Facebook-f Youtube X-twitter

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ 

ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। 

ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਸਾਬਕਾ ਐਸ ਪੀ ਜਗਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼-1 ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦੇ ਜੇਤੂਆਂ ਨੂੰ ਇਨਾਮ ਵੰਡੇ। 

ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਜਗਜੀਤ ਸਿੰਘ ਗਿੱਲ ਦੇ ਹੋਣਹਾਰ ਸਪੁੱਤਰ, ਸ. ਹਰਸਨਦੀਪ ਸਿੰਘ ਗਿੱਲ (ਸਾਬਕਾ ਐੱਸ.ਐੱਚ.ਓ. ਸਦਰ ਸਮਾਣਾ) ਦਾ 40ਵਾਂ ਜਨਮ ਦਿਨ ਖੇਡਾਂ ਨੂੰ ਸਮਰਪਿਤ ਕਰਕੇ ਮਨਾਉਣਾ 

ਖੇਡਾਂ ਨੂੰ ਉਤਸ਼ਾਹਿਤ ਕਰਨਾ ਅਤੇ ਇੱਕ ਮਜ਼ਬੂਤ ਪੰਜਾਬ ਦੀ ਸਿਰਜਣਾ ਕਰਨਾ ਹੈ।

ਜਗਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਅੰਡਰ 14, ਅੰਡਰ 18 ਅਤੇ ਓਪਨ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਭਾਰ ਵਰਗ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਹ ਸਪੋਰਟਸ ਕਲੱਬ ਸੁਰਜੀਤ ਵਾਲੀਆ (ਇੰਟਰਨੈਸ਼ਨਲ ਕੋਚ) ਦੀ ਅਗਵਾਈ ਹੇਠ ਚੱਲ ਰਿਹਾ ਹੈ ਅਤੇ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਟੂਰਨਾਮੈਂਟ 2023 ਤੋਂ ਲਗਾਤਾਰ ਹਰ ਸਾਲ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਪ੍ਰਬੰਧਕਾਂ ਨੇ ਦੱਸਿਆ ਕਿ ਸੰਸਥਾ ਖੇਡਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਮੋਹਰੀ ਭੂਮਿਕਾ ਨਿਭਾ ਰਹੀ ਹੈ। ਸੁਸਾਇਟੀ ਵੱਲੋਂ ਪਿੰਡ ਡੀਲਵਾਲ ਵਿਖੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਇੱਕ ਮੁਫ਼ਤ ਸਿਲਾਈ ਸੈਂਟਰ ਚਲਾਇਆ ਜਾ ਰਿਹਾ ਹੈ ਅਤੇ ਗਰੀਬ ਤੇ ਲੋੜਵੰਦ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਮੁਫ਼ਤ ਟਿਊਸ਼ਨ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.