Facebook-f Youtube X-twitter

ਸ੍ਰੀ ਮੁਕਤਸਰ ਸਾਹਿਬ ਵਿਖੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਦਾ ਜ਼ਿਲ੍ਹਾ ਪੱਧਰੀ ਪੀ.ਪੀ.ਟੀ. ਰਾਊਂਡ ਸਫ਼ਲਤਾਪੂਰਵਕ ਸੰਪਨ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2027 ਦੇ ਚੈਲੇਂਜ ਟਰੈਕ ਤਹਿਤ ਜ਼ਿਲ੍ਹਾ ਪੱਧਰੀ ਪੀ.ਪੀ.ਟੀ. ਰਾਊਂਡ ਅੱਜ ਸੀ.ਆਰ.ਐਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਸਫ਼ਲਤਾਪੂਰਵਕ ਕਰਵਾਇਆ ਗਿਆ। ਇਹ ਰਾਊਂਡ ਜ਼ਿਲ੍ਹਾ ਯੁਵਾ ਅਧਿਕਾਰੀ ਮੈਡਮ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਪਾਲ ਕੌਰ ਦੇ ਸਹਿਯੋਗ ਨਾਲ ਹੋਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ ਸ੍ਰੀਮਤੀ ਲਵਪ੍ਰੀਤ ਕੌਰ ਸ਼ਾਮਲ ਹੋਏ, ਜਿਨ੍ਹਾਂ ਦਾ ਸਵਾਗਤ ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਅਤੇ ਸਕੂਲ ਪ੍ਰਬੰਧਨ ਵੱਲੋਂ ਕੀਤਾ ਗਿਆ।

ਰਾਊਂਡ ਦੌਰਾਨ ਕੁਇਜ਼਼ ਅਤੇ ਲੇਖ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ “ਫਿਊਚਰ ਗਵਰਨੈਂਸ, ਅਰਬਨ ਟਰਾਂਸਫ਼ਾਰਮੇਸ਼ਨ ਅਤੇ ਸਿਟੀਜ਼ਨ ਸਰਵਿਸਿਜ਼” ਵਿਸ਼ੇ ਤਹਿਤ ਆਪਣੇ ਵਿਜ਼ਨ ਪੇਸ਼ ਕੀਤੇ। ਇੱਕ ਵਿਦਿਆਰਥਣ ਨੇ “ਕੀ ਅਰਬਨ ਸਲਿਊਸ਼ਨਜ਼ – II: ਬਿਹਤਰ ਸੜਕਾਂ ਅਤੇ ਈ.ਵੀ. ਸਹਾਇਤਾ ਈਕੋਸਿਸਟਮ” ਵਿਸ਼ੇ ‘ਤੇ ਪੀ.ਪੀ.ਟੀ. ਰਾਹੀਂ ਸੁਰੱਖਿਅਤ ਅਤੇ ਕੁਸ਼ਲ ਸ਼ਹਿਰੀ ਸੜਕਾਂ ਅਤੇ ਸਾਫ਼-ਸੁਥਰੀ ਆਵਾਜਾਈ ਲਈ ਈ.ਵੀ. ਨੈੱਟਵਰਕ ਬਾਰੇ ਵਿਸਥਾਰ ਨਾਲ ਦੱਸਿਆ। ਹਰੇਕ ਭਾਗੀਦਾਰ ਨੂੰ ਪੇਸ਼ਕਾਰੀ ਲਈ 5 ਮਿੰਟ ਦਾ ਸਮਾਂ ਦਿੱਤਾ ਗਿਆ।

ਜਿਊਰੀ ਮੈਂਬਰਾਂ ਵਜੋਂ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ,ਸੁਖਵੀਰ ਸਿੰਘ, ਚਰਨਦਾਸ ,ਬਬੀਤਾ ਵਧਵਾ, ਅੰਜਲੀ ਨੇ ਭਾਗੀਦਾਰਾਂ ਦਾ ਮੁਲਾਂਕਣ ਕੀਤਾ। ਇਸ ਮੌਕੇ ਮੇਰਾ ਯੁਵਾ ਭਾਰਤ ਸ਼੍ਰੀ ਮੁਕਤਸਰ ਸਾਹਿਬ ਦੇ ਵਲੰਟੀਅਰ ਦਵਿੰਦਰ ਸਿੰਘ, ਰਸ਼ਨਦੀਪ ਕੌਰ, ਰਵਨੀਤ ਕੌਰ ਅਤੇ ਹਰਜਿੰਦਰ ਕੌਰ ਨੇ ਵੀ ਸਹਿਯੋਗ ਦਿੱਤਾ।ਇਸ ਜ਼ਿਲ੍ਹਾ ਰਾਊਂਡ ਵਿੱਚ ਜੇਤੂ ਰਹੇ 6 ਭਾਗੀਦਾਰ ਰਾਧਿਕਾ, ਗੁਰਲੀਨ ਕੌਰ, ਜਗਦੀਪ ਸਿੰਘ, ਸੀਆ ਸਿੰਗਲਾ, ਮੋਹਿੰਦਰ ਕੌਰ ਅਤੇ ਕ੍ਰਿਤਿਕਾ ਅਨੇਜਾ ਨੂੰ ਸਟੇਟ ਪੱਧਰ ‘ਤੇ ਜਾਣ ਦਾ ਮੌਕਾ ਮਿਲੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.