Facebook-f Youtube X-twitter

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਕਰੇਗਾ ਸਨਮਾਨ : ਡਿਪਟੀ ਕਮਿਸ਼ਨਰ

-ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਾਰੇ ਐਸ.ਡੀ.ਐਮਜ਼ ਵੱਲੋਂ ਨੰਬਰਦਾਰਾਂ ਨਾਲ ਮੀਟਿੰਗਾਂ ਅਤੇ ਖੇਤਾਂ ਦੇ ਦੌਰੇ

-ਅੱਗ ਲੱਗਣ ਦੀਆਂ ਘਟਨਾਵਾਂ ’ਤੇ ਤੁਰੰਤ ਕਾਬੂ ਪਾਉਣ ਲਈ ਟੀਮਾਂ ਸਰਗਰਮ; ਹੌਟਸਪੌਟ ਪਿੰਡਾਂ ਵਿੱਚ ਡਰੋਨ ਰਾਹੀਂ ਨਿਗਰਾਨੀ

ਪਟਿਆਲਾ:- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚੋਂ ਬਾਹਰ ਕੱਢਣ ਜਾਂ ਖੇਤਾਂ ਵਿੱਚ ਹੀ ਮਿਲਾ ਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਵੀ ਪਟਿਆਲਾ ਜ਼ਿਲ੍ਹੇ ਦੇ ਅਨੇਕਾਂ ਕਿਸਾਨਾਂ ਨੂੰ ਪਰਾਲੀ ਦਾ ਐਕਸ-ਸੀਟੂ ਅਤੇ ਇਨ-ਸੀਟੂ ਤਰੀਕਿਆਂ ਨਾਲ ਬਿਨਾਂ ਅੱਗ ਲਗਾਏ ਪ੍ਰਬੰਧਨ ਕਰਨ ਲਈ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਰੋਕਣ ਲਈ ਹੌਟਸਪੌਟ ਪਿੰਡਾਂ ਵਿੱਚ ਡਰੋਨ ਰਾਹੀਂ ਵੀ ਨਿਗਰਾਨੀ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਵਿੱਚ ਲਾਪਰਵਾਹੀ ਵਰਤਣ ਵਾਲੇ 22 ਕਲੱਸਟਰ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨੂੰ ਸਮਰੱਥ ਅਧਿਕਾਰੀ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ਨਿਰਧਾਰਤ ਸਮੇਂ ਅੰਦਰ ਰਿਪੋਰਟਾਂ ਜਮ੍ਹਾਂ ਨਾ ਕਰਵਾਉਣ, ਗਲਤ ਰਿਪੋਰਟਿੰਗ ਕਰਨ ਅਤੇ ਪਹਿਲਾਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਥਾਵਾਂ ’ਤੇ ਮੁੜ ਅੱਗ ਲੱਗਣ ਦੇ ਮਾਮਲੇ ਸ਼ਾਮਲ ਹਨ। ਸਬੰਧਤ ਅਧਿਕਾਰੀਆਂ ਨੂੰ ਸਮਰੱਥ ਅਧਿਕਾਰੀ ਅੱਗੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਜਵਾਬ ਦੇਣ ਦੀ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 9 ਪੁਲਿਸ ਕੇਸ ਦਰਜ ਕੀਤੇ ਗਏ ਹਨ, ਜਦਕਿ ਮਾਲ ਵਿਭਾਗ ਵੱਲੋਂ ਮਾਲ ਰਿਕਾਰਡ ਵਿੱਚ 10 ਰੈੱਡ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪਰਾਲੀ ਸਾੜਨ ਵਾਲਿਆਂ ਨੂੰ 55,000 ਰੁਪਏ ਦਾ ਵਾਤਾਵਰਨ ਹਰਜਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 25,000 ਰੁਪਏ ਵਸੂਲ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਸਾਰੇ ਐਸ.ਡੀ.ਐਮਜ਼ ਵੱਲੋਂ ਨੰਬਰਦਾਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਅੱਗ ਲੱਗਣ ਦੀਆਂ ਸੰਭਾਵਿਤ ਘਟਨਾਵਾਂ ਦੀ ਰੋਕਥਾਮ ਲਈ ਚੌਕਸੀ ਵਰਤਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਐਸ.ਡੀ.ਐਮਜ਼ ਵੱਲੋਂ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਮਿਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਐਸ.ਡੀ.ਐਮ. ਸਮਾਣਾ ਰਿਚਾ ਗੋਇਲ ਨੇ ਡੀ.ਐਸ.ਪੀ. ਫਤਹਿ ਸਿੰਘ ਬਰਾੜ ਨਾਲ ਪਿੰਡ ਬੰਮ੍ਹਣਾ, ਗਾਜੇਵਾਸ, ਫਤਹਿਗੜ੍ਹ ਛੰਨਾ ਅਤੇ ਤਲਵੰਡੀ ਮਲਿਕ ਸਮੇਤ ਹੋਰ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਐਸ.ਡੀ.ਐਮ. ਪਟਿਆਲਾ ਗੁਰਦੇਵ ਸਿੰਘ ਨੇ ਵੀ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਨੰਬਰਦਾਰਾਂ ਨੂੰ ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਦੀ ਟੀਮ ਵੱਲੋਂ ਪਿੰਡ ਭਾਨਰਾ ਵਿਖੇ ਖੇਤਾਂ ਵਿੱਚ ਲੱਗੀ ਅੱਗ ਬੁਝਾਉਣ ਲਈ ਤੁਰੰਤ ਕਾਰਵਾਈ ਕੀਤੀ ਗਈ।

ਇਸੇ ਤਰ੍ਹਾਂ ਐਸ.ਡੀ.ਐਮ. ਰਾਜਪੁਰਾ ਰਵਿੰਦਰ ਸਿੰਘ ਨੇ ਤਹਿਸੀਲ ਪੱਧਰ ’ਤੇ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੂਰੀ ਚੌਕਸੀ ਵਰਤਣ ਦੀ ਹਦਾਇਤ ਕੀਤੀ। ਐਸ.ਡੀ.ਐਮ. ਦੁਧਨਸਾਧਾਂ ਹਰਜੋਤ ਕੌਰ ਮਾਵੀ ਨੇ ਵੀ ਨੰਬਰਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।

ਐਸ.ਡੀ.ਐਮ. ਨਾਭਾ ਏ.ਪੀ.ਐਸ. ਸੋਮਲ ਨੇ ਨੰਬਰਦਾਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਵਾਤਾਵਰਨ ਦੀ ਸੰਭਾਲ ਲਈ ਹਰੇਕ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸੇ ਤਰ੍ਹਾਂ ਐਸ.ਡੀ.ਐਮ. ਪਾਤੜਾਂ ਕਾਲਾ ਰਾਮ ਕਾਂਸਲ ਨੇ ਨੰਬਰਦਾਰਾਂ ਨੂੰ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪਿੰਡ ਖਾਂਗ ਸਮੇਤ ਆਸ-ਪਾਸ ਦੇ ਹੋਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.