ਮਲੋਟ / ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ—ਨਿਰਦੇਸ਼ਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਅਬੁਲ ਖਰਾਣਾ ਅਤੇ ਬਲਾਕ ਗਿੱਦੜਬਾਹਾ ਦੇ ਵੱਖ—ਵੱਖ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਵੱਲੋਂ ਸਕੂਲਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ‘ਯੁੱਧ ਨਸ਼ਿਆਂ ਵਿWੱਧ’ ਮੁਹਿੰਮ ਦੇ ਉਦੇਸ਼ਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਬੱਚਿਆਂ ਨੂੰ ਦੱਸਿਆ ਕਿ ਨਸ਼ਿਆਂ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਹੈ ਅਤੇ ਇਹ ਮਨੁੱਖ ਦੇ ਸਰੀਰਕ ਤੇ ਮਾਨਸਿਕ ਵਿਕਾਸ ਦੇ ਨਾਲ—ਨਾਲ ਉਸ ਦੇ ਭਵਿੱਖ ਨੂੰ ਵੀ ਪ੍ਰਭਾਵਿਤ ਕਰਦਾ ਹੈ, ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਮਾੜੀ ਸੰਗਤ ਤੋਂ ਬਚਣ ਅਤੇ ਆਪਣਾ ਧਿਆਨ ਪੜ੍ਹਾਈ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣਾ ਚਾਹੀਦਾ ਹੈ।
ਇਸ ਦੌਰਾਨ ਉਹਨਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਵਿWੱਧ ਜਾਗਰੂਕ ਰਹਿਣ ਅਤੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ, ਰਿਸ਼ਤੇਦਾਰਾਂ ਅਤੇ ਆਲੇ—ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਉਹਨਾਂ ਕਿਹਾ ਕਿ ਜਾਗਰੂਕਤਾ ਦਾ ਸੰਦੇਸ਼ ਹਰ ਘਰ ਅਤੇ ਹਰ ਵਿਅਕਤੀ ਤੱਕ ਪਹੁੰਚਾਉਣ ਵਿੱਚ ਵਿਦਿਆਰਥੀ ਅਤੇ ਅਧਿਆਪਕ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਅਸੀਂ ਸਾਰੇ ਮਿਲ ਕੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਈਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਬਚਾਇਆ ਜਾ ਸਕਦਾ ਹੈ।
ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਿਆਂ ਵਿWੱਧ ਜਾਗਰੂਕ ਕਰਨਾ ਅਤੇ ਸਮਾਜ ਦੇ ਹੋਰ ਲੋਕਾਂ ਤੱਕ ਵੀ ਨਸ਼ਾ ਮੁਕਤੀ ਦਾ ਸੰਦੇਸ਼ ਪਹੁੰਚਾਉਣਾ ਹੈ, ਤਾਂ ਜੋ ਸਾਰੇ ਮਿਲ ਕੇ ਇੱਕ ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰ ਸਕਣ।