Facebook-f Youtube X-twitter

ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਟਿਆਲਾ: ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਆਫ਼ ਸੈਂਸਜ ਓਪਰੇਸ਼ਨ, ਪੰਜਾਬ ਦੇ ਮੁੱਖ ਦਫ਼ਤਰ ਤੋਂ ਆਏ ਅਧਿਕਾਰੀ ਸ਼੍ਰੀਮਤੀ ਰੇਨੂ, ਸਹਾਇਕ ਡਾਇਰੈਕਟਰ, ਸ਼੍ਰੀਮਤੀ ਪਿੰਕੀ ਰਾਵਤ, ਐਸ.ਆਈ. ਗ੍ਰੇਡ-II, ਸ਼੍ਰੀ ਅਮਨ ਕੁਮਾਰ ਬਲੀਹਾਰ, ਜਿਲ੍ਹਾ ਕੁਆਡੀਨੇਟਰ, ਪਟਿਆਲਾ ਅਤੇ ਸ੍ਰੀਮਤੀ ਜਸਵਿੰਦਰ ਕੌਰ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਪਟਿਆਲਾ ਵੱਲੋਂ ਅੱਜ ਖੁਦ ਸੈਂਸਜ ਚਾਰਜ ਦਫਤਰਾਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਪ੍ਰਸ਼ਾਸਨਿਕ ਅਤੇ ਡਿਜੀਟਲ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਫੀਲਡ ਚੈਕਿੰਗ ਦੌਰਾਨ ਚੰਡੀਗੜ੍ਹ ਦੇ ਅਧਿਕਾਰੀ ਨੇ ਤਹਿਸੀਲ ਪਟਿਆਲਾ, ਤਹਿਸੀਲ ਰਾਜਪੁਰਾ ਅਤੇ ਨਗਰ ਕੌਂਸਲ ਰਾਜਪੁਰਾ ਵਿੱਚ ਜਾ ਕੇ ਮੌਕੇ ‘ਤੇ ਡਿਜੀਟਲ ਮੈਪਿੰਗ, ਸਟਾਫ਼ ਦੀ ਸਿਖਲਾਈ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਸੀਨੀਅਰ ਅਧਿਕਾਰੀਆਂ ਵੱਲੋਂ ਫੀਲਡ ਵਿੱਚ ਤਾਇਨਾਤ ਕੀਤੇ ਜਾਣੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਵੰਡੇ ਜਾ ਰਹੇ ਨਿਯੁਕਤੀ ਪੱਤਰਾਂ (Appointment Letters) ਨੂੰ ਚੈੱਕ ਕੀਤਾ ਗਿਆ। ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਹਰੇਕ ਫੀਲਡ ਕਰਮਚਾਰੀ ਕੋਲ ਡਿਊਟੀ ਦੌਰਾਨ ਅਧਿਕਾਰਤ ਨਿਯੁਕਤੀ ਪੱਤਰ ਅਤੇ ਸ਼ਨਾਖਤੀ ਕਾਰਡ ਲਾਜ਼ਮੀ ਤੌਰ ‘ਤੇ ਹੋਣਾ ਚਾਹੀਦਾ ਹੈ ਤਾਂ ਜੋ ਆਮ ਜਨਤਾ ਨੂੰ ਡੇਟਾ ਦਿੰਦੇ ਸਮੇਂ ਕੋਈ ਸ਼ੰਕਾ ਨਾ ਰਹੇ।

ਇਸ ਤੋਂ ਬਾਅਦ ਅਧਿਕਾਰੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਲਗਾਈ ਗਈ ਵਿਸ਼ੇਸ਼ ਸੈਂਸਜ ਸਟਾਲ (ਮਰਦਮਸ਼ੁਮਾਰੀ ਸਟਾਲ) ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਇਸ ਸਟਾਲ ਦੇ ਮਾਧਿਅਮ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ।

ਡਾਇਰੈਕਟੋਰੇਟ ਦੇ ਨੁਮਾਇੰਦੇ ਨੇ ਜ਼ੋਰ ਦੇ ਕੇ ਕਿਹਾ ਕਿ ਕਿਉਂਕਿ ਇਹ 16ਵੀਂ ਰਾਸ਼ਟਰੀ ਮਰਦਮਸ਼ੁਮਾਰੀ ਪੂਰੀ ਤਰ੍ਹਾਂ ਡਿਜੀਟਲ ਹੈ, ਇਸ ਲਈ ਐਪਲੀਕੇਸ਼ਨਾਂ ਵਿੱਚ ਡੇਟਾ ਦੀ ਸ਼ੁੱਧਤਾ ਸਭ ਤੋਂ ਅਹਿਮ ਹੈ। ਉਨ੍ਹਾਂ ਨੇ ਪਟਿਆਲਾ ਅਤੇ ਰਾਜਪੁਰਾ ਦੇ ਤਹਿਸੀਲ, ਨਗਰ ਕੌਂਸਲ ਅਤੇ ਯੂਨੀਵਰਸਿਟੀ ਖੇਤਰਾਂ ਵਿੱਚ ਕੀਤੇ ਗਏ ਜ਼ਮੀਨੀ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਈ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਫੀਲਡ ਵਿੱਚ ਆਉਣ ਵਾਲੇ ਕਰਮਚਾਰੀਆਂ ਨੂੰ ਸਹੀ ਜਾਣਕਾਰੀ ਦੇ ਕੇ ਪੂਰਾ ਸਹਿਯੋਗ ਦੇਣ।

ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਜਾਂ ਸਮੱਸਿਆ ਦੇ ਹੱਲ ਲਈ, ਨਾਗਰਿਕ ਅਧਿਕਾਰਤ, ਟੋਲ-ਫ੍ਰੀ ਰਾਸ਼ਟਰੀ ਹੈਲਪਲਾਈਨ ਨੰਬਰ 1855 ‘ਤੇ ਸੰਪਰਕ ਕਰ ਸਕਦੇ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਟਿਆਲਾ: ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਆਫ਼ ਸੈਂਸਜ ਓਪਰੇਸ਼ਨ, ਪੰਜਾਬ ਦੇ ਮੁੱਖ ਦਫ਼ਤਰ ਤੋਂ ਆਏ ਅਧਿਕਾਰੀ ਸ਼੍ਰੀਮਤੀ ਰੇਨੂ, ਸਹਾਇਕ ਡਾਇਰੈਕਟਰ, ਸ਼੍ਰੀਮਤੀ ਪਿੰਕੀ ਰਾਵਤ, ਐਸ.ਆਈ. ਗ੍ਰੇਡ-II, ਸ਼੍ਰੀ ਅਮਨ ਕੁਮਾਰ ਬਲੀਹਾਰ, ਜਿਲ੍ਹਾ ਕੁਆਡੀਨੇਟਰ, ਪਟਿਆਲਾ ਅਤੇ ਸ੍ਰੀਮਤੀ ਜਸਵਿੰਦਰ ਕੌਰ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਪਟਿਆਲਾ ਵੱਲੋਂ...

ਵਿਧਾਇਕ ਸ਼ੈਰੀ ਕਲਸੀ ਨੇ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਵਿਖੇ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

ਕਿਹਾ- ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਕੀਤੇ ਗਏ ਹਨ ਖਾਸ ਉਪਰਾਲੇ ਦੁਕਾਨਦਾਰ ਅਤੇ ਯੂਨੀਅਨ ਵਾਲਿਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ...

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.