Facebook-f Youtube X-twitter

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ (VDCs) ਦੇ ਮੈਂਬਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗਾਂ, ਪਿੰਡਾਂ ਵਿੱਚ ਨਸ਼ਿਆਂ ਦੀ ਸਥਿਤੀ ਦਾ ਲਿਆ ਜਾ ਰਿਹਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ. ਦੀ ਰਹਿਨੁਮਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਲੇਜ ਡਿਫੈਂਸ ਕਮੇਟੀਆਂ (VDCs) ਦੇ ਮੈਂਬਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗਾਂ ਕੀਤੀਆਂ ਗਈਆਂ।

ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਡੀ.ਐੱਸ.ਪੀਜ਼ ਵੱਲੋਂ ਆਪਣੇ-ਆਪਣੇ ਸਬ-ਡਿਵੀਜ਼ਨ ਦੇ ਖੇਤਰਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਪਿੰਡਾਂ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਨ੍ਹਾਂ ਮੀਟਿੰਗਾਂ ਦੌਰਾਨ ਕਮੇਟੀ ਮੈਂਬਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕਰਦਿਆਂ ਜਾਣਕਾਰੀ ਹਾਸਲ ਕੀਤੀ ਗਈ ਕਿ ਕਿਹੜੇ ਪਿੰਡਾਂ ਵਿੱਚ ਨਸ਼ੇ ਦੀ ਸਮੱਸਿਆ ਮੌਜੂਦ ਹੈ ਅਤੇ ਕਿਹੜੇ ਪਿੰਡ ਨਸ਼ਾ ਮੁਕਤ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਨਾਲ ਸਬੰਧਤ ਸ਼ੱਕੀ ਵਿਅਕਤੀਆਂ, ਗਤੀਵਿਧੀਆਂ ਅਤੇ ਨਸ਼ੇ ਦੇ ਸੰਭਾਵਿਤ ਹੌਟਸਪੌਟਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗਾਂ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ VDC ਮੈਂਬਰਾਂ ਨੂੰ ਕਿਹਾ ਗਿਆ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਸਰਗਰਮ ਭੂਮਿਕਾ ਨਿਭਾਉਣ ਅਤੇ ਪਿੰਡ ਪੱਧਰ ‘ਤੇ ਨਸ਼ਾ ਤਸਕਰੀ ਜਾਂ ਨਸ਼ੇ ਨਾਲ ਜੁੜੀ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਪਿੰਡਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

ਇਸ ਤੋਂ ਇਲਾਵਾ, ਪੁਲਿਸ ਵੱਲੋਂ ਪਿੰਡਾਂ ਵਿੱਚ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਅਜਿਹੇ ਵਿਅਕਤੀਆਂ ਦੀ ਪਛਾਣ ਹੋਣ ਉਪਰੰਤ ਪੁਲਿਸ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਰਿਵਾਰਾਂ ਦੇ ਸਹਿਯੋਗ ਨਾਲ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਜਾ ਕੇ ਲੋੜ ਅਨੁਸਾਰ ਦਾਖਲ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਇਲਾਜ ਕਰਵਾਉਣ ਵਿੱਚ ਵੀ ਪੁਲਿਸ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਪੁਲਿਸ ਅਧਿਕਾਰੀਆਂ ਵੱਲੋਂ VDC ਮੈਂਬਰਾਂ ਤੋਂ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਫੀਡਬੈਕ ਵੀ ਲਿਆ ਗਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ। ਜਿਨ੍ਹਾਂ ਖੇਤਰਾਂ ਵਿੱਚ ਨਸ਼ਿਆਂ ਸਬੰਧੀ ਸਮੱਸਿਆਵਾਂ ਸਾਹਮਣੇ ਆਈਆਂ ਹਨ, ਉੱਥੇ ਪੁਲਿਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖਣ ਅਤੇ ਲੋੜ ਅਨੁਸਾਰ ਕਾਰਵਾਈ ਕਰਨ ਸਬੰਧੀ ਵੀ ਵਿਚਾਰ ਕੀਤਾ ਗਿਆ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। VDC ਕਮੇਟੀਆਂ ਪਿੰਡ ਪੱਧਰ ‘ਤੇ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਇੱਕ ਅਹਿਮ ਕੜੀ ਹਨ। ਇਨ੍ਹਾਂ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਨਸ਼ਾ ਤਸਕਰੀ ਨੂੰ ਰੋਕਣ, ਸ਼ੱਕੀ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਹੋਰ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਜਾਣਕਾਰੀ ਹੈਲਪਲਾਈਨ ਨੰਬਰ 8054942100 ਜਾਂ ਐਮਰਜੈਂਸੀ ਨੰਬਰ 112 ‘ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਣ ਲਈ ਵਚਨਬੱਧ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.