Facebook-f Youtube X-twitter

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਜਾਰੀ

ਐੱਸ.ਡੀ.ਐੱਮ. ਹਰਜੋਤ ਕੌਰ ਮਾਵੀ ਵੱਲੋਂ ਮਸੀਂਘਣ, ਫਰੀਦਪੁਰ ਅਤੇ ਜਲਬੇੜਾ ਪਿੰਡਾਂ ਦਾ ਦੌਰਾ

ਸਹਿਕਾਰਤਾ ਵਿਭਾਗ ਵੱਲੋਂ ਹਰਪਾਲਪੁਰ ਅਤੇ ਕਲਿਆਣ ਵਿਖੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਏ

ਪਟਿਆਲਾ:- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਐੱਸ.ਡੀ.ਐੱਮ. ਦੁਧਨਸਾਧਾਂ ਹਰਜੋਤ ਕੌਰ ਮਾਵੀ ਵੱਲੋਂ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਸੀਂਘਣ, ਫਰੀਦਪੁਰ ਅਤੇ ਜਲਬੇੜਾ ਪਿੰਡਾਂ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਨੰਬਰਦਾਰਾਂ ਨਾਲ ਗੱਲਬਾਤ ਕਰਦਿਆਂ ਆਪਣੇ-ਆਪਣੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਬਿਨਾਂ ਅੱਗ ਲਗਾਏ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨਾ ਸਾੜਨ ਅਤੇ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਪਿੰਡਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਸਥਾਨਕ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਚੱਲ ਰਹੇ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਅਤੇ ਪਿੰਡ ਪੱਧਰੀ ਨੁਮਾਇੰਦਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਬਦਲਵੇਂ ਤਰੀਕਿਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇ।

ਇਸੇ ਮੁਹਿੰਮ ਤਹਿਤ ਸਹਿਕਾਰਤਾ ਵਿਭਾਗ ਦੇ ਉਪ ਰਜਿਸਟਰਾਰ ਸ੍ਰ ਸੰਗਰਾਮ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਹਰਪਾਲਪੁਰ ਅਤੇ ਕਲਿਆਣ ਵਿਖੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਬਦਲਵੇਂ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਉਪ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਸਭਾਵਾਂ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਸਹਿਕਾਰੀ ਸਭਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਪਿੰਡ ਪੱਧਰ ‘ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਰੱਖਦੀਆਂ ਹਨ, ਜਿਸ ਕਾਰਨ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਇਨ੍ਹਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.