Facebook-f Youtube X-twitter

ਡਿਜੀਟਲ ਜਨਗਣਨਾ ਜਾਗਰੂਕਤਾ  ਵੈਨ ਰਾਹੀਂ ਲਗਤਾਰ ਕੀਤਾ ਜਾ ਰਿਹਾ ਹੈ ਜਾਗਰੂਕ 30 ਨਵੰਬਰ ਤੱਕ https://se.census.gov.in/  ’ਤੇ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ—ਗਣਨਾ

ਮਲੋਟ / ਸ੍ਰੀ ਮੁਕਤਸਰ ਸਾਹਿਬ:- ਪ੍ਰਿੰਸੀਪਲ ਸੈਂਸਸ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਡਿਜੀਟਲ ਜਨਗਣਨਾ ਜਾਗਰੂਕਤਾ ਵੈਨ ਰਾਹੀਂ  ਜ਼ਿਲ੍ਹੇ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਡਿਜੀਵਟਲ ਜਾਗਰੂਕਤਾ ਵੈਨ ਰਾਹੀਂ ਪੰਨੀਵਾਲਾ ਫੱਤਾ, ਰਾਣੀਵਾਲਾ,ਬੋਦੀਵਾਲਾ ਖੜਕ ਸਿੰਘ, ਰੱਤਾ ਟਿੱਬਾ, ਈਨਾ ਖੇੜਾ  ਕਟੋਰੇਵਾਲਾ, ਮੱਲਵਾਲਾ, ਕਬਰਵਾਲਾ, ਕੱਟਿਆਂਵਾਲੀ, ਪੱਕੀ ਟਿੱਬੀ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕੀਤਾ ਗਿਆ।ਇਸ ਦੌਰਾਨ ਸਕੂਲੀ ਵਿਦਿਆਰਥੀਆਂ ‘ਚ ਜਾਗਰੂਕਤਾ ਵੈਨ ਨੂੰ ਦੇਖਣ ਲਈ ਭਾਰੀ ਉਤਸਾਹ ਦੇਖਿਆ ਗਿਆ।

ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ—2027 ਤਹਿਤ ਸਵੈ—ਗਣਨਾ (ਸੈਲਫ਼ ਐਨਿਊਮੀਰੇਸ਼ਨ) ਦੀ ਸਹੂਲਤ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਅਧਿਕਾਰਤ ਪੋਰਟਲ  https://se.census.gov.in/  ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ—ਗਣਨਾ ਪਛਾਣ ਨੰਬਰ (ਐੱਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿੱਚ ਘਰ—ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ।

ਪ੍ਰਿੰਸੀਪਲ ਸੈਂਸਸ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ 2027 ਦੀ ਪ੍ਰਕਿਰਿਆ ਵਿੱਚ ਵੱਧ—ਚੜ੍ਹ ਕੇ ਭਾਗ ਲੈਣ ਅਤੇ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾ ਕੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

26 ਨਵੰਬਰ ਨੂੰ ਮੋਗਾ ਵਿਖੇ ਮਹਾਂਰੈਲੀ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਹੋਵੇਗਾ- ਵਿਧਾਇਕ ਸ਼ੈਰੀ ਕਲਸੀ

ਕਿਹਾ- ਆਮ ਆਦਮੀ ਪਾਰਟੀ ਨੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬਾ ਵਾਸੀਆਂ ਦੇ ਹਿੱਤ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ਰਾਜ ਪੱਧਰੀ ਮਹਾਂਰੈਲੀ, ਸੂਬੇ ਵਿੱਚ ਨਵਾਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ ਮੰਤਰੀ ਨੇ ਵਿਭਾਗਾਂ ਨੂੰ ਯੂਨੀਅਨ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਤਾਜ਼ਾ ਜਾਣਕਾਰੀ ਸਾਂਝੀ ਕਰਨ ਦੀਆਂ ਦਿੱਤੀਆਂ ਹਦਾਇਤਾਂ ਚੰਡੀਗੜ੍ਹ:- ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫਤਾਰ ਕੀਤੇ ਵਿਅਕਤੀ: ਡੀਜੀਪੀ ਗੌਰਵ ਯਾਦਵ ਨੈਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀਚੰਡੀਗੜ੍ਹ/ਅੰਮ੍ਰਿਤਸਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ...

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

• ਹੁਣ ਤੱਕ 1,700 ਵਿੱਦਿਅਕ ਤੇ ਸਿਖਲਾਈ ਸੰਸਥਾਵਾਂ ਅਤੇ 1,100 ਸਨਅਤਾਂ ਪੋਰਟਲ ਨਾਲ ਜੁੜੀਆਂ: ਅਮਨ ਅਰੋੜਾ •’ਹੁਨਰ’ ਮਹਿਜ਼ ਇੱਕ ਪੋਰਟਲ ਨਹੀਂ, ਸਗੋਂ ਨੌਜਵਾਨਾਂ ਅਤੇ ਉਦਯੋਗਾਂ ਦਰਮਿਆਨ ਪੁਲ ਹੈ: ਅਮਨ ਅਰੋੜਾ ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਦੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ...

ਕੋਈ ਵੀ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ- ਵਿਨੈ ਬੁਬਲਾਨੀ

-ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਸਪੈਸ਼ਲ ਸਮਰੀ ਰਵੀਜ਼ਨ ਸਬੰਧੀ ਬੈਠਕ -ਕਿਹਾ, ਪਟਿਆਲਾ ਦੇ ਸਮੂਹ 1864 ਪੋਲਿੰਗ ਸਟੇਸ਼ਨਾਂ ’ਤੇ ਮਿਤੀ 22 ਨਵੰਬਰ ਅਤੇ 06 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਪਟਿਆਲਾ:- ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ 13-ਪਟਿਆਲਾ ਲੋਕ ਸਭਾ ਹਲਕੇ ਦੇ ਐਮ.ਪੀ., ਜ਼ਿਲ੍ਹੇ ਦੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.