ਸ੍ਰੀ ਮੁਕਤਸਰ ਸਾਹਿਬ:- ਜਿਲ੍ਹਾ ਚੋਣ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਆਮ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਯੋਗਤਾ ਮਿਤੀ 01 ਜਨਵਰੀ— 2027 ਦੇ ਅਧਾਰ ਤੇ ਵੋਟਰ ਸੂਚੀ ਦੀ ਹੋਣ ਵਾਲੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਬੰਧ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਫੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜ਼ਿਲ੍ਹਾ ਚੋਣ ਦਫਤਰ, ਕਮਰਾ ਨੰ. 70 ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ ਚਾਰੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ।
ਜਿ਼ਲ੍ਹਾ ਚੋਣ ਅਫਸਰ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ 083—ਲੰਬੀ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ੍ਰੀ ਮੁਕਤਸਰ ਸਾਹਿਬ, ਵਿਧਾਨ ਸਭਾ ਚੋਣ ਹਲਕਾ—084 ਗਿੱਦੜਬਾਹਾ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਗਿੱਦੜਬਾਹਾ, 085 ਮਲੋਟ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਮਲੋਟ ਅਤੇ 086—ਮੁਕਤਸਰ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਉਪ—ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਹਨ।
ਜਿ਼ਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਅੰਤਿਮ ਪ੍ਰਕਾਸ਼ਨਾ ਉਪਰੰਤ ਵਿਧਾਨ ਸਭਾ ਚੋਣ ਹਲਕਾ 083—ਲੰਬੀ ਦੇ 178 ਪੋਲਿੰਗ ਬੂਥ, 084—ਗਿੱਦੜਬਾਹਾ ਦੇ 176 ਪੋਲਿੰਗ ਬੂਥ, 085—ਮਲੋਟ ਦੇ 193 ਪੋਲਿੰਗ ਬੂਥ ਅਤੇ 086—ਮੁਕਤਸਰ ਦੇ 213 ਪੋਲਿੰਗ ਬੂਥ ਹੋ ਗਏ ਹਨ।