ ਕੁਮਾਰ ਸੈਣੀ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ ਬਰਾੜ ਤੇ ਹੋਰ ਅਧਿਕਾਰੀ ਆਦਿ ਹਾਜ਼ਰ ਸਨ।