ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ ਹੋਣਹਾਰ ਸਪੁੱਤਰ, ਸ. ਹਰਸਨਦੀਪ ਸਿੰਘ ਗਿੱਲ (ਸਾਬਕਾ ਐੱਸ.ਐੱਚ.ਓ. ਸਦਰ ਸਮਾਣਾ) ਜੀ ਦੇ 40ਵੇਂ ਜਨਮ ਦਿਨ ਨੂੰ ਸਮਰਪਿਤ ਸੀ।
ਇਸ ਚੈਂਪੀਅਨਸ਼ਿਪ ਵਿੱਚ ਅੰਡਰ 14, ਅੰਡਰ 18 ਅਤੇ ਓਪਨ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਭਾਰ ਵਰਗ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। 10 ਨਵੰਬਰ ਨੂੰ ਖਿਡਾਰੀਆਂ ਦਾ ਵਜ਼ਨ ਕੀਤਾ ਗਿਆ ਸੀ ਅਤੇ ਅੱਜ 11 ਨਵੰਬਰ ਨੂੰ ਫਾਈਨਲ ਮੁਕਾਬਲੇ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਖੇਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ. ਮਨਦੀਪ ਸਿੰਘ ਸਿੱਧੂ (ਡੀ.ਆਈ.ਜੀ., ਆਈ.ਪੀ.ਐੱਸ.) ਜੀ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦਾ ਹੌਸਲਾ ਵਧਾਇਆ।
ਜ਼ਿਕਰਯੋਗ ਹੈ ਕਿ ਇਹ ਸਪੋਰਟਸ ਕਲੱਬ ਸ੍ਰੀ ਸੁਰਜੀਤ ਵਾਲੀਆ (ਇੰਟਰਨੈਸ਼ਨਲ ਕੋਚ) ਜੀ ਦੀ ਯੋਗ ਅਗਵਾਈ ਹੇਠ ਚੱਲ ਰਿਹਾ ਹੈ ਅਤੇ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਟੂਰਨਾਮੈਂਟ 2023 ਤੋਂ ਲਗਾਤਾਰ ਹਰ ਸਾਲ ਕਰਵਾਇਆ ਜਾ ਰਿਹਾ ਹੈ।
ਸੁਸਾਇਟੀ ਪ੍ਰਬੰਧਕਾਂ ਨੇ ਦੱਸਿਆ ਕਿ ਸੰਸਥਾ ਖੇਡਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਮੋਹਰੀ ਭੂਮਿਕਾ ਨਿਭਾ ਰਹੀ ਹੈ। ਸੁਸਾਇਟੀ ਵੱਲੋਂ ਪਿੰਡ ਢੀਲਵਾਲ, ਪਟਿਆਲਾ ਵਿਖੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਇੱਕ ਮੁਫ਼ਤ ਸਿਲਾਈ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਗਰੀਬ ਤੇ ਲੋੜਵੰਦ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮੁਫ਼ਤ ਟਿਊਸ਼ਨ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ। ਇਸ ਚੈਂਪੀਅਨਸ਼ਿਪ ਦਾ ਮੁੱਖ ਉਦੇਸ਼ “ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਇੱਕ ਮਜ਼ਬੂਤ ਪੰਜਾਬ ਦੀ ਸਿਰਜਣਾ ਕਰਨਾ” ਰਿਹਾ।
ਜਾਰੀ ਕਰਤਾ:
ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.), ਪਟਿਆਲਾ।