Facebook-f Youtube X-twitter

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ-14 ਲੜਕੀਆਂ ਦੇ ਖੋਖੋ ਟੂਰਨਾਮੈਂਟ ਵਿੱਚ ਪਟਿਆਲਾ ਨੇ ਜਿੱਤੀ ਓਵਰਆਲ ਟਰਾਫੀ

ਪਟਿਆਲਾ:- ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਅੰਤਰ ਜਿਲਾ ਸਕੂਲ ਖੇਡਾਂ ‘ਚ ਅੰਡਰ-14 ਲੜਕੀਆਂ ਦਾ ਖੋਖੋ ਟੂਰਨਾਮੈਂਟ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਇਆ ਗਿਆ।ਡੀਐਸਸੀ ਡਾ ਦਲਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਹੋਏ ਫਾਈਨਲ ਮੁਕਾਬਲੇ ਵਿੱਚ ਪਟਿਆਲੇ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ ਤੇ ਖੋਖੋ ਦੀ ਓਵਰਆਲ ਟਰਾਫੀ ਜਿੱਤੀ।ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਸਿਲਵਰ ਮੈਡਲ ਜਿੱਤ ਕੇ ਰਨਰਅਪ ਦੀ ਟਰਾਫੀ ਪ੍ਰਾਪਤ ਕੀਤੀ।ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਉਨਜ਼ ਮੈਡਲ ਜਿੱਤਿਆ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ, ਉਪਕਾਰ ਸਿੰਘ ਵਿਰਕ (ਜਨਰਲ ਸੈਕਟਰੀ ਖੋਖੋ ਫੈਡਰੇਸ਼ਨ ਆਫ ਇੰਡਿਆ),ਡੀਐਸਸੀ ਡਾ.ਦਲਜੀਤ ਸਿੰਘ, ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਤੇ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ਤੇ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਜ਼ਿਲਾ ਖੋਜ ਅਫਸਰ ਸੁਖਦਰਸ਼ਨ ਸਿੰਘ ਚਹਿਲ, ਅਬਜ਼ਰਵਰ ਇੰਦਰਜੀਤ ਸਿੰਘ ਵੜੈਚ,ਸੁਖਵੰਤ ਸਿੰਘ,ਸੁਖਦੀਪ ਸਿੰਘ ਕੋਚ,ਕਮਲਦੀਪ ਸਿੰਘ ਕੋਚ,ਦਵਿੰਦਰ ਸਿੰਘ ਵਿਰਕ,ਅਮਨਿੰੰਦਰ ਸਿੰਘ ਬਾਬਾ,ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਚਮਕੌਰ ਸਿੰਘ, ਗੁਰਪਿਆਰ ਸਿੰਘ, ਕੁਲਦੀਪ ਕੌਰ (ਸਿਲੈਕਟਰ),ਨਵਦੀਪ ਕੌਰ,ਨਿਧੀ ਸ਼ਰਮਾਂ, ਹਰਦੀਪ ਕੌਰ,ਡਾ ਪਰਮਿੰਦਰਜੀਤ ਸ਼ਰਮਾ, ਵਿਨੋਦ ਕੁਮਾਰ,ਬਲਕਾਰ ਸਿੰਘ,ਹਰਜੀਤ ਸਿੰਘ, ਪ੍ਰੇਮ ਸਿੰਘ,ਅਰੁਣ ਕੁਮਾਰ, ਗੁਰਦੀਪ ਸਿੰਘ,ਸੁਨੀਲ ਕੁਮਾਰ,ਨਵਜੋਤ ਸਿੰਘ, ਰਾਮ ਕੁਮਾਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.