Facebook-f Youtube X-twitter

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਬੱਚਿਆਂ ਅਤੇ ਕੈਦੀਆਂ ਵੱਲੋਂ ਤਿਆਰ ਹੱਥ ਨਿਰਮਿਤ ਵਸਤਾਂ ਦੀ ਪ੍ਰਦਰਸ਼ਨੀ-ਕਮ-ਵਿਕਰੀ ਲਗਾਈ

ਪਟਿਆਲਾ:- ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਸ਼੍ਰੀ ਅਵਤਾਰ ਸਿੰਘ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਤੇ ਸ੍ਰੀਮਤੀ ਅਮਨਦੀਪ ਕੰਬੋਜ, ਚੀਫ਼ ਜੂਡੀਸੀਅਲ  ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਨਿਗਰਾਨੀ ਹੇਠ ਮਿਤੀ  05.11.2026 ਨੂੰ ਜਿਲ੍ਹਾ ਕੋਰਟਸ ਕੰਪਲੇਕਸ, ਪਟਿਆਲਾ ਵਿੱਚ ਇੱਕ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ। ਇਹ ਸਮਾਰੋਹ ਪਟਿਆਲਾ ਸਕੂਲ ਫਾਰ ਡੈਫ ਐਂਡ ਬਲਾਈਂਡ ਸਕੂਲ, ਸੈਫਦੀਪੁਰ  ਦੇ ਬੱਚਿਆਂ, ਸਕੂਲ ਫਾਰ ਸਪੈਸ਼ਲ ਨੀਡਜ਼ ਵਾਲੇ ਬੱਚਿਆਂ, ਦਲ ਦਲੀਆ ਚੌਕ, ਪ੍ਰੇਸਟਾ ਅਕੈਡਮੀ, ਛੋਟੀ ਬਾਰਾਂਦਰੀ, ਪਟਿਆਲਾ, ਕੇਂਦਰੀ ਜੇਲ੍ਹ ਪਟਿਆਲਾ ਦੇ ਕੈਦੀਆਂ, ਅਤੇ ਨਵੀਂ ਜਿਲ੍ਹਾ ਜੇਲ੍ਹ, ਨਾਭਾ ਦੇ ਕੈਦੀਆਂ ਦੀ ਕਲਾ ਅਤੇ ਸਿਰਜਣਾਤਮਕਤਾ ਨੂੰ ਦਰਸਾਉਣ ਦੇ ਉਦੇਸ਼ ਵਜੋਂ ਸਕੂਲ ਪ੍ਰਸ਼ਾਸਨ ਅਤੇ ਜੇਲ੍ਹ ਅਧਿਕਾਰੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਇਸ ਪ੍ਰਦਰਸ਼ਨੀ-ਕਮ-ਵਿਕਰੀ ਵਿੱਚ ਜੇਲ੍ਹ ਦੇ ਬੰਦੀਆਂ ਵੱਲੋਂ ਤਿਆਰ ਕੀਤੀਆਂ ਹੱਥ ਨਿਰਮਿਤ ਵਸਤਾਂ ਜਿਵੇਂ ਕਿ ਬੈਗ, ਫੁਲਕਾਰੀ, ਪਾਊਚ, ਐਪਰਨ, ਮੋਮਬੱਤੀਆਂ ਅਤੇ ਦੀਵੇ, ਅਤੇ ਉਪਰੋਕਤ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਹੋਰ ਵਸਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਸਮਾਗਮ ਨੇ ਉਨ੍ਹਾਂ ਦੀ ਕਲਾਤਮਕ ਪ੍ਰਤਿਭਾ ਦੀ ਸਰਾਹਨਾ ਕਰਨ ਅਤੇ ਪੁਨਰਵਾਸ ਪ੍ਰੋਗਰਾਮਾਂ ਦੇ ਸਕਾਰਾਤਮਕ ਪ੍ਰਭਾਵ ਵਿੱਚ ਯੋਗਦਾਨ ਪਾਉਣ ਦਾ ਮੌਕਾ ਪ੍ਰਦਾਨ ਕੀਤਾ।

ਇਹ ਸਮਾਰੋਹ ਵਿਸ਼ੇਸ਼ ਬੱਚਿਆਂ ਅਤੇ ਕੈਦੀਆਂ ਦੀ ਕਲਾਤਮਕ ਪ੍ਰਤਿਭਾ ਨੂੰ ਮਾਨਤਾ ਦੇਣ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦਾ ਹੈ, ਜੋ ਉਨ੍ਹਾਂ ਦੀ ਪੁਨਰਵਾਸ ਅਤੇ ਸਸ਼ਕਤੀਕਰਨ ਵਿੱਚ ਸਕਾਰਾਤਮਕ ਯੋਗਦਾਨ ਪਾਉਂਦਾ ਹੈ। ਪ੍ਰਦਰਸ਼ਨੀ ਦੀ, ਜੱਜ ਸਾਹਿਬਾਨ, ਵਕੀਲ ਸਾਹਿਬਾਨ  ਅਤੇ ਜਿਲ੍ਹਾ ਅਦਾਲਤਾਂ, ਪਟਿਆਲਾ ਦੇ ਸਟਾਫ਼ ਵੱਲੋਂ ਗਰਮਜੋਸ਼ੀ ਨਾਲ ਪ੍ਰਸੰਸਾ ਕੀਤੀ ਗਈ  ਅਤੇ  ਹੱਥ ਨਿਰਮਿਤ ਵਸਤਾਂ ਜਿਵੇਂ ਕਿ ਬੈਗ, ਫੁਲਕਾਰੀ, ਪਾਊਚ, ਐਪਰਨ, ਮੋਮਬੱਤੀਆਂ ਅਤੇ ਦੀਵੇ ਖਰੀਦੇ ਗਏ।

ਇਸ ਸਮਾਰੋਹ ਦੌਰਾਨ, ਮੈਡਮ ਅਮਨਦੀਪ ਕੰਬੋਜ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ  ਮੁਫ਼ਤ ਕਾਨੂੰਨੀ ਸੇਵਾਵਾਂ, ਸੁਰੱਖਿਅਤ ਬੱਚਪਨ ਮੁਹਿੰਮ ਬਾਰੇ ਜਾਣੂ ਕਰਵਾਇਆ ਅਤੇ ਸਥਾਈ  ਲੋਕ ਅਦਾਲਤ(ਜਨ  ਉਪਯੋਗੀ ਸੇਵਾਵਾਂ ), ਲੋਕ ਅਦਾਲਤਾਂ ਅਤੇ ਮੀਡੀਏਸ਼ਨ  ਅਤੇ ਕੰਸੀਲੀਏਸ਼ਨ ਕੇਂਦਰ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ । ਉਨ੍ਹਾਂ  ਨੂੰ ਹੋਰ  ਵਧੇਰੇ ਜਾਣਕਾਰੀ ਲਈ www.pulsa.gov.in ਵੈੱਬਸਾਈਟ, ਐਨ.ਏ.ਐਲ.ਐਸ.ਏ. ਹੈਲਪਲਾਈਨ ਨੰਬਰ 15100 ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ 0175-2306500 ‘ਤੇ ਸੰਪਰਕ ਕਰਨ ਬਾਰੇ ਦੱਸਿਆ ਗਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.