Facebook-f Youtube X-twitter

ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ

ਪਟਿਆਲਾ:- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਕਲਿਆਣ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਵਿੱਚ ਵਾਲੀਬਾਲ ਦੇ ਮੈਚ ਕਰਵਾਏ ਗਏ। ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਕਲਿਆਣ ਦੇ ਖੇਡ ਗਰਾਊਂਡ ਵਿਖੇ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਇੱਕ ਕੋਚ ਵੀ ਮੁਹੱਈਆ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਕੋਚ ਦੀ ਮਦਦ ਨਾਲ ਖਿਡਾਰੀ ਖੇਡਾਂ ਦੀਆਂ ਬਾਰੀਕੀਆਂ ਸਿੱਖ ਸਕਣਗੇ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਣਗੇ। ਅਜਿਹੇ ਉਪਰਾਲਿਆਂ ਨਾਲ ਨੌਜਵਾਨਾਂ ਦਾ ਧਿਆਨ ਨਸ਼ਿਆਂ ਤੋਂ ਹਟਾ ਕੇ ਖੇਡਾਂ ਵੱਲ ਕੇਂਦਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਭਵਿੱਖ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਸਕੇਗਾ।

ਇਸ ਮੌਕੇ ਖਿਡਾਰੀਆਂ ਨੇ ਵਾਲੀਬਾਲ ਦੇ ਮੈਚਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਪਹਿਲਕਦਮੀ ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਲਈ ਇੱਕ ਵਧੀਆ ਮੰਚ ਮਿਲੇਗਾ ਅਤੇ ਉਹ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣਗੇ। ਖੇਡਾਂ ਰਾਹੀਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤ ਪ੍ਰਤੀ ਜਾਗਰੂਕਤਾ ਵੀ ਵਧੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.