Facebook-f Youtube X-twitter

ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਸਰਕਲ ਕਬੱਡੀ ਅੰਡਰ-19 ਲੜਕਿਆਂ ਦੇ ਟੂਰਨਾਮੈਂਟ ‘ਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਨੇ  ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ   ਸਰਕਲ ਕਬੱਡੀ ਅੰਡਰ-19 ਲੜਕਿਆਂ ਦਾ ਟੂਰਨਾਮੈਂਟ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ ਮੁੱਖ ਮਹਿਮਾਨ ਦੇ ਤੌਰ ਤੇ  ਜਿਲਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਅਤੇ ਡੀਐਸਸੀ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਅੱਜ ਦੇ ਹੋਏ ਮੁਕਾਬਲਿਆਂ ਵਿੱਚ ਬਰਨਾਲੇ ਨੇ ਫਿਰੋਜ਼ਪੁਰ ਨੂੰ,ਲੁਧਿਆਣਾ ਨੇ ਫਾਜ਼ਿਲਕਾ ਨੂੰ,ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਨੂੰ,ਸੰਗਰੂਰ ਨੇ ਮੋਗੇ ਨੂੰ, ਪਟਿਆਲੇ ਨੇ ਗੁਰਦਾਸਪੁਰ ਨੂੰ, ਮਲੇਰਕੋਟਲੇ ਨੇ ਤਰਨਤਾਰਨ ਨੂੰ ਹਰਾਇਆ।ਇਸ ਮੌਕੇ ਤੇ ਅਬਜਰਵਰ ਜਸਵਿੰਦਰ ਸਿੰਘ,ਆਫੀਸ਼ੀਅਲ ਦਵਿੰਦਰ ਸਿੰਘ, ਆਫੀਸ਼ੀਅਲ ਰਾਜਵੀਰ ਸਿੰਘ,ਸੰਦੀਪ ਜੈਨ ਸੀਨੀਅਰ ਸਹਾਇਕ, ਟੂਰਨਾਮੈਂਟ ਤੇ ਕਨਵੀਨਰ ਦਵਿੰਦਰ ਸਿੰਘ ਵਿਰਕ ਤੇ ਗੁਰਪ੍ਰੀਤ ਸਿੰਘ ਝੰਡਾ, ਸ਼ਿਵ ਭੰਡੀਹ,ਬੇਅੰਤ ਸਿੰਘ,ਭਰਪੂਰ ਸਿੰਘ, ਕੁਲਵੰਤ ਸਿੰਘ,ਮਨਦੀਪ ਸ਼ਰਮਾ,ਲਖਵਿੰਦਰ ਸਿੰਘ,ਰਣਧੀਰ ਸਿੰਘ, ਰਾਕੇਸ਼ ਕੁਮਾਰ ਅਰੋੜਾ, ਜਗਬੀਰ ਸਿੰਘ, ਜਗਤਾਰ ਸਿੰਘ, ਗੁਰਪਿਆਰ ਸਿੰਘ, ਸੁਨੀਲ ਕੁਮਾਰ, ਕਿਰਨਜੀਤ ਕੌਰ,ਕੁਲਜੀਤ ਕੌਰ,ਕਮਲਪ੍ਰੀਤ ਕੌਰ, ਦਮਨਜੀਤ ਕੌਰ, ਰਾਜਨਪ੍ਰੀਤ ਕੌਰ,ਜਗਤਾਰ ਸਿੰਘ,ਜੈਤਸ਼ਾਹੂਦੀਪ ਸਿੰਘ,ਗੁਰਪ੍ਰੀਤ ਸਿੰਘ ਬਾਜਵਾ,ਜਸਵੰਤ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਅਤੇ ਡਿਊਟੀ ਸਟਾਫ ਹਾਜਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.