Facebook-f Youtube X-twitter

ਵਿਦਿਆਰਥੀਆਂ ਦਾ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਹੁਨਰ ਕਿਸੇ ਵੀ ਸੰਸਥਾ ਦੀ ਅਸਲ ਪਹਿਚਾਣ : ਰਾਜਪਾਲ ਗੁਲਾਬ ਚੰਦ ਕਟਾਰੀਆ

ਪੰਜਾਬ ਪਬਲਿਕ ਸਕੂਲ ਨਾਭਾ ਨੇ ਮਨਾਇਆ 66ਵਾਂ ਸਥਾਪਨਾ ਦਿਵਸ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਨਾਭਾ
: ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਅੱਜ ਸਕੂਲ ਦਾ 66ਵਾਂ ਸਥਾਪਨਾ ਦਿਵਸ ਬੜੀ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਰਵਾਇਤੀ ਰੰਗਤ ਨਾਲ ਮਨਾਇਆ ਗਿਆ।ਇਸ ਮੌਕੇ ਸ੍ਰੀ ਗੁਲਾਬ ਚੰਦ ਕਟਾਰੀਆ, ਮਾਣਯੋਗ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ  ਸ਼ਿਰਕਤ ਕੀਤੀ । ਇਸ ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਸ੍ਰੀ ਗੁਲਾਬ ਚੰਦ ਕਟਾਰੀਆ, ਮਾਣਯੋਗ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ, ਜੋ ਸਕੂਲ ਦੇ ਬੋਰਡ ਆਫ਼ ਗਵਰਨਰਜ਼ ਦੇ ਚੇਅਰਮੈਨ ਵੀ ਹਨ, ਦੀ ਰਸਮੀ ਆਮਦ ਨਾਲ ਹੋਇਆ। ਸਕੂਲ ਪਹੁੰਚਣ ’ਤੇ ਉਨ੍ਹਾਂ ਨੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ ਅਤੇ ਅਨੁਸ਼ਾਸਨ, ਸੈਨਿਕ ਮਰਿਆਦਾ ਅਤੇ ਪੂਰੀ ਮੁਹਾਰਤ ਨਾਲ ਪੇਸ਼ ਕੀਤੇ ਗਏ ਗਾਰਡ ਆਫ਼ ਆਨਰ ਦਾ ਨਿਰੀਖਣ ਕੀਤਾ।

ਸਕੂਲ ਦੇ ਹੈੱਡਮਾਸਟਰ ਡਾ. ਡੀ. ਸੀ. ਸ਼ਰਮਾ ਨੇ ਪ੍ਰਾਰਥਨਾ ਸਭਾ ਦਾ ਸੰਚਾਲਨ ਕਰਦਿਆਂ ਸਾਲਾਨਾ ਸਕੂਲ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਸਾਲ ਦੌਰਾਨ ਸੰਸਥਾ ਵੱਲੋਂ ਹਾਸਲ ਕੀਤੀਆਂ ਗਈਆਂ ਵੱਖ-ਵੱਖ ਪ੍ਰਾਪਤੀਆਂ ਦਾ ਵਿਸਥਾਰਪੂਰਵਕ ਜ਼ਿਕਰ ਕੀਤਾ ਗਿਆ। ਉਨ੍ਹਾਂ ਨੇ ਸਕੂਲ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਦੀ ਤਰੱਕੀ ਅਤੇ ਵਿਕਾਸ ਲਈ ਹਰ ਸੰਭਵ ਸਹਿਯੋਗ ਦੇਣ ਵਾਲੇ ਸਰਪ੍ਰਸਤਾਂ ਪ੍ਰਤੀ ਡੂੰਘਾ ਧੰਨਵਾਦ ਪ੍ਰਗਟ ਕੀਤਾ।

ਇਸ ਮੌਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਮਰਨ ਉਪਰੰਤ ਸ਼੍ਰੀ ਰਾਮ ਸਿੰਘ, ਸਾਬਕਾ ਗਣਿਤ ਅਧਿਆਪਕ ਨੂੰ ਪ੍ਰਦਾਨ ਕੀਤਾ ਗਿਆ। ਇਸੇ ਤਰ੍ਹਾਂ ਸਕੂਲ ਪ੍ਰਤੀ ਵਿਲੱਖਣ ਯੋਗਦਾਨ ਅਤੇ ਸੇਵਾਵਾਂ ਲਈ ਰੋਲ ਆਫ਼ ਆਨਰ ਐਵਾਰਡ ਮਾਣਯੋਗ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪ੍ਰਦਾਨ ਕੀਤਾ ਗਿਆ। ਸਾਲ 2026 ਦੀ ਸੀਨੀਅਰ ਕਾਕ ਹਾਊਸ ਦੀ ਪ੍ਰੈਜ਼ੀਡੈਂਟ ਚੈਂਪੀਅਨਸ਼ਿਪ ਟਰਾਫ਼ੀ ਸੁਤਲੁਜ ਹਾਊਸ ਨੇ ਆਪਣੇ ਨਾਮ ਕੀਤੀ। ਇਸ ਪ੍ਰਾਪਤੀ ’ਤੇ ਹਾਊਸ ਦੇ ਵਿਦਿਆਰਥੀਆਂ ਨੂੰ ਹਾਜ਼ਰੀਨ ਵੱਲੋਂ ਭਰਪੂਰ ਤਾੜੀਆਂ ਨਾਲ ਵਧਾਈ ਦਿੱਤੀ ਗਈ।

ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਾਨਦਾਰ ਵੰਨਗੀਆਂ ਨੇ ਸਮਾਰੋਹ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ। ਜੂਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਜੋਸ਼ ਅਤੇ ਤਾਲਮੇਲ ਨਾਲ ਭਰਪੂਰ ਏਅਰੋਬਿਕਸ ਦੀ ਪੇਸ਼ਕਾਰੀ ਕੀਤੀ, ਜਦਕਿ ਸਕੂਲ ਬੈਂਡ ਨੇ ਆਪਣੀ ਬੇਮਿਸਾਲ ਅਤੇ ਦਿਲ ਨੂੰ ਛੂਹਣ ਵਾਲੀ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਪੀ.ਪੀ.ਐੱਸ. ਦੇ ਘੋੜਸਵਾਰਾਂ ਨੇ ਆਪਣੇ ਦਲੇਰਾਨਾ ਅਤੇ ਹੈਰਾਨੀਜਨਕ ਘੋੜਸਵਾਰੀ ਦੇ ਕਰਤੱਬਾਂ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਖੂਬ ਵਾਹ-ਵਾਹ ਖੱਟੀ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਕੂਲ ਦੀ ਤਰੱਕੀ ਅਤੇ ਵਿਕਾਸ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਗਮ ਦੇ ਸ਼ਾਨਦਾਰ ਆਯੋਜਨ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ। ਵਿਸ਼ੇਸ਼ ਤੌਰ ’ਤੇ ਉਨ੍ਹਾਂ ਨੇ ਘੋੜਸਵਾਰਾਂ ਦੇ ਹੁਨਰ, ਨਿਪੁੰਨਤਾ ਅਤੇ ਆਤਮ-ਵਿਸ਼ਵਾਸ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਦਾ ਅਨੁਸ਼ਾਸਨ ਉਨ੍ਹਾਂ ਨੂੰ ਬੇਹੱਦ ਪ੍ਰਭਾਵਿਤ ਕਰ ਗਿਆ ਹੈ।

ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਹੈਡਮਾਸਟਰ ਡਾ. ਡੀ.ਸੀ. ਸ਼ਰਮਾ ਨੇ ਸ੍ਰੀ ਕਟਾਰੀਆ ਦਾ ਉਨ੍ਹਾਂ ਦੇ ਹੌਸਲਾ-ਅਫ਼ਜ਼ਾਈ ਭਰੇ ਅਤੇ ਪ੍ਰੇਰਨਾਦਾਇਕ ਸ਼ਬਦਾਂ ਲਈ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਸ੍ਰੀ ਜੈ ਸਿੰਘ ਗਿੱਲ, ਆਈ.ਏ.ਐੱਸ. (ਸੇਵਾਮੁਕਤ), ਪ੍ਰਧਾਨ, ਕਾਰਜਕਾਰੀ ਕਮੇਟੀ, ਬੋਰਡ ਆਫ਼ ਗਵਰਨਰਜ਼, ਸਮੇਤ ਬੋਰਡ ਦੇ ਮਾਣਯੋਗ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਰਹੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.