Facebook-f Youtube X-twitter

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਬੀਤੇ ਦਿਨੀਂ ਜਾਗਰੂਕਤਾ ਵੈਨ ਰਾਹੀਂ ਆਲਮਵਾਲਾ, ਸ਼ੇਰਗੜ੍ਹ ਗਿਆਨ ਸਿੰਘ, ਭੁਲੇਰੀਆਂ, ਤਰਖਾਣਵਾਲਾ, ਬਾਂਮ, ਉੜਾਂਗ ਅਤੇ ਮਿੱਡਾ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ-2027 ਤਹਿਤ ਸਵੈ-ਗਣਨਾ (ਸੈਲਫ਼ ਐਨਿਊਮੀਰੇਸ਼ਨ) ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿੱਚ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ।

ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ 2027 ਦੀ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾ ਕੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਡਿਪਟੀ ਕਮਿਸ਼ਨਰ ਦੀ ਕਿਸਾਨਾਂ ਨੂੰ ਅਪੀਲ; ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਕਰਨ ਪ੍ਰਣ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ਤਰੀਕਿਆਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.