Facebook-f Youtube X-twitter

ਡੀ ਸੀ. ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਜ਼ਿਲ੍ਹਾ ਪੱਧਰੀ ਈਜ਼ੀ ਰਾਈਟਿੰਗ ਤੇ ਕੁਇਜ਼ ਮੁਕਾਬਲੇ ਕਰਵਾਏ

ਪਟਿਆਲਾ:- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਮੁੱਖ  ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹਾ ਪੱਧਰ ‘ਤੇ ਈਜ਼ੀ ਰਾਈਟਿੰਗ ਅਤੇ ਕੁਇਜ਼ ਮੁਕਾਬਲੇ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਕਰਵਾਏ ਗਏ ਜਿਨ੍ਹਾਂ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

 ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਨਾਗਰਿਕ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ  ਇਲੈਕਟੋਰਲ ਲਿਟਰੇਸੀ ਕਲੱਬਸ  ਰਾਹੀਂ ਨੈਤਿਕ ਵੋਟਿੰਗ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਨੈਤਿਕ ਵੋਟਿੰਗ ਹੀ ਲੋਕਤੰਤਰ ਦੀਆਂ ਨੀਂਹਾਂ ਨੂੰ ਹੋਰ ਮਜ਼ਬੂਤ ਕਰਦੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਕਿ ਉਹ ਖੁਦ ਇੱਕ ਜਾਗਰੂਕ ਨਾਗਰਿਕ ਬਣਨ ਦੇ ਨਾਲ-ਨਾਲ ਸਮਾਜ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਵੀ ਆਪਣੀ ਸਰਗਰਮ ਭੂਮਿਕਾ ਨਿਭਾਉਣ।

ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਇਸ ਸਬੰਧੀ ਪਹਿਲੇ ਪੜਾਅ ਵਿੱਚ ਇੰਸਟੀਚਿਊਟ ਪੱਧਰ ‘ਤੇ ਮੁਕਾਬਲੇ 11 ਅਤੇ 12 ਨਵੰਬਰ ਨੂੰ ਕਰਵਾਏ ਗਏ ਸਨ, ਜਿਨ੍ਹਾਂ ਵਿੱਚੋਂ ਹਰੇਕ ਮੁਕਾਬਲੇ ਲਈ ਦੋ-ਦੋ ਵਿਦਿਆਰਥੀਆਂ ਦੀ ਚੋਣ ਵਿਧਾਨ ਸਭਾ ਹਲਕਾ ਪੱਧਰੀ ਮੁਕਾਬਲਿਆਂ ਵਾਸਤੇ ਕੀਤੀ ਗਈ ਸੀ।

ਇਸ ਤੋਂ ਬਾਅਦ 16 ਅਤੇ 17 ਨਵੰਬਰ ਨੂੰ ਵਿਧਾਨ ਸਭਾ ਚੋਣ ਹਲਕਾ ਪੱਧਰ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚੋਂ ਹਰੇਕ ਵਿਧਾਨ ਸਭਾ ਹਲਕੇ ਵਿੱਚੋਂ ਪ੍ਰਤੀ ਮੁਕਾਬਲਾ 10-10 ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੀਤੀ ਗਈ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਨਤੀਜਾ 20 ਨਵੰਬਰ 2026 ਨੂੰ ਐਲਾਨਿਆ ਜਾਵੇਗਾ। ਈਜ਼ੀ ਰਾਈਟਿੰਗ ਅਤੇ ਕੁਇਜ਼ ਮੁਕਾਬਲਿਆਂ ਵਿੱਚ ਪਹਿਲੀਆਂ 10 ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਆਫ਼ ਮੈਰਿਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਆਫ਼ ਪਾਰਟੀਸਿਪੇਸ਼ਨ ਜਾਰੀ ਕੀਤੇ ਜਾਣਗੇ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ  ਜੌਹਲ,.ਚੋਣ ਤਹਿਸੀਲਦਾਰ ਸ੍ਰੀ ਵਿਜੈ ਕੁਮਾਰ, ਅਲਟਰਨੇਟ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ, ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਦੀ ਪ੍ਰਿੰਸੀਪਲ ਸ੍ਰੀਮਤੀ ਸਕਿੰਦਰ ਕੌਰ ਬਰਾੜ, ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀ ਮੋਹਿਤ ਕੌਸ਼ਲ ਸਮੇਤ ਹੋਰ ਅਧਿਕਾਰੀ ਅਤੇ ਵਿਦਿਆਰਥੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਡਿਪਟੀ ਕਮਿਸ਼ਨਰ ਦੀ ਕਿਸਾਨਾਂ ਨੂੰ ਅਪੀਲ; ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਕਰਨ ਪ੍ਰਣ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ਤਰੀਕਿਆਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.