Facebook-f Youtube X-twitter

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

ਸਬ-ਜੂਨੀਅਰ ਲੜਕੀਆਂ ਦੇ ਟੀਮ ਸਪ੍ਰਿੰਟ ਮੁਕਾਬਲੇ ਵਿੱਚ ਪੰਜਾਬ ਦੀ ਸ਼ਾਨਦਾਰ ਜਿੱਤ; ਪਟਿਆਲਾ ਦੀ ਗੁਨਤਾਸ ਸੰਧੂ ਵੀ ਜੇਤੂ ਟੀਮ ਦਾ ਹਿੱਸਾ

ਖਿਡਾਰਨਾਂ ਨੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਵਿਸ਼ੇਸ਼ ਯਤਨਾਂ, ਕੋਚਾਂ ਦੀ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਲਈ ਕੀਤਾ ਧੰਨਵਾਦ

ਪਟਿਆਲਾ:- ਪੰਜਾਬ ਦੀਆਂ ਹੋਣਹਾਰ ਸਾਈਕਲਿਸਟ ਧੀਆਂ ਨੇ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿੱਚ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜਦਿਆਂ ਸੋਨ ਤਗਮਾ ਜਿੱਤ ਕੇ ਸੂਬੇ ਦਾ ਮਾਣ ਵਧਾਇਆ ਹੈ। ਰਾਂਚੀ ਦੇ ਸਾਈਕਲਿੰਗ ਵੈਲੋਡਰੋਮ ਵਿਖੇ ਚੱਲ ਰਹੀ 78ਵੀਂ ਸੀਨੀਅਰ, 55ਵੀਂ ਜੂਨੀਅਰ ਅਤੇ 41ਵੀਂ ਸਬ-ਜੂਨੀਅਰ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀ ਸਬ-ਜੂਨੀਅਰ ਲੜਕੀਆਂ ਦੀ ਟੀਮ ਨੇ ਟੀਮ ਸਪ੍ਰਿੰਟ ਮੁਕਾਬਲੇ ਵਿੱਚ 1 ਮਿੰਟ 16 ਸੈਕਿੰਡ ਦਾ ਸਮਾਂ ਦਰਜ ਕਰਦਿਆਂ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਜੇਤੂ ਟੀਮ ਵਿੱਚ ਪਟਿਆਲਾ ਦੀ ਗੁਨਤਾਸ ਸੰਧੂ ਦੀ ਸ਼ਮੂਲੀਅਤ ਨੇ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਦਾ ਮਾਣ ਵੀ ਵਧਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜੇਤੂ ਟੀਮ ਵਿੱਚ ਗੁਨਤਾਸ ਸੰਧੂ, ਪ੍ਰੀਤੀ ਸ਼ਾਹ, ਜਪਨੀਤ ਕੌਰ ਅਤੇ ਪਲਕਪ੍ਰੀਤ ਕੌਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਖਿਡਾਰਨਾਂ ਦੀ ਸਖ਼ਤ ਮਿਹਨਤ, ਲਗਾਤਾਰ ਅਭਿਆਸ ਅਤੇ ਆਪਸੀ ਤਾਲਮੇਲ ਨੇ ਪੰਜਾਬ ਨੂੰ ਕੌਮੀ ਪੱਧਰ ’ਤੇ ਇਹ ਸੁਨਹਿਰੀ ਸਫ਼ਲਤਾ ਦਿਵਾਈ ਹੈ।

ਪਟਿਆਲਾ ਦੀ ਗੁਨਤਾਸ ਸੰਧੂ, ਪਿਤਾ ਗੁਰਮੀਤ ਸਿੰਘ ਅਤੇ ਮਾਤਾ ਪੂਨਮਦੀਪ ਕੌਰ ਦੀ ਧੀ ਹੈ। ਰਾਸ਼ਟਰੀ ਰਿਕਾਰਡ ਬਣਾਉਣ ਵਾਲੀ ਟੀਮ ਦਾ ਹਿੱਸਾ ਬਣ ਕੇ ਉਸ ਨੇ ਪਟਿਆਲਾ ਦਾ ਨਾਂ ਵੀ ਰੌਸ਼ਨ ਕੀਤਾ ਹੈ। ਟੀਮ ਦੀ ਸਾਥੀ ਖਿਡਾਰਨ ਲੁਧਿਆਣਾ ਦੀ ਪ੍ਰੀਤੀ ਸ਼ਾਹ, ਪਿਤਾ ਗਣੇਸ਼ ਸ਼ਾਹ ਅਤੇ ਮਾਤਾ ਰੇਣੂ ਦੇਵੀ ਦੀ ਧੀ ਹੈ। ਅੰਮ੍ਰਿਤਸਰ ਦੀ ਜਪਨੀਤ ਕੌਰ, ਪਿਤਾ ਜਗਦੀਪ ਸਿੰਘ ਅਤੇ ਮਾਤਾ ਸੁਖਜਿੰਦਰ ਕੌਰ ਦੀ ਧੀ ਹੈ, ਜਦਕਿ ਪਲਕਪ੍ਰੀਤ ਕੌਰ, ਪਿਤਾ ਬਲਜਿੰਦਰ ਸਿੰਘ ਅਤੇ ਮਾਤਾ ਹਰਪ੍ਰੀਤ ਕੌਰ ਦੀ ਧੀ ਹੈ।

ਕਾਹਲੋਂ ਨੇ ਦੱਸਿਆ ਕਿ ਚੈਂਪੀਅਨਸ਼ਿਪ ਦੀ ਤਿਆਰੀ ਲਈ ਪੰਜਾਬ ਸਾਈਕਲਿੰਗ ਟੀਮ ਦਾ ਸਿਖਲਾਈ ਕੈਂਪ ਲੁਧਿਆਣਾ ਵਿਖੇ ਲਗਾਇਆ ਗਿਆ ਸੀ। ਕੈਂਪ ਦੌਰਾਨ ਖਿਡਾਰਨਾਂ ਨੇ ਕੋਚਾਂ ਦੀ ਨਿਗਰਾਨੀ ਹੇਠ ਸਖ਼ਤ ਅਭਿਆਸ ਕੀਤਾ। ਉਨ੍ਹਾਂ ਕਿਹਾ ਕਿ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜਨਾ ਖਿਡਾਰਨਾਂ ਦੀ ਲਗਨ ਅਤੇ ਯੋਜਨਾਬੱਧ ਤਿਆਰੀ ਦਾ ਨਤੀਜਾ ਹੈ।

ਇਸ ਪ੍ਰਾਪਤੀ ’ਤੇ ਖਿਡਾਰਨਾਂ ਨੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਉਨ੍ਹਾਂ ਦੀ ਤਿਆਰੀ ਅਤੇ ਹੌਸਲਾ-ਅਫ਼ਜ਼ਾਈ ਲਈ ਕੀਤੇ ਵਿਸ਼ੇਸ਼ ਯਤਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੀ ਸਫ਼ਲਤਾ ਵਿੱਚ ਕੋਚਾਂ ਦੀ ਅਗਵਾਈ ਅਤੇ ਮਾਪਿਆਂ ਦੇ ਨਿਰੰਤਰ ਸਹਿਯੋਗ ਨੂੰ ਅਹਿਮ ਦੱਸਿਆ।

ਕਾਹਲੋਂ ਨੇ ਪੰਜਾਬ ਸਾਈਕਲਿੰਗ ਟੀਮ ਦੇ ਮੁੱਖ ਕੋਚ ਸਤਵਿੰਦਰ ਸਿੰਘ, ਕੋਚ ਭੁਪਿੰਦਰ ਕੁਮਾਰ, ਕੋਚ ਇਕਵਿੰਦਰ ਸਿੰਘ ਅਤੇ ਮਹਿਲਾ ਕੋਚ ਹਰਪ੍ਰੀਤ ਕੌਰ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਚਾਂ ਵੱਲੋਂ ਦਿੱਤੀ ਸੁਚੱਜੀ ਸਿਖਲਾਈ ਅਤੇ ਖਿਡਾਰਨਾਂ ਵੱਲੋਂ ਕੀਤੇ ਨਿਰੰਤਰ ਅਭਿਆਸ ਸਦਕਾ ਹੀ ਇਹ ਪ੍ਰਾਪਤੀ ਸੰਭਵ ਹੋਈ ਹੈ। ਉਨ੍ਹਾਂ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਸਮੁੱਚੀ ਪ੍ਰਬੰਧਕੀ ਟੀਮ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।

ਐਸੋਸੀਏਸ਼ਨ ਦੇ ਖ਼ਜ਼ਾਨਚੀ ਬੀ.ਐੱਸ. ਸੂਦਨ ਅਤੇ ਮੀਤ ਪ੍ਰਧਾਨ ਐੱਸ.ਪੀ. ਸਿੰਘ ਨੇ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਰਾਸ਼ਟਰੀ ਰਿਕਾਰਡ ਨਾਲ ਸੋਨ ਤਗਮਾ ਜਿੱਤਣਾ ਪੰਜਾਬ ਦੇ ਸਮੁੱਚੇ ਸਾਈਕਲਿੰਗ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਧੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਹੋਰਨਾਂ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗਾ।

ਇਸ ਪ੍ਰਾਪਤੀ ’ਤੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਨ ਓਂਕਾਰ ਸਿੰਘ, ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਯੂਐੱਸਏ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਚੇਅਰਮੈਨ ਓਂਕਾਰ ਸਿੰਘ, ਜਨਰਲ ਸਕੱਤਰ ਮਨਿੰਦਰਪਾਲ ਸਿੰਘ, ਐਸੋਸੀਏਸ਼ਨ ਦੇ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਅਤੇ ਓਲੰਪੀਅਨ ਗੁਰਜੀਤ ਕੌਰ ਨੇ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ, ਕੋਚਾਂ ਅਤੇ ਸਹਿਯੋਗੀ ਟੀਮ ਨੂੰ ਵਧਾਈ ਅਤੇ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.