Facebook-f Youtube X-twitter

ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਵਿਸ਼ੇਸ਼ ਸਰਚ ਅਭਿਆਨ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਲਾਇਆ ਗਿਆ CASO ਆਪਰੇਸ਼ਨ; ਪੁਲਿਸ ਟੀਮਾਂ ਵੱਲੋਂ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਅਤੇ ਚੈਕਿੰਗ

ਐਸ.ਐਸ.ਪੀ. ਵੱਲੋਂ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਆਪਰੇਸ਼ਨ ਦਾ ਲਿਆ ਜਾਇਜ਼ਾ, ਪੁਲਿਸ ਟੀਮਾਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਪੁਲਿਸ ਮੁਲਾਜ਼ਮਾਂ ਅਤੇ ਨੌਜਵਾਨਾਂ ਨੇ ਇਕੱਠਿਆਂ ਖੇਡਿਆ ਵਾਲੀਬਾਲ

ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀ.ਜੀ.ਪੀ. ਪੰਜਾਬ ਅਤੇ ਆਈ.ਜੀ. ਫਰੀਦਕੋਟ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੋਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਇਹ ਅਭਿਆਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ, ਮੁਹੱਲਿਆਂ ਅਤੇ ਸ਼ੱਕੀ ਇਲਾਕਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਟੀਮਾਂ ਵੱਲੋਂ ਪਹਿਲਾਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹੇ ਵਿਅਕਤੀਆਂ ਦੇ ਟਿਕਾਣਿਆਂ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ਦੇ ਘਰਾਂ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਦੀ ਪਛਾਣ, ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਅਤੇ ਮੌਜੂਦਾ ਗਤੀਵਿਧੀਆਂ ਸਬੰਧੀ ਵੀ ਜਾਂਚ ਕੀਤੀ ਗਈ। ਅਭਿਆਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਅਪਰਾਧਿਕ ਪਿਛੋਕੜ ਦੀ ਤਸਦੀਕ ਲਈ PAIS ਐਪ ਦੀ ਵਰਤੋਂ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੀ ਮਾਲਕੀ ਅਤੇ ਹੋਰ ਵੇਰਵਿਆਂ ਦੀ ਜਾਂਚ ਲਈ VAHAN ਐਪ ਰਾਹੀਂ ਵੈਰੀਫਿਕੇਸ਼ਨ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਮੁੱਖ ਰਸਤਿਆਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ।

ਇਸ ਦੌਰਾਨ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਵੱਲੋਂ ਸਰਚ ਆਪਰੇਸ਼ਨ ਵਾਲੀਆਂ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਪੁਲਿਸ ਕਾਰਵਾਈ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਮੌਕੇ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਚੱਲ ਰਹੀ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਆਪਰੇਸ਼ਨ ਨੂੰ ਪੂਰੀ ਮੁਸਤੈਦੀ, ਪੇਸ਼ੇਵਰ ਢੰਗ ਅਤੇ ਆਪਸੀ ਤਾਲਮੇਲ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਦਿੱਤਾ ਜਾ ਰਿਹਾ ਉਤਸ਼ਾਹ

ਇਸੇ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਾਰਡ ਨੰਬਰ 29, ਕੋਟਲੀ ਰੋਡ ਵਿਖੇ ਹੌਟਸਪੌਟ ਏਰੀਏ ਦੀ ਸਫ਼ਾਈ ਕਰਵਾਉਣ ਉਪਰੰਤ ਸਥਾਨਕ ਨੌਜਵਾਨਾਂ ਲਈ ਵਾਲੀਬਾਲ ਨੈੱਟ ਲਗਾਇਆ ਗਿਆ। ਇਸ ਮੌਕੇ ਪੁਲਿਸ ਮੁਲਾਜ਼ਮਾਂ ਅਤੇ ਇਲਾਕੇ ਦੇ ਨੌਜਵਾਨਾਂ ਵੱਲੋਂ ਇਕੱਠਿਆਂ ਵਾਲੀਬਾਲ ਖੇਡਿਆ ਗਿਆ। ਪੁਲਿਸ ਮੁਲਾਜ਼ਮਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨਾਲ ਜੁੜਨ ਅਤੇ ਖੇਡਾਂ ਦੇ ਖੇਤਰ ਵਿੱਚ ਮਿਹਨਤ ਕਰਕੇ ਚੰਗੇ ਖਿਡਾਰੀ ਬਣਨ ਲਈ ਪ੍ਰੇਰਿਤ ਕੀਤਾ। ਪੁਲਿਸ ਦਾ ਮਕਸਦ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਮਾਜ ਵਿੱਚ ਸਿਹਤਮੰਦ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਵਿਸ਼ੇਸ਼ ਅਭਿਆਨ ਦੌਰਾਨ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਸ੍ਰੀ ਗੁਰਿੰਦਰਜੀਤ ਸਿੰਘ, ਆਈ.ਪੀ.ਐਸ., ਐਸ.ਪੀ. (ਐਚ.), ਸ੍ਰੀ ਮਹੇਸ਼ ਕੁਮਾਰ ਸੈਣੀ, ਐਸ.ਪੀ. (ਆਪਰੇਸ਼ਨ), ਸ੍ਰੀ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ, ਡੀ.ਐਸ.ਪੀ. ਮਲੋਟ, ਸ੍ਰੀ ਜਤਿੰਦਰ ਸਿੰਘ, ਡੀ.ਐਸ.ਪੀ. ਗਿੱਦੜਬਾਹਾ, ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਲੰਬੀ ਅਤੇ ਸ੍ਰੀ ਜੋਰਾ ਸਿੰਘ, ਡੀ.ਐਸ.ਪੀ. (ਐਚ.) ਸਮੇਤ ਵੱਖ-ਵੱਖ ਪੁਲਿਸ ਥਾਣਿਆਂ ਦੇ ਐਸ.ਐਚ.ਓਜ਼ ਅਤੇ 400 ਤੋਂ ਵੱਧ ਪੁਲਿਸ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। CASO ਵਰਗੇ ਵਿਸ਼ੇਸ਼ ਅਭਿਆਨਾਂ ਦਾ ਮੁੱਖ ਮਕਸਦ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਕਰਨਾ, ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਆਧੁਨਿਕ ਤਕਨੀਕ ਅਤੇ ਵੱਖ-ਵੱਖ ਐਪਸ ਦੀ ਵਰਤੋਂ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਜਾਂ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਬਿਨਾਂ ਕਿਸੇ ਪੱਖਪਾਤ ਤੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਐਸ.ਐਸ.ਪੀ. ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਅਤੇ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਾਥ ਦੇਣ। ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਤਸਕਰੀ, ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਜਾਂ ਕਿਸੇ ਹੋਰ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਹੈਲਪਲਾਈਨ ਨੰਬਰ 112 ਜਾਂ 80549-42100 ’ਤੇ ਸੂਚਨਾ ਦੇ ਸਕਦਾ ਹੈ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਅਜਿਹੇ ਵਿਸ਼ੇਸ਼ ਸਰਚ ਅਤੇ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹਿਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ ਹਾਕੀ ਐਸਟ੍ਰੋ-ਟਰਫ ਲੋਕਾਂ ਨੂੰ ਸਮਰਪਿਤ ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ...

ਖੇਡਾਂ ਵਤਨ ਪੰਜਾਬ ਦੀਆਂ 2026- ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਵਿੱਚ ਅੱਜ ਛੇਵੇਂ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਹਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸ੍ਰ. ਰਣਬੀਰ ਸਿੰਘ ਭੰਗੂ ਜੁਆਇੰਟ ਡਾਇਰੈਕਟਰ ਖੇਡ...

ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ ‘ਚ  ਪਰਾਲੀ ਪ੍ਰਬੰਧਨ ਦਾ ਜਾਇਜ਼ਾ

ਪਰਾਲੀ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੀ ਅਪੀਲ – ਹਿਮਾਂਸ਼ੂ ਜੈਨ ਸਮਾਣਾ/ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ, ਅਸਰਪੁਰ ਅਤੇ ਲਾਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ...

30 ਨਵੰਬਰ ਤੱਕ se.census.gov.in ਪੋਰਟਲ ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ

ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਾਹੀਂ ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.