Facebook-f Youtube X-twitter

ਵਿਦਿਆਰਥੀ ਨਸ਼ਿਆਂ ਵਿਰੁੱਧ ਸਮਾਜਿਕ ਜਾਗਰੂਕਤਾ ਦਾ ਹਿੱਸਾ ਬਣਨ ਅਤੇ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਕਿੱਤੇ ਦੀ ਚੋਣ ਕਰਨ- ਮੁਕੇਸ਼ ਵਰਮਾ

ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਧਿਆਨਪੁਰ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

ਬਟਾਲਾ:- ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਰਾਜੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਬਲਾਕ ਧਿਆਨਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ, ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਅਤੇ ਆਉਣ ਵਾਲੀਆਂ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇ ਕੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੁਕੇਸ਼ ਵਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਹਾਈ ਸਕੂਲ ਧਰਮਕੋਟ ਬੱਗਾ, ਸਰਕਾਰੀ ਹਾਈ ਸਕੂਲ ਦਾਲਮ ਅਤੇ ਸਰਕਾਰੀ ਹਾਈ ਸਕੂਲ ਜੌੜਾ ਸਿੰਘਾ ਸਮੇਤ ਬਲਾਕ ਦੇ ਹੋਰਨਾਂ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੀ ਪੜ੍ਹਾਈ ਅਤੇ ਕਰੀਅਰ ਸਬੰਧੀ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਮੁਕੇਸ਼ ਵਰਮਾ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਵਿਦਿਆਰਥੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਨਸ਼ਿਆਂ ਦੀ ਲਪੇਟ ਵਿੱਚ ਆਏ ਵਿਅਕਤੀਆਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਹਮਦਰਦੀ, ਸਹਿਯੋਗ ਅਤੇ ਸਹੀ ਮਾਰਗਦਰਸ਼ਨ ਰਾਹੀਂ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਮਾਜ ਵਿੱਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਅਤੇ ਇੱਕ ਸਿਹਤਮੰਦ, ਸਿੱਖਿਅਤ ਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਵਿੱਚ ਆਪਣੀ ਭੂਮਿਕਾ ਨਿਭਾਉਣ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ ਵਿੱਚ ਸਿਰਫ਼ ਵਿੱਦਿਅਕ ਡਿਗਰੀਆਂ ਹਾਸਲ ਕਰਨਾ ਹੀ ਕਾਫ਼ੀ ਨਹੀਂ, ਸਗੋਂ ਵਿਦਿਆਰਥੀਆਂ ਲਈ ਆਪਣੀ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਸਹੀ ਕਿੱਤੇ ਦੀ ਚੋਣ ਕਰਨਾ ਵੀ ਬੇਹੱਦ ਜ਼ਰੂਰੀ ਹੈ। ਕਿੱਤਾ ਮੁਖੀ ਸਿੱਖਿਆ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ, ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਲਈ ਹਰ ਵਿਦਿਆਰਥੀ ਨੂੰ ਉਪਲਬਧ ਕੋਰਸਾਂ, ਪ੍ਰੀਖਿਆਵਾਂ ਅਤੇ ਭਵਿੱਖ ਦੇ ਕਰੀਅਰ ਵਿਕਲਪਾਂ ਬਾਰੇ ਸਮੇਂ ਸਿਰ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ।”

ਇਸ ਮੌਕੇ ਬਲਾਕ ਗਾਈਡੈਂਸ ਕੌਂਸਲਰ ਧਿਆਨਪੁਰ ਸਰਬਜੀਤ ਸਿੰਘ ਚੱਠਾ ਅਤੇ ਬਲਾਕ ਧਿਆਨਪੁਰ ਦੇ ਬਲਾਕ ਨੋਡਲ ਅਫ਼ਸਰ ਨਵਦੀਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਮੁੱਖ ਅਧਿਆਪਕ ਸੁਭਾਸ਼ ਚੰਦਰ, ਗਾਈਡੈਂਸ ਕੌਂਸਲਰ ਬਿਕਰਮਜੀਤ, ਜਸਪਾਲ ਸਿੰਘ, ਆਸ਼ਾ ਸਿੰਘ ਸਮੇਤ ਹੋਰ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਡਿਪਟੀ ਕਮਿਸ਼ਨਰ ਦੀ ਕਿਸਾਨਾਂ ਨੂੰ ਅਪੀਲ; ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਕਰਨ ਪ੍ਰਣ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ਤਰੀਕਿਆਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.