Facebook-f Youtube X-twitter

ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਖੇਤੀ ਲਈ ਬਣਾਓ ਲਾਹੇਵੰਦ : ਡਿਪਟੀ ਕਮਿਸ਼ਨਰ

ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਖੇਤੀਬਾੜੀ ਲਈ ਲਾਹੇਵੰਦ ਬਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਕੁਦਰਤੀ ਸਰੋਤਾਂ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਸਾਹ ਲੈਣ ਵਿੱਚ ਦਿੱਕਤ, ਦਮਾ, ਅੱਖਾਂ ਵਿੱਚ ਜਲਣ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਅਤੇ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਅਤੇ ਜ਼ਮੀਨ ਦੀ ਨਮੀ ਸੰਭਾਲਣ ਦੀ ਸਮਰੱਥਾ ਵਿੱਚ ਸੁਧਾਰ ਹੁੰਦਾ ਹੈ। ਇਸ ਨਾਲ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਦੇ ਨਾਲ-ਨਾਲ ਖੇਤੀ ਦੀ ਉਤਪਾਦਕਤਾ ਵਿੱਚ ਵੀ ਲੰਬੇ ਸਮੇਂ ਲਈ ਲਾਭ ਮਿਲਦਾ ਹੈ। ਇਸ ਲਈ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬੋਝ ਸਮਝਣ ਦੀ ਬਜਾਏ ਇਸ ਨੂੰ ਖੇਤੀ ਲਈ ਲਾਹੇਵੰਦ ਸਰੋਤ ਵਜੋਂ ਵਰਤਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਅਤੇ ਸਹਾਇਤਾ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨ ਇਨ੍ਹਾਂ ਦਾ ਲਾਭ ਲੈ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਕਿਸਾਨਾਂ, ਪ੍ਰਸ਼ਾਸਨ ਅਤੇ ਸਮਾਜ ਦੇ ਹਰੇਕ ਵਰਗ ਨੂੰ ਮਿਲ ਕੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਖਤਮ ਕਰਨ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.