Facebook-f Youtube X-twitter

ਪਰਾਲੀ ਪ੍ਰਬੰਧਨ ਵਿੱਚ ਸਹਿਕਾਰਤਾ ਵਿਭਾਗ ਦੀ ਅਹਿਮ ਭੂਮਿਕਾ 

– ਕਿਸਾਨਾਂ ਨੂੰ ਜਾਗਰੂਕ ਕਰਨ ਤੋਂ ਲੈ ਕੇ ਸੀਆਰਐਮ ਮਸ਼ੀਨਰੀ ਮੁਹੱਈਆ ਕਰਵਾਉਣ ਤੱਕ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ

-ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਅਤੇ ਸਹਿਕਾਰੀ ਸਭਾਵਾਂ ਰਾਹੀਂ ਉਪਲਬਧ ਸਹੂਲਤਾਂ ਦਾ ਲਾਭ ਉਠਾਉਣ-ਸੰਗਰਾਮ ਸਿੰਘ ਸੰਧੂ 

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਹਿਕਾਰਤਾ ਵਿਭਾਗ ਵੱਲੋਂ ਜ਼ਮੀਨੀ ਪੱਧਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਉਣ ਲਈ ਜ਼ਿਲ੍ਹੇ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਇਸ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਇਸ ਦੇ ਬਦਲਵੇਂ ਪ੍ਰਬੰਧਾਂ ਦੀਆਂ ਸਹੂਲਤਾਂ ਵੀ ਉਨ੍ਹਾਂ ਤੱਕ ਪਹੁੰਚਾਈਆਂ ਜਾ ਸਕਣ।

ਇਹ ਜਾਣਕਾਰੀ ਦਿੰਦਿਆਂ ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਸਭਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕਰਨ ਲਈ ਮਤੇ ਪਾਸ ਕੀਤੇ ਜਾ ਰਹੇ ਹਨ।

ਸਹਿਕਾਰਤਾ ਵਿਭਾਗ ਵੱਲੋਂ ਕਿਸਾਨਾਂ ਦੀ ਸਭ ਤੋਂ ਵੱਡੀ ਲੋੜ, ਭਾਵ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਉਪਲਬਧਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਸੁਪਰ ਸੀਡਰ, ਬੇਲਰ ਅਤੇ ਹੋਰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਸੂਚੀ ਤਿਆਰ ਕਰਕੇ ਸਭਾਵਾਂ ਵਿੱਚ ਫਲੈਕਸ ਬੋਰਡ ਲਗਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਆਪਣੇ ਨੇੜੇ ਉਪਲਬਧ ਮਸ਼ੀਨਰੀ ਅਤੇ ਸਹੂਲਤਾਂ ਬਾਰੇ ਆਸਾਨੀ ਨਾਲ ਜਾਣਕਾਰੀ ਮਿਲ ਸਕੇ।

 ਮਸ਼ੀਨਰੀ ਕਿਸਾਨਾਂ ਨੂੰ ਪਹਿਲਾਂ ਆਉ ਤੇ ਪਹਿਲਾਂ ਪਾਉ ਦੇ ਆਧਾਰ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਬਿਨਾਂ ਕਿਰਾਏ ਤੋਂ ਸੀਆਰਐਮ ਮਸ਼ੀਨਰੀ ਦੀ ਸਹੂਲਤ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਸ਼ੀਨਰੀ ਦੀ ਰੋਜ਼ਾਨਾ ਵਰਤੋਂ ਦੀ ਨਿਗਰਾਨੀ ਅਤੇ ਸਬੰਧਤ ਪੋਰਟਲ ’ਤੇ ਰਿਪੋਰਟਿੰਗ ਵੀ ਕੀਤੀ ਜਾ ਰਹੀ ਹੈ।

ਇਸ ਸਮੁੱਚੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਵੱਲੋਂ ਜ਼ਿਲ੍ਹੇ ਦੇ ਸਮੂਹ ਸਹਾਇਕ ਰਜਿਸਟਰਾਰਾਂ ਅਤੇ ਫੀਲਡ ਸਟਾਫ਼ ਨੂੰ ਸਰਗਰਮ ਕੀਤਾ ਗਿਆ ਹੈ। ਸਹਾਇਕ ਰਜਿਸਟਰਾਰਾਂ ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਹਿਕਾਰੀ ਸਭਾਵਾਂ ਦਾ ਦੌਰਾ ਕਰਕੇ ਜਾਗਰੂਕਤਾ ਗਤੀਵਿਧੀਆਂ, ਮਸ਼ੀਨਰੀ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਸੰਗਰਾਮ ਸਿੰਘ ਸੰਧੂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਰੱਖਦੀਆਂ ਹਨ ਅਤੇ ਇਸ ਕਰਕੇ ਪਰਾਲੀ ਪ੍ਰਬੰਧਨ ਦੀ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਇਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਭਾਗ ਦਾ ਉਦੇਸ਼ ਸਿਰਫ਼ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਸਹੂਲਤਾਂ ਨਾਲ ਜੋੜਨਾ ਵੀ ਹੈ।

ਸੰਗਰਾਮ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਅਤੇ ਸਹਿਕਾਰੀ ਸਭਾਵਾਂ ਰਾਹੀਂ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣਾ ਸਹਿਯੋਗ ਦੇਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.