Facebook-f Youtube X-twitter

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧ ਸਬੰਧੀ ਕੀਤਾ ਜਾ ਰਿਹਾ ਜਾਗਰੂਕਤਾ : ਮੁੱਖ ਖੇਤੀਬਾੜੀ ਅਫਸਰ

ਪਟਿਆਲਾ:- ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾਂ—ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹਾ ਪਟਿਆਲਾ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਅਤੇ ਨੁੱਕੜ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰ ਰਹੇ ਹਨ। ਉਹਨਾਂ ਦਸਿਆ ਕਿ ਇਹਨਾਂ ਕੈਂਪਾਂ ਤੋਂ ਇਲਾਵਾ ਜਿਲ੍ਹੇ ਵਿਚ ਸਕੂਲਾਂ ਦੇ ਬੱਚਿਆਂ ਨੂੰ ਪਰਾਲੀ ਨਾ ਸਾੜਣ ਸਬੰਧੀ ਪੋਸਟਰ, ਭਾਸ਼ਣ ਅਤੇ ਸਲੋਗਨ ਪ੍ਰਤੀਯੋਗਤਾਵਾਂ ਮੁਕਾਬਲੇ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹਰੇਕ ਪਿੰਡ ਵਿਚ ਪਰਾਲੀ ਪ੍ਰਬੰਧਨ ਸਬੰਧੀ ਵਾਲ ਪੇਂਟਿੰਗਜ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਿਟਰੇਚਰ ਵੰਡ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 

ਮੁੱਖ ਖੇਤੀਬਾੜੀ ਅਫਸਰ ਪਟਿਆਲਾ ਵੱਲੋਂ ਜਿਲ੍ਹਾ ਪਟਿਆਲਾ ਦੇ ਲੰਗ, ਚਲੇਲਾ ਅਤੇ ਰੋਹੜ ਪਿੰਡਾਂ ਦਾ ਦੌਰਾ ਕੀਤਾ ਗਿਆ। ਉਹਨਾਂ ਦਸਿਆ ਕਿ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਪੂਰਨ ਸਹਿਯੋਗ ਕੀਤਾ ਜਾ ਰਿਹਾ ਹੈ। ਥਘੑਤਜਵਚ ਵਿਧੀ ਨਾਲ ਪਰਾਲੀ ਨੂੰ ਖੇਤਾਂ ਵਿਚੋਂ ਬੇਲਰ ਰਾਹੀਂ ਗੰਢਾਂ ਬਣਾਕੇ ਖੇਤਾਂ ਵਿਚੋਂ ਬਾਹਰ ਕੱਢ ਕੇ ਵੱਖ—ਵੱਖ ਮਕਸਦ ਲਈ ਵਰਤਿਆ ਜਾ ਰਿਹਾ ਹੈ। ਇਸ ਦੇ ਨਾਲ ਡਾ. ਦਾਰਾ ਸਿੰਘ ਨੇ ਦਸਿਆ ਕਿ ਜਿਹਨਾਂ ਕਿਸਾਨਾਂ ਵੱਲੋਂ ਆਲੂ ਦੀ ਫਸਲ ਦੀ ਬਿਜਾਈ ਕੀਤੀ ਜਾ ਰਹੀ ਹੈ, ਉਹਨਾਂ ਵੱਲੋਂ ਮਲਚਰ, ਪਲਟਾਵੇ ਹਲ ਅਤੇ ਰੋਟਾਵੇਟਰ ਵਰਤ ਕੇ ਪਰਾਲੀ ਨੂੰ ਖੇਤਾਂ ਵਿਚ ਹੀ ਮਿਲਾ ਕੇ ਪਰਾਲੀ ਪ੍ਰਬੰਧਨ ਕੀਤਾ ਜਾ ਰਿਹਾ ਹੈ। ਪਰਾਲੀ ਨੂੰ ਖੇਤਾਂ ਵਿਚ ਵਾਹੁਣ ਨਾਲ ਜਿਥੇ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਉਥੇ ਵਾਤਾਵਰਣ ਵੀ ਸਾਫ ਰਹਿੰਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.