Facebook-f Youtube X-twitter

ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਲਿਆ ਭਾਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ:- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਸਫ਼ਲਤਾਪੂਰਵਕ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।

ਇਹ ਮੁਕਾਬਲੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕੰਚਨ ਦੀ ਰਹਿਨੁਮਾਈ ਹੇਠ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾਂ ਕਰਵਾਏ ਗਏ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ। ਹਰੇਕ ਵਿਧਾਨ ਸਭਾ ਹਲਕੇ ਵਿੱਚੋਂ 10-10 ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਲੇਖ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਅਤੇ ਲੋਕਤੰਤਰ ਨਾਲ ਸਬੰਧਤ ਵਿਸ਼ਿਆਂ ‘ਤੇ ਆਪਣੇ ਵਿਚਾਰ ਲਿਖਤੀ ਰੂਪ ਵਿੱਚ ਪੇਸ਼ ਕੀਤੇ, ਜਦਕਿ ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਚੋਣ ਪ੍ਰਣਾਲੀ, ਭਾਰਤੀ ਲੋਕਤੰਤਰ, ਵੋਟ ਦੇ ਅਧਿਕਾਰ ਅਤੇ ਆਮ ਗਿਆਨ ਨਾਲ ਸਬੰਧਤ ਸਵਾਲ ਪੁੱਛੇ ਗਏ।

ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਵਾਲਾਂ ਦੇ ਜਵਾਬ ਦਿੱਤੇ ਅਤੇ ਆਪਣੀ ਜਾਣਕਾਰੀ, ਸਮਝ ਅਤੇ ਤੁਰੰਤ ਜਵਾਬ ਦੇਣ ਦੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਲੇਖ ਮੁਕਾਬਲੇ ਵਿੱਚ ਵਿਦਿਆਰਥੀਆਂ ਦੀ ਲਿਖਣ ਕਲਾ, ਰਚਨਾਤਮਕ ਸੋਚ ਅਤੇ ਵਿਸ਼ੇ ਪ੍ਰਤੀ ਸਮਝ ਸਾਹਮਣੇ ਆਈ। ਦੋਵਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੌਕੇ ‘ਤੇ ਹੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਵੱਲੋਂ ਭੇਜੇ ਗਏ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਲੇਖ ਮੁਕਾਬਲੇ ਵਿੱਚ ਪਹਿਲਾ ਸਥਾਨ ਅਰਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ, ਦੂਸਰਾ ਸਥਾਨ ਮਨਮੀਤ ਕੌਰ ਜੇ.ਐਨ.ਜੀ. ਡੀ.ਏ.ਵੀ. ਪਬਲਿਕ ਸਕੂਲ ਗਿੱਦੜਬਾਹਾ, ਤੀਸਰਾ ਸਥਾਨ ਸਤਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ, ਚੌਥਾ ਸਥਾਨ ਅਭਿਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ, ਪੰਜਵਾਂ ਸਥਾਨ ਮਨਦੀਪ ਕੌਰ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਨੇ ਅਤੇ ਕੁਇੱਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਹਰਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਖੇੜਾ, ਦੂਜਾ ਸਥਾਨ ਜਸ਼ਨਦੀਪ ਕੌਰ ਸਰਕਾਰੀ ਹਾਈ ਸਕੂਲ ਭੰਗਚੜੀ, ਤੀਜਾ ਸਥਾਨ ਪ੍ਰਭਜੋਤ ਕੌਰ ਦਸ਼ਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ, ਚੌਥਾ ਸਥਾਨ ਮਾਨਿਕ ਸੱਚਦੇਵਾ ਸਰਕਾਰੀ ਹਾਈ ਸਕੂਲ ਬਰਕੰਦੀ ਅਤੇ ਪੰਜਵਾਂ ਸਥਾਨ ਏਕਮਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਨੇ ਪ੍ਰਾਪਤ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸ੍ਰੀ ਜਸਵਿੰਦਰ ਪਾਲ ਸ਼ਰਮਾ ਨੇ ਕਿਹਾ ਕਿ ਸਵੀਪ ਪ੍ਰੋਗਰਾਮ ਭਾਰਤ ਚੋਣ ਕਮਿਸ਼ਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮਕਸਦ ਯੋਗ ਵੋਟਰਾਂ ਨੂੰ ਵੋਟ ਬਣਵਾਉਣ, ਚੋਣਾਂ ਵਿੱਚ ਭਾਗ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਜਾਗਰੂਕ ਕਰਨਾ ਹੈ। ਵਿਦਿਅਕ ਸੰਸਥਾਵਾਂ ਵਿੱਚ ਅਜਿਹੇ ਮੁਕਾਬਲੇ ਕਰਵਾਉਣ ਨਾਲ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਦਾ ਹੈ। ਵਿਦਿਆਰਥੀ ਇਸ ਜਾਣਕਾਰੀ ਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਤੱਕ ਪਹੁੰਚਾ ਕੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਵੀ ਯੋਗਦਾਨ ਪਾ ਸਕਦੇ ਹਨ।

ਉਨ੍ਹਾਂ ਹੋਰ ਕਿਹਾ ਕਿ ਲੇਖ ਅਤੇ ਕੁਇਜ਼ ਵਰਗੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕ ਸੋਚ, ਤਰਕਸ਼ੀਲ ਸਮਝ ਅਤੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੇ ਹਨ। ਅਜਿਹੇ ਉਪਰਾਲਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਲੋਕਤੰਤਰ ਦੀ ਮਹੱਤਤਾ ਅਤੇ ਨਾਗਰਿਕ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਜਾ ਸਕਦਾ ਹੈ, ਜੋ ਭਵਿੱਖ ਵਿੱਚ ਜਾਗਰੂਕ ਅਤੇ ਜ਼ਿੰਮੇਵਾਰ ਵੋਟਰਾਂ ਦੀ ਸਿਰਜਣਾ ਕਰਨ ਦੇ ਨਾਲ-ਨਾਲ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਸਹਾਈ ਸਿੱਧ ਹੋਣਗੇ।

ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਸ੍ਰੀ ਰਾਜਕੁਮਾਰ, ਸ੍ਰੀ ਰੂੜ ਸਿੰਘ, ਸ੍ਰੀ ਲਖਵੀਰ ਸਿੰਘ, ਸ੍ਰੀ ਅਮਰਦੀਪ ਸਿੰਘ, ਸ੍ਰੀ ਸੰਜੀਵ ਭੱਟੀ, ਸ੍ਰੀ ਸਾਹਿਲ ਸਰਦਾਨਾ ਅਤੇ ਸ੍ਰੀ ਸੁਮਿਤ ਸਲੂਜਾ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀਆਂ ਸਵੀਪ ਟੀਮਾਂ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਚੋਣ ਤਹਿਸੀਲਦਾਰ ਸ੍ਰੀ ਵਿਭੂ ਜੈਨ ਵੱਲੋਂ ਕੀਤਾ ਗਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.