Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਕਿਹਾ-ਬਟਾਲੇ ਹਲਕੇ ਦਾ ਚਹੁਪੱਖੀ ਵਿਕਾਸ ਨਿਰੰਤਰ ਜਾਰੀ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਨਿਰੰਤਰ ਜਾਰੀ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਉਨਾਂ ਅੱਗੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਗਏ ਹਨ। ਖੂਬਸੂਰਤ ਪਾਰਕਾਂ ਉਸਾਰੀਆਂ ਜਾ ਰਹੀਆਂ ਹਨ। ਸਟਰੀਟ ਲਗਾਈਆਂ ਗਈਆਂ ਹਨ ਅਤੇ ਗਲੀਆਂ ਤੇ ਡੇਰਿਆਂ ਦੇ ਰਸਤੇ ਪੱਕੇ ਗਏ ਹਨ।

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇੱਕ ਛੱਤ ਹੇਠਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਐੱਸ ਐੱਸ ਪੀ ਬਟਾਲਾ ਦੇ ਦਫਤਰ ਦੀ ਇਮਾਰਤ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਦੇ ਮੁੱਖ ਚੌਂਕਾਂ ਵਿੱਚ ਟਰੈਫਿਕ ਲਾਈਟਾਂ ਅਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ।

ਇਸੇ ਤਰ੍ਹਾਂ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਉਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਪੰਜਾਬੀ ਯੂਨੀਵਰਸਿਟੀ ਦੇ ਯੁਵਕ ਮੇਲੇ 2026 ਵਿੱਚ ਜਨ-ਗਣਨਾ ਫੇਜ਼-2 ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਸਟਾਲ ਸਥਾਪਿਤ

ਪਟਿਆਲਾ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਚੱਲ ਰਹੇ ਸਲਾਨਾ ਯੁਵਕ ਮੇਲੇ (ਯੂਥ ਫੈਸਟੀਵਲ) ਦੌਰਾਨ ਦੇਸ਼ ਦੀ ਆਗਾਮੀ ਮਰਦਮਸ਼ੁਮਾਰੀ ਦੇ ਦੂਜੇ ਪੜਾਅ (Census Phase-2: Population Enumeration) ਦੇ ਸਬੰਧ ਵਿੱਚ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਪ੍ਰਚਾਰ ਸਟਾਲ ਲਗਾਇਆ ਗਿਆ ਹੈ। ਇਸ ਸਟਾਲ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਜਨਗਣਨਾ ਦੀ ਮਹੱਤਤਾ ਬਾਰੇ ਜਾਣੂ...

ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਮਨਾਇਆ ਬਾਲ ਦਿਵਸ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਿਆਂ ਲਈ ਕਰਵਾਈਆਂ ਗਈਆਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਦੀ ਅਗਵਾਈ ਹੇਠ ਰਿਸੋਰਸ ਸੈਂਟਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਡਾ. ਸ਼ਿਵਾਨੀ ਨਾਗਪਾਲ...

ਜ਼ਿਲ੍ਹੇ ਦੀਆਂ ਮੰਡੀ ’ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ

ਹੁਣ ਤੱਕ 8,89,286.16 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, 8,27,115.35 ਮੀਟ੍ਰਿਕ ਟਨ ਝੋਨੇ ਹੋਈ ਖਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਿਰਵਿਘਨ ਜਾਰੀ ਹੈ ਅਤੇ ਮਿੱਥੇ ਗਏ ਟੀਚੇ ਅਨੁਸਾਰ ਖਰੀਦੇ ਗਏ ਝੋਨੇ ਦੀ ਲਿਫਟਿੰਗ ਲਈ ਲੋੜੀਂਦੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.