Facebook-f Youtube X-twitter

ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਨੌਰਥ ਜੋਨ ਅੰਤਰ ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਸਫਲਤਾਪੂਰਵਕ ਸੰਪੰਨ

ਪਟਿਆਲਾ:- ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ 30 ਅਕਤੂਬਰ ਤੋਂ 03 ਨਵੰਬਰ ਤੱਕ ਕਰਵਾਈ ਨੌਰਥ ਜੋਨ ਅੰਤਰ- ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਸਫ਼ਲਤਾ ਪੂਰਵਕ ਸੰਪੰਨ ਹੋਈ। ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਦੇ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਸੂਬਿਆਂ ਤੋਂ ਆਈਆਂ 81 ਟੀਮਾਂ ਨੇ ਭਾਗ ਲਿਆ। ਏਆਈਯੂ ਦੇ ਨਿਯਮਾਂ ਅਨੁਸਾਰ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਚਾਰ ਪੂਲਾਂ ਵਿਚ ਵੰਡਿਆ ਗਿਆ। ਸ਼ੁਰੂਆਤੀ ਦੌਰ ਦੇ ਸਾਰੇ ਮੁਕਾਬਲੇ ਨਾਕਆਊਟ ਪ੍ਰਣਾਲੀ ਅਧੀਨ ਕਰਵਾਏ ਗਏ। ਜਿਹਨਾਂ ਵਿਚੋਂ ਅੰਤਿਮ ਚਾਰ ਟੀਮਾਂ ਚੰਡੀਗੜ੍ਹ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਸੈਮੀਫਾਈਨਲ ਵਿਚ ਪੁੱਜੀਆਂ। ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਬਾਜੀ ਮਾਰੀ, ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਫਸਟ ਰਨਰ-ਅੱਪ, ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਸੈਕਿੰਡ ਰਨਰ-ਅੱਪ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਥਰਡ ਰਨਰ-ਅੱਪ ਰਹੀ। ਇਨਾਮ ਵੰਡ ਸਮਾਰੋਹ ਦੌਰਾਨ ਯੂਨੀਵਰਸਿਟੀ ਦੇ ਸਰਪ੍ਰਸਤ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਅਤੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਤੁਹਾਡੀ ਜਿੱਤ ਹੋਰਨਾਂ ਟੀਮਾਂ ਲਈ ਪ੍ਰੇਰਨਾਸ੍ਰੋਤ ਹੈ। ਡਾ. ਗਿੱਲ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਖੇਡਾਂ ਹੀ ਅਜਿਹਾ ਮਾਧਿਅਮ ਹਨ ਜਿਹਨਾਂ ਸਦਕਾ ਨੌਜਵਾਨੀ ਨਸ਼ਿਆਂ ਤੋਂ ਦੂਰੀ ਬਣਾ ਕੇ ਆਪਣੇ ਜਵਾਨੀ ਵਿਚਲੇ ਜ਼ੋਸ਼ ਨੂੰ ਚੰਗੇ ਮਾਪਦੰਡ ਸਿਰਜਣ ਵੱਲ ਅਗਰਸਰ ਹੋ ਸਕਦੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹਨਾਂ ਮੁਕਾਬਲਿਆਂ ਵਿਚ ਭਾਗ ਲੈਣ ਪਹੁੰਚੀਆਂ ਸਾਰੀਆਂ ਟੀਮਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਟਰਾਂਸਪੋਰਟ ਦਾ ਪੂਰਾ ਪ੍ਰਬੰਧ ਪੰਜਾਬ ਸਪਰੋਟਸ ਯੂਨੀਵਰਸਿਟੀ ਵੱਲੋਂ ਵੱਡੇ ਪੱਧਰ ‘ਤੇ ਕੀਤਾ ਗਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.