Facebook-f Youtube X-twitter

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ’ਤੇ ਵਿਸ਼ੇਸ਼ ਸੁਰੱਖਿਆ ਚੈਕਿੰਗ ਅਤੇ ਸਰਚ ਆਪਰੇਸ਼ਨ

ਤਿਉਹਾਰਾਂ ਅਤੇ ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ — ਭੀੜ-ਭਾੜ ਵਾਲੀਆਂ ਥਾਵਾਂ ’ਤੇ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ

ਸ੍ਰੀ ਮੁਕਤਸਰ ਸਾਹਿਬ:- ਆਉਣ ਵਾਲੇ ਤਿਉਹਾਰਾਂ ਅਤੇ ਖ਼ਾਸ ਕਰਕੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖ਼ਤਾ ਅਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸੇ ਲੜੀ ਤਹਿਤ ਅੱਜ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਸੁਰੱਖਿਆ ਚੈਕਿੰਗ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ।

ਇਹ ਵਿਸ਼ੇਸ਼ ਅਭਿਆਨ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਅਧੀਨ ਪੈਂਦੇ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਸ ਦੌਰਾਨ ਬੱਸ ਸਟੈਂਡਾਂ ਦੇ ਵੇਟਿੰਗ ਹਾਲਾਂ, ਟਿਕਟ ਕਾਊਂਟਰਾਂ, ਪਾਰਕਿੰਗ ਸਥਾਨਾਂ, ਯਾਤਰੀਆਂ ਦੇ ਸਮਾਨ ਅਤੇ ਹੋਰ ਭੀੜ-ਭਾੜ ਵਾਲੇ ਸਥਾਨਾਂ ਦੀ ਐਂਟੀ-ਸਾਬੋਟਾਜ਼ ਟੀਮਾਂ ਅਤੇ ਪੁਲਿਸ ਪਾਰਟੀਆਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਗਈ।

ਸ੍ਰੀ ਮੁਕਤਸਰ ਸਾਹਿਬ ਸਬ-ਡਿਵੀਜ਼ਨ ਵਿੱਚ ਸ੍ਰੀ ਅਸ਼ੋਕ ਮੀਨਾ, ਆਈ.ਪੀ.ਐੱਸ., ਐਸ.ਪੀ.ਡੀ. ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਬੱਸ ਸਟੈਂਡ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਬਾਕੀ ਸਬ-ਡਿਵੀਜ਼ਨਾਂ ਵਿੱਚ ਵੀ ਸਬੰਧਤ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਰਚ ਅਤੇ ਚੈਕਿੰਗ ਮੁਹਿੰਮ ਚਲਾਈ ਗਈ।

ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। PAIS ਐਪ ਰਾਹੀਂ ਸ਼ੱਕੀ ਵਿਅਕਤੀਆਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਗਈ, ਜਦਕਿ VAHAN ਐਪ ਦੀ ਮਦਦ ਨਾਲ ਬੱਸ ਸਟੈਂਡਾਂ ਦੀ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਤਸਦੀਕ ਕੀਤੀ ਗਈ।

ਇਸ ਤੋਂ ਇਲਾਵਾ ਯਾਤਰੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ, ਜਨਤਕ ਥਾਵਾਂ ’ਤੇ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਪੁਲਿਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਬੱਸ ਸਟੈਂਡਾਂ, ਬਾਜ਼ਾਰਾਂ, ਧਾਰਮਿਕ ਸਥਾਨਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ ’ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ, ਪੈਟਰੋਲਿੰਗ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ. ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਤਿਉਹਾਰਾਂ ਦੇ ਮੱਦੇਨਜ਼ਰ ਸਾਰੇ ਸੰਵੇਦਨਸ਼ੀਲ ਸਥਾਨਾਂ ’ਤੇ ਸੁਰੱਖਿਆ ਹੋਰ ਮਜ਼ਬੂਤ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ 24×7 ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ।

ਜ਼ਿਲ੍ਹਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਤਿਉਹਾਰਾਂ ਦੌਰਾਨ ਖ਼ਰੀਦਦਾਰੀ ਅਤੇ ਹੋਰ ਜਨਤਕ ਗਤੀਵਿਧੀਆਂ ਸਮੇਂ ਚੌਕਸ ਰਹਿਣ। ਜੇਕਰ ਕਿਸੇ ਵੀ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.