Facebook-f Youtube X-twitter

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਮਿਲਿਆ ਉਤਸ਼ਾਹ, ਡਿਪਟੀ ਕਮਿਸ਼ਨਰ ਨੇ ਖੁਦ ਕੀਤੀ ਖਰੀਦਦਾਰੀ

ਬੱਚਿਆਂ ਵੱਲੋਂ ਤਿਆਰ ਦੀਵਿਆਂ, ਮੋਮਬੱਤੀਆਂ ਅਤੇ ਸਜਾਵਟੀ ਸਮਾਨ ਦੀ ਕੀਤੀ ਭਰਪੂਰ ਸ਼ਲਾਘਾ

ਸ੍ਰੀ ਮੁਕਤਸਰ ਸਾਹਿਬ:- ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ ’ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੇ ਮੰਤਵ ਨਾਲ ਡੀ.ਸੀ. ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਸਟਾਲ ਲਗਾਏ ਗਏ। ਇਨ੍ਹਾਂ ਸਟਾਲਾਂ ’ਤੇ ਬੱਚਿਆਂ ਵੱਲੋਂ ਆਪਣੀ ਕਲਾ ਅਤੇ ਮਿਹਨਤ ਨਾਲ ਤਿਆਰ ਕੀਤੇ ਵੱਖ-ਵੱਖ ਤਰ੍ਹਾਂ ਦੇ ਦੀਵੇ, ਮੋਮਬੱਤੀਆਂ ਅਤੇ ਸਜਾਵਟੀ ਸਮਾਨ ਵਿਕਰੀ ਲਈ ਪ੍ਰਦਰਸ਼ਿਤ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਸਟਾਲਾਂ ਦਾ ਦੌਰਾ ਕੀਤਾ ਗਿਆ ਅਤੇ ਬੱਚਿਆਂ ਵੱਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਵਸਤਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਨੇ ਖੁਦ ਵੀ ਬੱਚਿਆਂ ਵੱਲੋਂ ਤਿਆਰ ਕੀਤੇ ਸਮਾਨ ਦੀ ਖਰੀਦਦਾਰੀ ਕਰਦਿਆਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੀ ਮਿਹਨਤ ਤੇ ਹੁਨਰ ਦੀ ਸਰਾਹਨਾ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿੱਚ ਵੀ ਅਨੇਕਾਂ ਕਲਾਤਮਕ ਅਤੇ ਰਚਨਾਤਮਕ ਪ੍ਰਤਿਭਾਵਾਂ ਮੌਜੂਦ ਹਨ। ਅਜਿਹੇ ਉਪਰਾਲੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਆਤਮ-ਨਿਰਭਰ ਬਣਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣਨਾ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਤੋਂ ਇਲਾਵਾ ਏ.ਡੀ.ਸੀ. ਸ੍ਰੀ ਡੈਵੀ ਗੋਇਲ ਅਤੇ ਐਸ.ਡੀ.ਐਮ. ਸ੍ਰੀ ਗੁਰਕਿਰਨਦੀਪ ਸਿੰਘ ਵੱਲੋਂ ਵੀ ਇਨ੍ਹਾਂ ਸਟਾਲਾਂ ਤੋਂ ਸਮਾਨ ਦੀ ਖਰੀਦਦਾਰੀ ਕੀਤੀ ਗਈ। ਡੀ.ਸੀ. ਕੰਪਲੈਕਸ ਵਿਖੇ ਪਹੁੰਚਣ ਵਾਲੇ ਲੋਕਾਂ ਅਤੇ ਵੱਖ-ਵੱਖ ਅਧਿਕਾਰੀਆਂ ਨੇ ਵੀ ਬੱਚਿਆਂ ਵੱਲੋਂ ਤਿਆਰ ਕੀਤੀਆਂ ਵਸਤਾਂ ਖਰੀਦ ਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨਾ, ਉਨ੍ਹਾਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਨਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਬਣਦਾ ਮਾਣ-ਸਨਮਾਨ ਦੇਣਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਉਪਰਾਲਿਆਂ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਉਭਾਰਨ, ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.